ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
Excellent, excellent, excellent, excellent, excellent is Your Name.
ਹੇ ਪ੍ਰਭੂ! ਤੇਰਾ ਨਾਮ ਸੋਹਣਾ ਹੈ, ਤੇਰਾ ਨਾਮ ਮਿੱਠਾ ਹੈ, ਤੇਰਾ ਨਾਮ ਚੰਗਾ ਹੈ। ਖੂਬੁ = ਸੋਹਣਾ, ਚੰਗਾ, ਮਿੱਠਾ।
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
False, false, false, false is pride in the world. ||1||Pause||
(ਪਰ ਹੇ ਭਾਈ!) ਦੁਨੀਆ ਦਾ ਮਾਣ ਝੂਠਾ ਹੈ, ਛੇਤੀ ਮੁੱਕ ਜਾਣ ਵਾਲਾ ਹੈ, ਦੁਨੀਆ ਦੇ ਮਾਣ ਦਾ ਕੀਹ ਭਰੋਸਾ? ॥੧॥ ਰਹਾਉ ॥ ਝੂਠੁ = ਛੇਤੀ ਮੁੱਕ ਜਾਣ ਵਾਲਾ। ਦੁਨੀ = ਦੁਨੀਆ ਦਾ। ਗੁਮਾਨੁ = ਮਾਣ ॥੧॥ ਰਹਾਉ ॥
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
The glorious vision of Your slaves, O Infinite Lord, is wonderful and beauteous.
ਹੇ ਪ੍ਰਭੂ! ਤੇਰੀ ਭਗਤੀ ਕਰਨ ਵਾਲੇ ਬੰਦੇ ਸੋਹਣੇ ਹਨ, ਉਹਨਾਂ ਦਾ ਦਰਸਨ ਬੇਅੰਤ (ਅਮੋਲਕ) ਹੈ। ਨਗਜ = ਨਗ਼ਜ਼, ਸੋਹਣੇ, ਸੁੰਦਰ। ਅਪਾਰੁ = ਬੇਅੰਤ (ਸੋਹਣਾ)।
ਨਾਮ ਬਿਨਾ ਸਭ ਦੁਨੀਆ ਛਾਰੁ ॥੧॥
Without the Naam, the Name of the Lord, the whole world is just ashes. ||1||
ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਜੀਵ ਵਾਸਤੇ) ਸਾਰੀ ਦੁਨੀਆ (ਦਾ ਧਨ-ਪਦਾਰਥ) ਸੁਆਹ (ਦੇ ਤੁੱਲ) ਹੈ ॥੧॥ ਸਭ = ਸਾਰੀ। ਛਾਰੁ = ਸੁਆਹ (ਦੇ ਤੁੱਲ) ॥੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
Your Creative Power is marvellous, and Your Lotus Feet are admirable.
ਹੇ ਪ੍ਰਭੂ! ਤੇਰੀ ਰਚੀ ਕੁਦਰਤਿ ਇਕ ਹੈਰਾਨ ਕਰਨ ਵਾਲਾ ਤਮਾਸ਼ਾ ਹੈ, ਤੇਰੇ ਚਰਨ ਸਲਾਹੁਣ-ਜੋਗ ਹਨ। ਅਚਰਜੁ = ਹੈਰਾਨ ਕਰਨ ਵਾਲਾ ਕੰਮ। ਕਦਮ = ਚਰਨ। ਸਲਾਹ = ਸਲਾਹੁਣ-ਯੋਗ।
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
Your Praise is priceless, O True King. ||2||
ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੇਰੀ ਸਿਫ਼ਤ-ਸਾਲਾਹ (ਇਕ) ਅਮੋਲਕ (ਖ਼ਜ਼ਾਨਾ) ਹੈ ॥੨॥ ਗਨੀਵ = ਗ਼ਨੀਮਤ, ਅਮਲੋਕ। ਸਚੇ = ਹੇ ਸਦਾ ਕਾਇਮ ਰਹਿਣ ਵਾਲੇ! ॥੨॥
ਨੀਧਰਿਆ ਧਰ ਪਨਹ ਖੁਦਾਇ ॥
God is the Support of the unsupported.
ਉਹ ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ (ਨਿਓਟਿਆਂ ਦੀ) ਓਟ ਹੈ। ਨੀਧਰਿਆ ਧਰ = ਨਿਆਸਰਿਆਂ ਦਾ ਆਸਰਾ। ਪਨਹ = ਪਨਾਹ, ਓਟ। ਖੁਦਾਇ = ਪਰਮਾਤਮਾ।
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
Meditate day and night on the Cherisher of the meek and humble. ||3||
ਉਹ ਗਰੀਬਾਂ ਉੱਤੇ ਮਿਹਰ ਕਰਨ ਵਾਲਾ ਹੈ। ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ ॥੩॥ ਗਰੀਬ ਨਿਵਾਜੁ = ਗਰੀਬਾਂ ਉਤੇ ਮਿਹਰ ਕਰਨ ਵਾਲਾ। ਰੈਣਿ = ਰਾਤ। ਧਿਆਇ = ਸਿਮਰਿਆ ਕਰ ॥੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
God has been merciful to Nanak.
ਹੇ ਨਾਨਕ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ, ਨਾਨਕ ਕਉ = ਹੇ ਨਾਨਕ! ਜਿਸ ਕਉ, ਹੇ ਨਾਨਕ! ਜਿਸ ਮਨੁੱਖ ਉੱਤੇ। ਖੁਦਿ = ਖ਼ੁਦਿ, ਆਪ।
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
May I never forget God; He is my heart, my soul, my breath of life. ||4||10||
ਪਰਮਾਤਮਾ ਉਸ ਦੀ ਜਿੰਦ ਤੋਂ, ਉਸ ਦੇ ਦਿਲ ਤੋਂ, ਉਸ ਦੇ ਪ੍ਰਾਣਾਂ ਤੋਂ ਉਹ ਕਦੇ ਭੀ ਨਹੀਂ ਵਿਸਰਦਾ ॥੪॥੧੦॥ ਅਲਹੁ = ਅੱਲ੍ਹਾ, ਪਰਮਾਤਮਾ। ਜੀਅ = ਜਿੰਦ ਤੋਂ ॥੪॥੧੦॥