ਸਲੋਕੁ

Salok:

ਸਲੋਕ।

ਲੇਖੈ ਕਤਹਿ ਛੂਟੀਐ ਖਿਨੁ ਖਿਨੁ ਭੂਲਨਹਾਰ

Because of the balance due on his account, he can never be released; he makes mistakes each and every moment.

ਅਸੀਂ ਜੀਵ ਖਿਨ ਖਿਨ ਪਿੱਛੋਂ ਭੁੱਲਾਂ ਕਰਨ ਵਾਲੇ ਹਾਂ, ਜੇ ਸਾਡੀਆਂ ਭੁੱਲਾਂ ਦਾ ਲੇਖਾ ਹੋਵੇ ਤਾਂ ਅਸੀਂ ਕਿਸੇ ਤਰ੍ਹਾਂ ਭੀ ਇਸ ਭਾਰ ਤੋਂ ਸੁਰਖ਼ਰੂ ਨਹੀਂ ਹੋ ਸਕਦੇ। ਨ ਛੂਟੀਐ = ਸੁਰਖ਼ਰੂ ਨਹੀਂ ਹੋ ਸਕੀਦਾ, ਵਿਕਾਰਾਂ ਦੇ ਕਰਜ਼ੇ ਹੇਠੋਂ ਨਹੀਂ ਨਿਕਲ ਸਕਦੇ।

ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥

O Forgiving Lord, please forgive me, and carry Nanak across. ||1||

ਹੇ ਨਾਨਕ! (ਆਖ-) ਹੇ ਬਖ਼ਸ਼ਿੰਦ ਪ੍ਰਭੂ! ਤੂੰ ਆਪ ਹੀ ਸਾਡੀਆਂ ਭੁੱਲਾਂ ਬਖ਼ਸ਼, ਤੇ ਸਾਨੂੰ (ਵਿਕਾਰਾਂ ਦੇ ਸਮੁੰਦਰ ਵਿਚ ਡੁਬਦਿਆਂ ਨੂੰ) ਪਾਰ ਲੰਘਾ ॥੧॥