ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ

The Name of the Lord is the Ocean of Peace; the Gurmukhs obtain it.

ਪਰਮਾਤਮਾ ਦਾ ਨਾਮ ਸੁਖਾਂ ਦਾ ਸਮੁੰਦਰ ਹੈ, ਪਰ ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ। ਸਾਗਰੁ = ਸਮੁੰਦਰ। ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ।

ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ

Meditating on the Naam, night and day, they are easily and intuitively absorbed in the Naam.

ਪ੍ਰਭੂ-ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਲੀਨ ਹੋ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਅਨਦਿਨੁ = ਹਰ ਰੋਜ਼। ਧਿਆਈਐ = ਸਿਮਰਨਾ ਚਾਹੀਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ)। ਸਮਾਇ = ਲੀਨ ਹੋ ਕੇ।

ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥

Their inner beings are immersed in the True Lord; they sing the Glorious Praises of the Lord. ||1||

ਜੀਭ ਨਾਲ ਹਰੀ ਦੇ ਗੁਣ ਗਾ ਕੇ ਹਿਰਦਾ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ॥੧॥ ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ, 'ਅੰਦਰਿ' ਸੰਬੰਧਕ ਹੈ}। ਰਸਨਾ = ਜੀਭ। ਗਾਇ = ਗਾ ਕੇ॥੧॥

ਭਾਈ ਰੇ ਜਗੁ ਦੁਖੀਆ ਦੂਜੈ ਭਾਇ

O Siblings of Destiny, the world is in misery, engrossed in the love of duality.

ਹੇ ਭਾਈ! (ਪਰਮਾਤਮਾ ਨੂੰ ਭੁਲਾ ਕੇ ਮਾਇਆ ਅਦਿਕ) ਹੋਰ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ। ਦੂਜੈ ਭਾਇ = (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ।

ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ

In the Sanctuary of the Guru, peace is found, meditating on the Naam night and day. ||1||Pause||

ਤੂੰ ਗੁਰੂ ਦੀ ਸਰਨ ਪੈ ਕੇ ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ; (ਇਸ ਤਰ੍ਹਾਂ) ਸੁਖ ਮਾਣੇਂਗਾ ॥੧॥ ਰਹਾਉ ॥ ਲਹਹਿ = ਪ੍ਰਾਪਤ ਕਰੇਂਗਾ॥੧॥ਰਹਾਉ॥

ਸਾਚੇ ਮੈਲੁ ਲਾਗਈ ਮਨੁ ਨਿਰਮਲੁ ਹਰਿ ਧਿਆਇ

The truthful ones are not stained by filth. Meditating on the Lord, their minds remain pure.

ਸਦਾ-ਥਿਰ ਪਰਮਾਤਮਾ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗ ਸਕਦੀ, (ਉਸ) ਪਰਮਾਤਮਾ ਦਾ ਨਾਮ ਸਿਮਰਿਆਂ (ਸਿਮਰਨ ਵਾਲੇ ਮਨੁੱਖ ਦਾ) ਮਨ (ਭੀ) ਪਵਿਤ੍ਰ ਹੋ ਜਾਂਦਾ ਹੈ। ਲਗਾਈ = ਲਾਗਏ, ਲਾਗੈ। ਧਿਆਇ = ਸਿਮਰ ਕੇ।

ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ

The Gurmukhs realize the Word of the Shabad; they are immersed in the Ambrosial Nectar of the Lord's Name.

ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ।(ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਸਬਦੁ ਪਛਾਣੀਐ = ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ। ਨਾਮਿ = ਨਾਮਿ ਵਿਚ।

ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥

The Guru has lit the brilliant light of spiritual wisdom, and the darkness of ignorance has been dispelled. ||2||

(ਜਿਸ ਮਨੁੱਖ ਨੇ ਆਪਣੇ ਅੰਦਰ) ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੌਸ਼ਨ ਕਰ ਲਿਆ ਹੈ (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ॥੨॥ ਪ੍ਰਚੰਡੁ = ਤੇਜ਼। ਬਲਾਇਆ = ਜਗਾਇਆ॥੨॥

ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ

The self-willed manmukhs are polluted. They are filled with the pollution of egotism, wickedness and desire.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨ ਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ। ਵਿਕਾਰੁ = ਰੋਗ।

ਬਿਨੁ ਸਬਦੈ ਮੈਲੁ ਉਤਰੈ ਮਰਿ ਜੰਮਹਿ ਹੋਇ ਖੁਆਰੁ

Without the Shabad, this pollution is not washed off; through the cycle of death and rebirth, they waste away in misery.

ਇਹ ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਉਤਰਦੀ, (ਸ਼ਬਦ ਤੋਂ ਬਿਨਾ) ਆਤਮਕ ਮੌਤ ਸਹੇੜ ਕੇ ਖ਼ੁਆਰ ਹੋ ਹੋ ਕੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਰਿ ਜੰਮਹਿ = (ਆਤਮਕ ਮੌਤੇ) ਮਰ ਕੇ (ਮੁੜ ਮੁੜ) ਜੰਮਦੇ ਹਨ। ਹੋਇ = ਹੋ ਕੇ।

ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਪਾਰੁ ॥੩॥

Engrossed in this transitory drama, they are not at home in either this world or the next. ||3||

ਉਹ ਇਸ ਨਾਸਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨ, ਇਸ ਵਿਚੋਂ ਉਹਨਾਂ ਨੂੰ ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਾਰਲਾ ਬੰਨਾ ॥੩॥ ਧਾਤੁਰ = ਨਾਸਵੰਤ। ਬਾਜੀ = ਖੇਡ। ਪਲਚਿ ਰਹੇ = ਫਸ ਰਹੇ ਹਨ। ਉਰਵਾਰੁ = ਉਰਲਾ ਬੰਨਾ॥੩॥

ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ

For the Gurmukh, the love of the Name of the Lord is chanting, deep meditation and self-discipline.

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਮਰਨ ਕਰਦਾ ਹੈ ਉਹ ਸੇਵਾ ਕਰਦਾ ਹੈ ਉਹ ਆਪਣੇ ਆਪ ਨੂੰ ਵਿਕਾਰਾਂ ਵਲੋਂ ਬਚਾਈ ਰੱਖਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦਾ ਹੈ। ਜਪ ਤਪ ਸੰਜਮੀ = ਜਪੀ, ਤਪੀ, ਸੰਜਮੀ, ਸਿਮਰਨ ਕਰਨ ਵਾਲਾ, ਸੇਵਾ ਕਰਨ ਵਾਲਾ, ਮਨ ਨੂੰ ਵਿਕਾਰਾਂ ਤੋਂ ਰੋਕਣ ਵਾਲਾ।

ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ

The Gurmukh meditates forever on the Name of the One Creator Lord.

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਸਦਾ ਕਰਤਾਰ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ।

ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

O Nanak, meditate on the Naam, the Name of the Lord, the Support of all beings. ||4||7||40||

ਹੇ ਨਾਨਕ! ਪਰਮਾਤਮਾ ਦਾ ਨਾਮ (ਹੀ) ਸਿਮਰਨਾ ਚਾਹੀਦਾ ਹੈ, (ਪਰਮਾਤਮਾ ਦਾ ਨਾਮ) ਸਭ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ ॥੪॥੭॥੪੦॥ ਆਧਾਰੁ = ਆਸਰਾ॥੪॥