ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਸ਼ਾਹੀ।
ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥
Rituals and religions are all just entanglements; bad and good are bound up with them.
(ਕਰਮ ਕਾਂਡ ਦੇ) ਕਰਮ ਤੇ ਧਰਮ ਸਾਰੇ ਬੰਧਨ (ਰੂਪ) ਹੀ ਹਨ ਅਤੇ ਚੰਗੇ ਜਾਂ ਮੰਦੇ ਕੰਮ ਭੀ (ਸੰਸਾਰ/ਮਾਇਆ ਨਾਲ ਮੋਹ) ਜੋੜੀ ਰੱਖਣ ਦਾ ਵਸੀਲਾ ਹਨ।
ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥
Those things done for the sake of children and spouse, in ego and attachment, are just more bonds.
ਮਮਤਾ ਤੇ ਮੋਹ ਭੀ ਬੰਧਨ-ਰੂਪ ਹੈ, ਪੁੱਤ੍ਰ ਤੇ ਇਸਤ੍ਰੀ-(ਇਹਨਾਂ ਦਾ ਪਿਆਰ ਭੀ) ਕਸ਼ਟ ਦਾ ਕਾਰਨ ਹੈ, ਕਲਤ੍ਰ = ਇਸਤ੍ਰੀ। ਧੰਧੁ = ਝੰਬੇਲਾ।
ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥
Wherever I look, there I see the noose of attachment to Maya.
ਜਿੱਧਰ ਵੇਖਦਾ ਹਾਂ ਉਧਰ ਹੀ ਮਾਇਆ ਦਾ ਮੋਹ (ਰੂਪ) ਜੇਵੜੀ ਹੈ।
ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥
O Nanak, without the True Name, the world is engrossed in blind entanglements. ||1||
ਹੇ ਨਾਨਕ! ਸੱਚੇ ਨਾਮ ਤੋਂ ਬਿਨਾ ਅੰਨ੍ਹਾ ਮਨੁੱਖ (ਮਾਇਆ ਦੀ) ਵਰਤੋਂ ਹੀ ਵਰਤਦਾ ਹੈ ॥੧॥ ਅੰਧੁ = ਅੰਨ੍ਹਾ ਮਨੁੱਖ ॥੧॥