ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਿਸ਼ਾਹੀ।
ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥
The faithless cynics forget the Name of the Lord; the night of their lives does not pass in peace.
ਜੋ ਬੰਦੇ ਪਰਮਾਤਮਾ ਦੇ ਚਰਨਾਂ ਨਾਲੋਂ ਵਿੱਛੁੜੇ ਹੋਏ ਹਨ, ਜਿਨ੍ਹਾਂ ਨੂੰ ਕਰਤਾਰ ਦਾ ਨਾਮ ਭੁੱਲਿਆ ਹੋਇਆ ਹੈ ਉਹਨਾਂ ਦੀ ਰਾਤਿ ਬੀਤਣ ਵਿਚ ਨਹੀਂ ਆਉਂਦੀ (ਭਾਵ, ਉਹਨਾਂ ਦੀ ਜ਼ਿੰਦਗੀ-ਰੂਪ ਰਾਤ ਦੁੱਖਾਂ ਵਿਚ ਹੀ ਲੰਘਦੀ ਹੈ; ਉਹ ਇਤਨੇ ਦੁਖੀ ਹੁੰਦੇ ਹਨ ਕਿ ਉਹਨਾਂ ਨੂੰ ਉਮਰ ਭਾਰੂ ਹੋਈ ਜਾਪਦੀ ਹੈ)। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ। ਵਿਹਾਵੀ = ਬੀਤਦੀ।
ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥
Their days and nights become comfortable, O Nanak, singing the Glorious Praises of the Lord. ||1||
ਪਰ, ਹੇ ਨਾਨਕ! ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਗੁਣ ਗਾਂਦੀਆਂ ਹਨ, ਉਹਨਾਂ ਦੇ ਦਿਨ ਰਾਤ (ਭਾਵ, ਸਾਰੀ ਉਮਰ) ਸੁਖੀ ਗੁਜ਼ਰਦੇ ਹਨ ॥੧॥ ਸੁਹੇਲੀਆ = ਸੁਖੀ ਜੀਵ-ਇਸਤਰੀਆਂ ॥੧॥