ਸਿਰੀਰਾਗੁ ਮਹਲਾ ੧ ॥
Siree Raag, First Mehl:
ਸਿਰੀ ਰਾਗ, ਪਹਿਲੀ ਪਾਤਸ਼ਾਹੀ।
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥
O Nanak, the Boat of Truth will ferry you across; contemplate the Guru.
ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। ਨਾਨਕ = ਹੇ ਨਾਨਕ! ਸਚ = ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ। ਗੁਰ ਵੀਚਾਰਿ = ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੇ ਦੱਸੇ ਉਪਦੇਸ਼ ਦਾ ਆਸਰਾ ਲੈ ਕੇ।
ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥
Some come, and some go; they are totally filled with egotism.
ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ) ਇਕਿ = ਅਨੇਕਾਂ ਜੀਵ। ਪੂਰ = ਬੇਅੰਤ ਜੀਵ, ਬੇੜੀ ਦੇ ਪੂਰਾਂ ਦੇ ਪੂਰ {ਨੋਟ: ਭਰੀ ਬੇੜੀ ਦੇ ਸਾਰੇ ਮੁਸਾਫ਼ਿਰਾਂ ਦੇ ਸਮੂਹ ਨੂੰ 'ਪੂਰ' ਆਖੀਦਾ ਹੈ}। ਭਰੇ ਅਹੰਕਾਰਿ = ਅਹੰਕਾਰ ਨਾਲ ਭਰੇ ਹੋਏ, ਅਹੰਕਾਰੀ।
ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥
Through stubborn-mindedness, the intellect is drowned; one who becomes Gurmukh and truthful is saved. ||1||
ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ। ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ ॥੧॥ ਮਨ ਹਠਿ = ਮਨ ਦੇ ਹਠ ਵਿਚ। ਮਨ ਹਠਿ ਮਤੀ = ਹਠੀ ਮਤਿ ਨਾਲ, ਆਪਣੀ ਅਕਲ ਦੇ ਹਠ ਤੇ ਤੁਰਿਆਂ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦਾ ਆਸਰਾ ਲੈਂਦਾ ਹੈ। ਤਾਰਿ = ਤਾਰੈ, ਤਾਰ ਲੈਂਦਾ ਹੈ॥੧॥
ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥
Without the Guru, how can anyone swim across to find peace?
ਗੁਰੂ ਦੀ ਸਰਨ ਤੋਂ ਬਿਨਾ ਨਾਹ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ। ਕਿਉ ਤਰੀਐ = ਨਹੀਂ ਤਰਿਆ ਜਾ ਸਕਦਾ।
ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥
As it pleases You, Lord, You save me. There is no other for me at all. ||1||Pause||
(ਇਸ ਵਾਸਤੇ, ਹੇ ਮਨ! ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸਰਨ ਵਿਚ) ਰੱਖ, (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ ॥੧॥ ਰਹਾਉ ॥
ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥
In front of me, I see the jungle burning; behind me, I see green plants sprouting.
(ਜਗਤ ਇਕ ਜੰਗਲ ਸਮਾਨ ਹੈ ਜਿਸ ਵਿਚ ਅੱਗੇ ਅੱਗੇ ਤਾਂ ਅੱਗ ਲਗੀ ਹੋਈ ਹੈ, ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ), ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ। ਆਗੈ = ਸਾਹਮਣੇ ਪਾਸੇ। ਡਉ = ਜੰਗਲ ਦੀ ਅੱਗ। ਡਉ ਜਲੈ = ਮਸਾਣਾਂ ਦੀ ਅੱਗ ਬਲ ਰਹੀ ਹੈ, ਬੇਅੰਤ ਜੀਵ ਮਰ ਰਹੇ ਹਨ। ਹਰਿਓ ਅੰਗੂਰ = ਹਰੇ ਨਵੇਂ ਨਵੇਂ ਕੋਮਲ ਬੂਟੇ, ਜੰਮਦੇ ਬਾਲ।
ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥
We shall merge into the One from whom we came. The True One is pervading each and every heart.
ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ ਤੇ ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹੈ। ਜਿਸ ਤੇ = ਜਿਸ ਪਰਮਾਤਮਾ ਤੋਂ। ਸਚੁ = ਸਦਾ-ਥਿਰ ਪ੍ਰਭੂ।
ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥
He Himself unites us in Union with Himself; the True Mansion of His Presence is close at hand. ||2||
ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ ॥੨॥ ਮਿਲਾਵਹੀ = (ਹੇ ਪ੍ਰਭੂ!) ਤੂੰ ਮਿਲਾ ਲੈਂਦਾ ਹੈਂ। ਮਹਲਿ = ਮਹਲ ਵਿਚ॥੨॥
ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥
With each and every breath, I dwell upon You; I shall never forget You.
(ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ। ਸਾਹਿ = ਸਾਹ ਨਾਲ। ਸਾਹਿ ਸਾਹਿ = ਹਰੇਕ ਸਾਹ ਨਾਲ। ਸੰਮਲਾ = ਸੰਮਲਾਂ, ਮੈਂ ਯਾਦ ਕਰਾਂ।
ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥
The more the Lord and Master dwells within the mind, the more the Gurmukh drinks in the Ambrosial Nectar.
(ਹੇ ਭਾਈ! ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ। ਮਨਿ = ਮਨ ਵਿਚ। ਪੇਉ = ਪੇਉਂ, ਮੈਂ ਪੀਆਂ।
ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥
Mind and body are Yours; You are my Master. Please rid me of my pride, and let me merge with You. ||3||
(ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ। (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ (ਤੇਰੀ ਯਾਦ ਵਿਚ) ਲੀਨ ਰਹਾਂ ॥੩॥ ਧਣੀ = ਮਾਲਕ, ਖਸਮ। ਗਰਬੁ = ਅਹੰਕਾਰ। ਨਿਵਾਰਿ = ਦੂਰ ਕਰ ਕੇ। ਸਮੇਉ = ਸਮਾ ਜਾਵਾਂ, ਲੀਨ ਰਹਾਂ॥੩॥
ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥
The One who formed this universe created the creation of the three worlds.
ਜਿਸ (ਜੋਤਿ-ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ, ਜਿਨਿ = ਜਿਸ (ਪ੍ਰਭੂ) ਨੇ। ਤ੍ਰਿਭਵਣੁ = ਤਿੰਨੇ ਭਵਨ। ਆਕਾਰੁ = ਦਿਸੱਦਾ ਜਗਤ।
ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥
The Gurmukh knows the Divine Light, while the foolish self-willed manmukh gropes around in the darkness.
ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ) ਆਤਮਕ ਹਨੇਰਾ ਹੀ ਹਨੇਰਾ ਹੈ। ਚਾਨਣੁ = ਜੋਤਿ-ਰੂਪ ਪ੍ਰਭੂ। ਮੁਗਧੁ = ਮੂਰਖ। ਗੁਬਾਰੁ = ਹਨੇਰਾ।
ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥
One who sees that Light within each and every heart understands the Essence of the Guru's Teachings. ||4||
(ਭਾਵੇਂ) ਰੱਬੀ ਜੋਤਿ ਇਕ-ਰਸ ਹਰੇਕ ਸਰੀਰ ਵਿਚ ਵਿਆਪਕ ਹੈ, (ਪਰ) ਗੁਰੂ ਦੀ ਮਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ ॥੪॥ ਨਿਰੰਤਰਿ = {ਨਿਰ-ਅੰਤਰ। ਅੰਤਰ = ਵਿੱਥ} ਵਿੱਥ ਤੋਂ ਬਿਨਾ, ਇਕ-ਰਸ। ਸਾਰੁ = ਅਸਲੀਅਤ॥੪॥
ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥
Those who understand are Gurmukh; recognize and applaud them.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਸਰਬ-ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਕੀਚੈ = ਕੀਤੀ ਜਾਂਦੀ ਹੈ, ਮਿਲਦੀ ਹੈ।
ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥
They meet and merge with the True One. They become the Radiant Manifestation of the Excellence of the True One.
ਉਹ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ। ਸੇਤੀ = ਨਾਲ। ਸਚੇ ਗੁਣ = ਸਦਾ-ਥਿਰ ਪ੍ਰਭੂ ਦੇ ਗੁਣ। ਨਾਮਿ = ਨਾਮ ਵਿਚ (ਜੁੜ ਕੇ)।
ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥
O Nanak, they are contented with the Naam, the Name of the Lord. They offer their bodies and souls to God. ||5||16||
ਹੇ ਨਾਨਕ! ਨਾਮ ਵਿਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ, ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ ॥੫॥੧੬॥ ਸੰਤੋਖੀਆ = ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਜੀਉ = ਜਿੰਦ। ਪਿੰਡੁ = ਸਰੀਰ। ਪ੍ਰਭ ਪਾਸਿ = ਪ੍ਰਭੂ ਦੇ ਹਵਾਲੇ ਕਰਦੇ (ਹਨ)॥੫॥