ਦੋਹਰਾ

Dohira

ਦੋਹਰਾ:

ਬਸਤ੍ਰ ਪਹਿਰਿ ਬਹੁ ਮੋਲ ਕੇ ਅਤਿਥ ਭੇਸ ਕੋ ਡਾਰਿ

The woman weared the new clothes and put the expensive garments.

(ਰਾਜੇ ਨੇ) ਸਾਧ ਦੇ ਭੇਸ ਨੂੰ ਉਤਾਰ ਕੇ ਵੱਡ ਮੁਲੇ ਬਸਤ੍ਰ ਪਾ ਲਏ।

ਤਵਨ ਸੇਜ ਸੋਭਿਤ ਕਰੀ ਉਤਮ ਭੇਖ ਸੁਧਾਰਿ ॥੧੨॥

And in new form she adorned the decorated bed.(12)

ਚੰਗੀ ਤਰ੍ਹਾਂ ਸੁਸਜਿਤ ਹੋ ਕੇ ਉਸ ਦੀ ਸੇਜ ਨੂੰ ਸੁਸ਼ੋਭਿਤ ਕੀਤਾ ॥੧੨॥

ਤਬ ਤਾ ਸੋ ਤ੍ਰਿਯ ਯੌ ਕਹੀ ਭੋਗ ਕਰਹੁ ਮੁਹਿ ਸਾਥ

Then the lady asked him, ‘Please have intercourse with me,

ਤਦ ਉਸ ਨੂੰ ਇਸਤਰੀ ਨੇ ਇਸ ਤਰ੍ਹਾਂ ਕਿਹਾ ਕਿ ਮੇਰੇ ਨਾਲ ਰਤੀ-ਕ੍ਰੀੜਾ ਕਰੋ

ਪਸੁ ਪਤਾਰਿ ਦੁਖ ਦੈ ਘਨੋ ਮੈ ਬੇਚੀ ਤਵ ਹਾਥ ॥੧੩॥

‘Because, tormented by Cupid, I am handing over myself to you.’(I3)

ਕਿਉਂਕਿ ਸ਼ਿਵ ਦੇ ਵੈਰੀ (ਕਾਮ ਦੇਵ) ਨੇ ਮੈਨੂੰ ਬਹੁਤ ਦੁਖ ਦਿੱਤਾ ਹੈ, (ਇਸ ਲਈ) ਮੈਂ ਤੁਹਾਡੇ ਹੱਥ ਵਿਚ ਵਿਕ ਚੁਕੀ ਹਾਂ ॥੧੩॥

ਰਾਇ ਚਿਤ ਚਿੰਤਾ ਕਰੀ ਬੈਠੇ ਤਾਹੀ ਠੌਰ

The monarch said ‘I had come to learn incantation,

ਰਾਜੇ ਨੇ ਉਸ ਥਾਂ ਤੇ ਬੈਠ ਕੇ ਮਨ ਵਿਚ ਵਿਚਾਰ ਕੀਤਾ

ਮੰਤ੍ਰ ਲੈਨ ਆਯੋ ਹੁਤੋ ਭਈ ਔਰ ਕੀ ਔਰ ॥੧੪॥

But the situation is quite contrary (I4)

ਕਿ (ਮੈਂ ਤਾਂ) ਮੰਤਰ ਲੈਣ ਆਇਆ ਸਾਂ, (ਪਰ ਇਥੇ ਤਾਂ) ਹੋਰ ਦੀ ਹੋਰ ਹੀ (ਗੱਲ) ਬਣ ਗਈ ਹੈ ॥੧੪॥