ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
O Sikhs, love the Word of the Shabad; in life and death, it is our only support.
ਹੇ ਪਿਆਰੇ ਸੱਜਣੋ! (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ) ਗੁਰਬਾਣੀ ਚੇਤੇ ਰੱਖਣ ਦੀ ਆਦਤ ਬਣਾਓ, ਇਹ ਸਾਰੀ ਉਮਰ ਦਾ ਆਸਰਾ (ਬਣਦੀ) ਹੈ। ਸਿਖਹੁ = ਸਿੱਖ ਲਓ, ਚੇਤੇ ਰੱਖਣ ਦੀ ਆਦਤ ਬਣਾਓ। ਟੇਕ = ਆਸਰਾ। ਜਨਮ ਮਰਨ = ਸਾਰੀ ਉਮਰ।
ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥
Your face shall be radiant, and you shall find a lasting peace, O Nanak, remembering the One Lord in meditation. ||2||
ਹੇ ਨਾਨਕ! (ਇਸ ਬਾਣੀ ਦੀ ਰਾਹੀਂ) ਇਕ ਪ੍ਰਭੂ ਨੂੰ ਸਿਮਰਿਆਂ ਸਦਾ ਸੁਖੀ ਰਹੀਦਾ ਹੈ ਤੇ ਮੱਥਾ ਖਿੜਿਆ ਰਹਿੰਦਾ ਹੈ ॥੨॥ ਊਜਲ = ਰੌਸ਼ਨ, ਖਿੜਿਆ ਹੋਇਆ ॥੨॥