ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
That person, who does not feel devotion to God in his mind
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ, ਕੈ ਮਨਿ = ਦੇ ਮਨ ਵਿਚ। ਜਿਹ ਪ੍ਰਾਨੀ ਕੈ ਮਨਿ = ਜਿਸ ਪ੍ਰਾਣੀ ਦੇ ਮਨ ਵਿਚ।
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
- O Nanak, know that his body is like that of a pig, or a dog. ||44||
ਹੇ ਨਾਨਕ! ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ॥੪੪॥ ਸੂਕਰ ਤਨੁ = ਸੂਰ ਦਾ ਸਰੀਰ। ਸੁਆਨ ਤਨੁ = ਕੁੱਤੇ ਦਾ ਸਰੀਰ। ਤਾਹਿ = ਉਸ (ਮਨੁੱਖ) ਦਾ ॥੪੪॥