ਮਃ ੪ ॥
Fourth Mehl:
ਚੌਥੀ ਪਾਤਸ਼ਾਹੀ।
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
The mortal is of one mind - whatever he dedicates it to, in that he is successful.
ਮਨ ਇੱਕ ਹੈ ਤੇ ਇੱਕ ਪਾਸੇ ਹੀ ਲੱਗ ਸਕਦਾ ਹੈ, ਜਿਥੇ ਜੁੜਦਾ ਹੈ, ਓਥੇ ਸਫਲਤਾ ਹਾਸਲ ਕਰ ਲੈਂਦਾ ਹੈ। ਜਿਤੁ = ਜਿਥੇ। ਥਾਇ ਪਾਇ = ਹਾਸਲ ਕਰ ਲੈਂਦਾ ਹੈ।
ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥
Some talk a lot, but they eat only that which is in their own homes.
ਬਹੁਤੀਆਂ ਗੱਲਾਂ ਬਾਹਰੋਂ ਬਾਹਰੋਂ ਕੋਈ ਪਿਆ ਕਰੇ (ਭਾਵ, ਗੱਲਾਂ ਕਰਨ ਦਾ ਕੋਈ ਲਾਭ ਨਹੀਂ), ਖਾ ਤੇ ਉਹੋ ਚੀਜ਼ ਸਕਦਾ ਹੈ ਜੇਹੜੀ ਘਰ ਵਿਚ ਹੋਵੇ (ਭਾਵ, ਮਨ ਜਿਥੇ ਲੱਗਾ ਹੋਇਆ ਹੈ, ਪ੍ਰਾਪਤ ਤਾਂ ਉਹੋ ਸ਼ੈ ਹੋਣੀ ਹੈ)। ਵਥੁ = ਚੀਜ਼।
ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥
Without the True Guru, understanding is not obtained, and egotism does not depart from within.
ਮਨ ਨੂੰ ਸਤਿਗੁਰੂ ਦੇ ਅਧੀਨ ਕੀਤੇ ਬਿਨਾ (ਇਹ) ਸਮਝ ਨਹੀਂ ਪੈਂਦੀ ਤੇ ਹਿਰਦੇ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ।
ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥
Suffering and hunger cling to the egotistical people; they hold out their hands and beg from door to door.
ਅਹੰਕਾਰੀ ਜੀਵਾਂ ਨੂੰ (ਸਦਾ) ਤ੍ਰਿਸ਼ਨਾ ਤੇ ਦੁੱਖ (ਸਤਾਉਂਦੇ ਹਨ), (ਤ੍ਰਿਸ਼ਨਾ ਦੇ ਕਾਰਨ) ਹੱਥ ਅੱਡ ਕੇ ਘਰ ਘਰ ਮੰਗਦੇ ਫਿਰਦੇ ਹਨ (ਭਾਵ, ਉਹਨਾਂ ਦੀ ਤ੍ਰਿਪਤੀ ਨਹੀਂ ਹੁੰਦੀ ਤੇ ਇਸੇ ਕਰਕੇ ਦੁਖੀ ਰਹਿੰਦੇ ਹਨ)। ਘਰਿ ਘਰਿ = ਹਰੇਕ ਘਰ ਵਿਚ।
ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥
Their falsehood and fraud cannot remain concealed; their false appearances fall off in the end.
ਉਨ੍ਹਾਂ ਦਾ ਮੁਲੰਮਾ ਪਾਜ (ਦਿਖਾਵਾ) ਲਹਿ ਜਾਂਦਾ ਹੈ ਅਤੇ ਕੂੜ ਤੇ ਠੱਗੀ ਲੁਕੀ ਨਹੀਂ ਰਹਿ ਸਕਦੀ, ਗੁਝੀ = ਲੁਕੀ। ਮੁਲੰਮਾ ਪਾਜੁ = ਵਿਖਾਵਾ।
ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
One who has such pre-ordained destiny comes to meet God through the True Guru.
(ਪਰ ਉਹਨਾਂ ਵਿਚਾਰਿਆਂ ਦੇ ਭੀ ਕੀਹ ਵੱਸ)? ਪਿਛਲੇ (ਕੀਤੇ ਚੰਗੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਦੇ ਹਿਰਦੇ ਤੇ ਭਲੇ ਸੰਸਕਾਰ) ਲਿਖੇ ਹੋਏ ਹਨ, ਉਹਨਾਂ ਨੂੰ ਪੂਰਾ ਸਤਿਗੁਰੂ ਮਿਲ ਪੈਂਦਾ ਹੈ,
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥
Just as iron is transmuted into gold by the touch of the Philosopher's Stone, so are people transformed by joining the Sangat, the Holy Congregation.
ਤੇ ਜਿਵੇਂ ਪਾਰਸ ਨਾਲ ਲੱਗ ਕੇ ਲੋਹਾ ਸੋਨਾ ਬਣ ਜਾਂਦਾ ਹੈ ਤਿਵੇਂ ਸੰਗਤਿ ਵਿਚ ਰਲ ਕੇ (ਉਹ ਭੀ ਚੰਗੇ ਬਣ ਜਾਂਦੇ ਹਨ)। ਪਾਰਸਿ = ਪਾਰਸ ਨਾਲ। ਸੁਵਰਨੁ = ਸੋਨਾ।
ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
O God, You are the Master of servant Nanak; as it pleases You, You lead him. ||2||
ਹੇ ਦਾਸ ਨਾਨਕ ਦੇ ਪ੍ਰਭੂ! (ਜੀਵਾਂ ਦੇ ਹੱਥ ਕੁਝ ਨਹੀਂ) ਤੂੰ ਆਪ ਸਭ ਦਾ ਮਾਲਕ ਹੈਂ ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਜੀਵਾਂ ਨੂੰ ਤੋਰਦਾ ਹੈਂ ॥੨॥ ਧਣੀ = ਮਾਲਕ ॥੨॥