ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ

In the ocean of this Dark Age of Kali Yuga, the Lord's Name has been revealed in the Form of Guru Arjun, to save the world.

ਕਲਜੁਗ ਦੇ ਸਮੁੰਦਰ ਤੋਂ ਤਾਰਨ ਲਈ ਗੁਰੂ ਅਰਜੁਨ ਦੇਵ ਜੀ ਹਰੀ ਦਾ ਨਾਮ-ਰੂਪ ਪ੍ਰਗਟ ਹੋਏ ਹਨ, ਕਲਿ = ਕਲਜੁਗ।

ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ

Pain and poverty are taken away from that person, within whose heart the Saint abides.

ਆਪ ਦੇ ਹਿਰਦੇ ਵਿਚ ਸੰਤ (ਸ਼ਾਂਤੀ ਦਾ ਸੋਮਾ ਪ੍ਰਭੂ ਜੀ) ਵੱਸਦੇ ਹਨ, ਆਪ ਦੁੱਖਾਂ ਦਰਿਦ੍ਰਾਂ ਦੇ ਦੂਰ ਕਰਨ ਵਾਲੇ ਹਨ। ਜਿਸੁ ਰਿਦੈ = ਜਿਸ ਦੇ ਹਿਰਦੇ ਵਿਚ।

ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਕੋਈ

He is the Pure, Immaculate Form of the Infinite Lord; except for Him, there is no other at all.

ਉਸ (ਗੁਰੂ ਅਰਜੁਨ) ਤੋਂ ਬਿਨਾ ਕੋਈ ਹੋਰ ਨਹੀਂ ਹੈ, ਆਪ ਅਪਾਰ ਹਰੀ ਦਾ ਨਿਰਮਲ ਰੂਪ ਹਨ। ਭੇਖ = ਸਰੂਪ। ਨਿਰਮਲ = ਪਵਿੱਤਰ। ਅਪਾਰ = ਬੇਅੰਤ ਪ੍ਰਭੂ ਦਾ।

ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ

Whoever knows Him in thought, word and deed, becomes just like Him.

ਜਿਸ (ਮਨੁੱਖ) ਨੇ ਮਨ ਤੇ ਬਚਨਾਂ ਕਰਕੇ ਹਰੀ ਨੂੰ ਪਛਾਤਾ ਹੈ, ਉਹ ਹਰੀ ਵਰਗਾ ਹੀ ਹੋ ਗਿਆ ਹੈ। ਜਿਨਿ = ਜਿਸ ਨੇ। ਸਮਸਰਿ = ਵਰਗਾ।

ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ

He is totally pervading the earth, the sky and the nine regions of the planet. He is the Embodiment of the Light of God.

(ਗੁਰੂ ਅਰਜੁਨ ਹੀ) ਜੋਤਿ-ਰੂਪ ਹੋ ਕੇ ਧਰਤੀ ਅਕਾਸ਼ ਤੇ ਨੌ ਖੰਡਾਂ ਵਿਚ ਵਿਆਪ ਰਿਹਾ ਹੈ। ਧਰਨਿ = ਧਰਤੀ। ਗਗਨ = ਅਕਾਸ਼। ਮਹਿ = ਵਿਚ। ਭਰਿ = ਵਿਆਪਕ।

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥

So speaks Mat'huraa: there is no difference between God and Guru; Guru Arjun is the Personification of the Lord Himself. ||7||19||

ਹੇ ਮਥੁਰਾ! ਆਖਿ-ਗੁਰੂ ਅਰਜੁਨ ਸਾਖਿਆਤ ਅਕਾਲ ਪੁਰਖ ਹੈ। ਕੋਈ ਫ਼ਰਕ ਨਹੀਂ ਹੈ ॥੭॥੧੯॥ ਪਰਤਖ੍ਯ੍ਯ = ਸਾਖਿਆਤ ਤੌਰ ਤੇ ॥੭॥੧੯॥