ਪਾਰਜਾਤੁ ਇਹੁ ਹਰਿ ਕੋ ਨਾਮ ॥
This Elysian Tree of miraculous powers is the Name of the Lord.
ਪ੍ਰਭੂ ਦਾ ਇਹ ਨਾਮ (ਹੀ) "ਪਾਰਜਾਤ" ਰੁੱਖ ਹੈ, ਪਾਰਜਾਤੁ = ਸੁਰਗ ਦੇ ਪੰਜ ਰੁੱਖ। पचैते देवतरवो मंदारः पारिजातिकः ॥ संतानः कल्पवृक्षश्च पुंसि वा हरिचन्दनम् ॥ ਸੁਰਗ ਦੇ ਪੰਜ ਰੁੱਖਾਂ ਵਿਚੋਂ ਇਕ ਦਾ ਨਾਮ 'ਪਾਰਜਾਤ' ਹੈ, ਇਸ ਦੀ ਬਾਬਤ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਇਹ ਹਰੇਕ ਮਨੋ-ਕਾਮਨਾ ਪੂਰੀ ਕਰਦਾ ਹੈ।
ਕਾਮਧੇਨ ਹਰਿ ਹਰਿ ਗੁਣ ਗਾਮ ॥
The Khaamadhayn, the cow of miraculous powers, is the singing of the Glory of the Lord's Name, Har, Har.
ਪ੍ਰਭੂ ਦੇ ਗੁਣ ਗਾਉਣੇ (ਹੀ ਇੱਛਾ-ਪੂਰਕ) "ਕਾਮਧੇਨ" ਹੈ। ਕਾਮਧੇਨ = ਸੁਰਗ ਦੀ ਗਾਂ ਜੋ ਹਰੇਕ ਮਨੋ-ਕਾਮਨਾ ਪੂਰੀ ਕਰਦੀ ਹੈ। ਗਾਮ = ਗਾਉਣੇ।
ਸਭ ਤੇ ਊਤਮ ਹਰਿ ਕੀ ਕਥਾ ॥
Highest of all is the Lord's Speech.
ਪ੍ਰਭੂ ਦੀਆਂ (ਸਿਫ਼ਤ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ,
ਨਾਮੁ ਸੁਨਤ ਦਰਦ ਦੁਖ ਲਥਾ ॥
Hearing the Naam, pain and sorrow are removed.
(ਕਿਉਂਕਿ ਪ੍ਰਭੂ ਦਾ) ਨਾਮ ਸੁਣਿਆਂ ਸਾਰੇ ਦੁਖ ਦਰਦ ਲਹਿ ਜਾਂਦੇ ਹਨ।
ਨਾਮ ਕੀ ਮਹਿਮਾ ਸੰਤ ਰਿਦ ਵਸੈ ॥
The Glory of the Naam abides in the hearts of His Saints.
(ਪ੍ਰਭੂ ਦੇ) ਨਾਮ ਦੀ ਵਡਿਆਈ ਸੰਤਾਂ ਦੇ ਹਿਰਦੇ ਵਿਚ ਵੱਸਦੀ ਹੈ,
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥
By the Saint's kind intervention, all guilt is dispelled.
(ਅਤੇ) ਸੰਤਾਂ ਦੇ ਪ੍ਰਤਾਪ ਨਾਲ ਸਾਰਾ ਪਾਪ ਦੂਰ ਹੋ ਜਾਂਦਾ ਹੈ। ਦੁਰਤੁ = ਪਾਪ।
ਸੰਤ ਕਾ ਸੰਗੁ ਵਡਭਾਗੀ ਪਾਈਐ ॥
The Society of the Saints is obtained by great good fortune.
ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ,
ਸੰਤ ਕੀ ਸੇਵਾ ਨਾਮੁ ਧਿਆਈਐ ॥
Serving the Saint, one meditates on the Naam.
(ਅਤੇ) ਸੰਤਾਂ ਦੀ ਸੇਵਾ (ਕੀਤਿਆਂ) (ਪ੍ਰਭੂ ਦਾ) ਨਾਮ ਸਿਮਰੀਦਾ ਹੈ।
ਨਾਮ ਤੁਲਿ ਕਛੁ ਅਵਰੁ ਨ ਹੋਇ ॥
There is nothing equal to the Naam.
ਪ੍ਰਭੂ-ਨਾਮ ਦੇ ਬਰਾਬਰ ਹੋਰ ਕੋਈ (ਪਦਾਰਥ) ਨਹੀਂ, ਨਾਮ ਤੁਲਿ = ਨਾਮ ਦੇ ਬਰਾਬਰ।
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥
O Nanak, rare are those, who, as Gurmukh, obtain the Naam. ||8||2||
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਮਨੁੱਖ ਨਾਮ (ਦੀ ਦਾਤਿ) ਲੱਭਦਾ ਹੈ ॥੮॥੨॥ ਗੁਰਮੁਖਿ = ਗੁਰੂ ਦੀ ਰਾਹੀਂ। ਜਨੁ ਕੋਇ = ਕੋਈ ਵਿਰਲਾ ਮਨੁੱਖ ॥੮॥