ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ

If the mind is polluted, then the body is polluted, and the tongue is polluted as well.

ਜੇ ਜੀਵ ਦਾ ਮਨ (ਵਿਕਾਰਾਂ ਦੀ ਛੋਹ ਨਾਲ) ਜੂਠਾ ਹੋ ਚੁਕਾ ਹੈ, ਤਾਂ ਉਸ ਦੇ ਸਰੀਰ ਵਿਚ ਭੀ ਜੂਠ ਹੀ ਜੂਠ ਹੈ (ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲ ਹੀ ਦੌੜਦੇ ਹਨ) ਉਸ ਦੀ ਜੀਭ (ਖਾਣ ਦੇ ਚਸਕਿਆਂ ਨਾਲ) ਜੂਠੀ ਹੋਈ ਰਹਿੰਦੀ ਹੈ, ਝੂਠੇ ਮੂੰਹ ਨਾਲ ਬੋਲਣ ਦਾ ਹੀ ਸੁਭਾਉ ਬਣ ਜਾਂਦਾ ਹੈ। ਮਨਿ = ਮਨ ਦੀ ਰਾਹੀਂ। ਜੂਠੈ = ਜੂਠੇ ਦੀ ਰਾਹੀਂ। ਮਨਿ ਜੂਠੈ = ਜੂਠੇ ਮਨ ਦੀ ਰਾਹੀਂ, ਜੇ ਮਨ ਜੂਠਾ ਹੈ {ਨੋਟ: ਲਫ਼ਜ਼ 'ਜੂਠੈ' ਲਫ਼ਜ਼ 'ਜੂਠਾ' ਤੋਂ ਬਣਿਆ ਹੈ, ਇਹ 'ਜੂਠਾ' ਵਿਸ਼ੇਸ਼ਣ ਹੈ। ਲਫ਼ਜ਼ 'ਜੂਠਿ' ਨਾਂਵ ਹੈ}। ਤਨਿ = ਸਰੀਰ ਵਿਚ। ਜਿਹਵਾ = ਜੀਭ।

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ

With false mouths, people speak falsehood. How can they be made pure?

ਅਜੇਹਾ ਜੀਵ (ਕਿਸੇ ਬਾਹਰਲੇ ਸੁੱਚ ਆਦਿਕ ਕਰਮ ਨਾਲ ਅੰਦਰੋਂ) ਸੁੱਚਾ ਕਦੇ ਭੀ ਨਹੀਂ ਹੋ ਸਕਦਾ।

ਬਿਨੁ ਅਭ ਸਬਦ ਮਾਂਜੀਐ ਸਾਚੇ ਤੇ ਸਚੁ ਹੋਇ ॥੧॥

Without the Holy Water of the Shabad, they are not cleansed. From the True One alone comes Truth. ||1||

ਗੁਰੂ ਦੇ ਸ਼ਬਦ-ਜਲ ਤੋਂ ਬਿਨਾ (ਮਨ) ਮਾਂਜਿਆ ਨਹੀਂ ਜਾ ਸਕਦਾ, (ਤੇ) ਇਹ ਸੱਚ (ਸਿਮਰਨ) ਸਦਾ-ਥਿਰ ਪ੍ਰਭੂ ਤੋਂ ਹੀ ਮਿਲਦਾ ਹੈ ॥੧॥ ਅਭ = ਪਾਣੀ। ਅਭ ਸਬਦ = ਗੁਰ ਸ਼ਬਦ ਰੂਪ ਪਾਣੀ {अंभस् = ਪਾਣੀ} ॥੧॥

ਮੁੰਧੇ ਗੁਣਹੀਣੀ ਸੁਖੁ ਕੇਹਿ

O soul-bride, without virtue, what happiness can there be?

ਹੇ ਭੋਲੀ ਜੀਵ-ਇਸਤ੍ਰੀਏ! ਜੋ (ਆਪਣੇ ਅੰਦਰ, ਆਤਮਕ ਸੁਖ ਦੇਣ ਵਾਲੇ) ਗੁਣਾਂ ਤੋਂ ਸੱਖਣੀ ਹੈ ਉਸ ਨੂੰ (ਬਾਹਰੋਂ) ਕਿਸੇ ਹੋਰ ਤਰੀਕੇ ਨਾਲ ਆਤਮਕ ਸੁਖ ਨਹੀਂ ਮਿਲ ਸਕਦਾ। ਮੁੰਧੇ = ਹੇ ਭੋਲੀ ਜੀਵ-ਇਸ੍ਰਤੀ! ਕੇਹਿ = ਕਾਹਦੇ ਵਿਚ?

ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ

The Husband Lord enjoys her with pleasure and delight; she is at peace in the love of the True Word of the Shabad. ||1||Pause||

ਆਤਮਕ ਸੁਖ ਉਸ ਨੂੰ ਹੈ ਜੋ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ (ਲੀਨ ਰਹਿੰਦੀ ਹੈ) ਜੋ ਗੁਰੂ ਦੇ ਸ਼ਬਦ ਵਿਚ (ਜੁੜੀ ਹੋਈ) ਹੈ, ਜੋ ਪ੍ਰਭੂ ਦੇ ਪਿਆਰ ਵਿਚ (ਮਸਤ) ਹੈ। ਪਤੀ-ਪ੍ਰਭੂ ਦੇ ਮਿਲਾਪ ਦੇ ਸੁਖ (ਉਹੀ ਜੀਵ-ਇਸਤ੍ਰੀ) ਆਨੰਦ ਨਾਲ ਮਾਣਦੀ ਹੈ ॥੧॥ ਰਹਾਉ ॥ ਪਿਰੁ ਰਲੀਆ = ਪਤੀ ਮਿਲਾਪ ਦੇ ਸੁਖ। ਰਸਿ = ਆਨੰਦ ਨਾਲ। ਨੇਹਿ = ਪਿਆਰ ਵਿਚ ॥੧॥ ਰਹਾਉ ॥

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ

When the Husband goes away, the bride suffers in the pain of separation,

ਜੇ ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ-ਦੇਸ ਵਿਚ ਪਰਗਟ ਨਹੀਂ, ਉਸ ਦੇ ਹਿਰਦੇ ਨੂੰ ਛੱਡ ਕੇ) ਹੋਰ ਹੋਰ ਹਿਰਦੇ-ਦੇਸ ਦਾ ਨਿਵਾਸੀ ਹੈ, ਤਾਂ ਪਤੀ ਤੋਂ ਵਿੱਛੁੜੀ ਹੋਈ ਉਹ ਜੀਵ-ਇਸਤ੍ਰੀ ਝੂਰਦੀ ਰਹਿੰਦੀ ਹੈ (ਅੰਦਰੇ ਅੰਦਰ ਚਿੰਤਾ ਨਾਲ ਖਾਧੀ ਜਾਂਦੀ ਹੈ)। ਧਨ = ਜੀਵ-ਇਸਤ੍ਰੀ। ਵਾਂਢੀ = ਪਰਦੇਸਣ, ਵਿੱਛੁੜੀ ਹੋਈ।

ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ

like the fish in shallow water, crying for mercy.

ਜਿਵੇਂ ਥੋੜ੍ਹੇ ਪਾਣੀ ਵਿਚ ਮੱਛੀ ਤੜਫਦੀ ਹੈ, ਤਿਵੇਂ ਉਹ ਤਰਲੇ ਲੈਂਦੀ ਰਹਿੰਦੀ ਹੈ। ਕਰਣ ਪਲਾਵ = {करूणाप्रलाप} ਉਹ ਕੀਰਨੇ ਜੋ ਸੁਣਨ ਵਾਲੇ ਦੇ ਮਨ ਵਿਚ ਤਰਸ ਪੈਦਾ ਕਰ ਦੇਣ, ਤਰਲੇ, ਹਾੜੇ।

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥

As it pleases the Will of the Husband Lord, peace is obtained, when He Himself casts His Glance of Grace. ||2||

ਆਤਮਕ ਸੁਖ ਤਦੋਂ ਹੀ ਮਿਲਦਾ ਹੈ, ਜਦੋਂ ਪ੍ਰਭੂ-ਪਤੀ ਨੂੰ (ਜੀਵ-ਇਸਤ੍ਰੀ) ਚੰਗੇ ਲੱਗੇ, ਜਦੋਂ ਉਹ ਆਪ (ਉਸ ਉਤੇ) ਮਿਹਰ ਦੀ ਨਜ਼ਰ ਕਰੇ ॥੨॥ ਪਿਰ ਭਾਵੈ = ਪਿਰ ਨੂੰ ਚੰਗੀ ਲੱਗੇ ॥੨॥

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ

Praise your Husband Lord, together with your bridesmaids and friends.

(ਹੇ ਜੀਵ-ਇਸਤ੍ਰੀ!) ਤੂੰ ਸਖੀਆਂ ਸਹੇਲੀਆਂ ਨਾਲ ਮਿਲ ਕੇ (ਭਾਵ, ਸਾਧ-ਸੰਗਤਿ ਵਿਚ ਬੈਠ ਕੇ) ਆਪਣੇ ਪਤੀ-ਪ੍ਰਭੂ ਦੀ ਸਿਫ਼ਤ-ਸਾਲਾਹ ਕਰ। ਸਾਲਾਹੀ = ਸਾਲਾਹਿ, ਸਿਫ਼ਤ-ਸਾਲਾਹ ਕਰ।

ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ

The body is beautified, and the mind is fascinated. Imbued with His Love, we are enraptured.

(ਜੇਹੜੀ ਜੀਵ-ਇਸਤ੍ਰੀ ਸਿਫ਼ਤ-ਸਾਲਾਹ ਕਰਦੀ ਹੈ, ਉਸ ਦੇ) ਹਿਰਦੇ ਵਿਚ ਪ੍ਰਭੂ ਪ੍ਰਗਟ ਹੋ ਜਾਂਦਾ ਹੈ, ਉਸ ਦਾ ਮਨ (ਪ੍ਰਭੂ ਦੇ ਪ੍ਰੇਮ ਵਿਚ) ਮੋਹਿਆ ਜਾਂਦਾ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦਾ ਦਰਸ਼ਨ ਕਰਦੀ ਹੈ। ਤਨਿ = ਤਨ ਵਿਚ। ਨਿਹਾਲਿ = ਨਿਹਾਲੇ, ਵੇਖਦੀ ਹੈ।

ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥

Adorned with the Shabad, the beautiful bride enjoys her Husband with virtue. ||3||

ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ ਉਸ ਦਾ ਜੀਵਨ ਸੰਵਰ ਜਾਂਦਾ ਹੈ, ਗੁਣਾਂ ਨਾਲ ਉਹ ਸੋਹਣੀ ਬਣ ਜਾਂਦੀ ਹੈ, ਤੇ ਪਤੀ ਪ੍ਰਭੂ ਉਸ ਨੂੰ ਪਿਆਰ ਕਰਦਾ ਹੈ ॥੩॥ ਰਾਵੈ = ਮਾਣਦੀ ਹੈ ॥੩॥

ਕਾਮਣਿ ਕਾਮਿ ਆਵਈ ਖੋਟੀ ਅਵਗਣਿਆਰਿ

The soul-bride is of no use at all, if she is evil and without virtue.

(ਗੁਣ ਤੋਂ ਸੱਖਣੀ ਹੋਣ ਕਰਕੇ) ਜੇਹੜੀ ਜੀਵ-ਇਸਤ੍ਰੀ (ਅੰਦਰੋਂ) ਖੋਟੀ ਹੈ ਤੇ ਔਗੁਣਾਂ ਨਾਲ ਭਰੀ ਹੋਈ ਹੈ ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ। ਕਾਮਣਿ = ਇਸਤ੍ਰੀ। ਕਾਮਿ ਨ ਆਵਈ = ਕਿਸੇ ਕੰਮ ਨਹੀਂ ਆਉਂਦੀ, ਜੀਵਨ ਵਿਅਰਥ ਜਾਂਦਾ ਹੈ।

ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ

She does not find peace in this world or the next; she burns in falsehood and corruption.

ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕਿਤੇ ਭੀ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ; ਝੂਠ ਵਿਚ ਵਿਕਾਰ ਵਿਚ ਉਹ ਸੜ ਜਾਂਦੀ ਹੈ (ਉਸ ਦਾ ਆਤਮਕ ਜੀਵਨ ਸੜ ਜਾਂਦਾ ਹੈ)। ਪੇਈਐ = ਪੇਕੇ ਘਰ ਵਿਚ, ਇਸ ਜਗਤ ਵਿਚ। ਜਲੀ = ਸੜੀ ਹੋਈ।

ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥

Coming and going are very difficult for that bride who is abandoned and forgotten by her Husband Lord. ||4||

(ਉਸ ਦੇ ਵਾਸਤੇ) ਜਨਮ ਮਰਨ ਦਾ ਔਖਾ ਗੇੜ ਬਣਿਆ ਰਹਿੰਦਾ ਹੈ ਕਿਉਂਕਿ) ਕੰਤ-ਪ੍ਰਭੂ ਨੇ ਉਸ ਨੂੰ ਭੁਲਾ ਦਿੱਤਾ ਹੁੰਦਾ ਹੈ ॥੪॥ ਆਵਣੁ ਵੰਞਣੁ = ਜਨਮ ਮਰਨ (ਦਾ ਗੇੜ)। ਡਾਖੜੋ = ਔਖਾ, ਦੁਖਦਾਈ। ਕੰਤਿ = ਕੰਤ ਨੇ। ਵਿਸਾਰਿ ਛੋਡੀ = ਭੁਲਾ ਦਿੱਤੀ ॥੪॥

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ

The beautiful soul-bride of the Husband Lord-by what sensual pleasures has she been doomed?

ਪਰ ਉਹ ਪਤੀ-ਪ੍ਰਭੂ ਦੀ ਸੋਹਣੀ ਨਾਰ ਸੀ, ਉਹ ਕਿਸ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋ ਗਈ? ਮੁਤੀ = ਛੱਡੀ ਗਈ, ਛੁੱਟੜ ਕੀਤੀ ਗਈ। ਕਿਤੁ ਸਾਦਿ = ਕਿਸ ਸੁਆਦ ਦੇ ਕਾਰਨ?

ਪਿਰ ਕੈ ਕਾਮਿ ਆਵਈ ਬੋਲੇ ਫਾਦਿਲੁ ਬਾਦਿ

She is of no use to her Husband if she babbles in useless arguments.

ਉਹ ਕਿਉਂ ਵਿਅਰਥ ਫ਼ਜ਼ੂਲ ਬੋਲ ਬੋਲਦੀ ਹੈ ਜੋ ਪਤੀ-ਪ੍ਰਭੂ ਨਾਲ ਮਿਲਾਪ ਵਾਸਤੇ ਕੰਮ ਨਹੀਂ ਦੇ ਸਕਦਾ? ਫਾਦਿਲੁ = ਫ਼ਜ਼ੂਲ ਬੋਲ। ਬਾਦਿ = ਵਿਅਰਥ ਹੀ।

ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥

At the Door of His Home, she finds no shelter; she is discarded for seeking other pleasures. ||5||

ਉਹ ਜੀਵ-ਇਸਤ੍ਰੀ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋਈ ਹੈ, (ਤਾਹੀਏਂ ਉਸ ਨੂੰ) ਪ੍ਰਭੂ ਦੇ ਮਹਲ ਵਿਚ (ਟਿਕਣ ਲਈ) ਆਸਰਾ ਨਹੀਂ ਮਿਲਦਾ (ਮਾਇਆ ਦਾ ਮੋਹ ਉਸ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ) ॥੫॥ ਦਰਿ = ਦਰ ਤੇ। ਘਰਿ = ਘਰ ਵਿਚ। ਛੁਟੀ = ਛੁੱਟੜ ਹੋ ਗਈ ॥੫॥

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ

The Pandits, the religious scholars, read their books, but they do not understand the real meaning.

ਪੰਡਿਤ ਲੋਕ ਧਾਰਮਿਕ ਪੁਸਤਕਾਂ ਪੜ੍ਹਦੇ ਹਨ (ਪਰ ਅੰਦਰੋਂ ਗੁਣ-ਹੀਨ ਹੋਣ ਕਰਕੇ ਉਹਨਾਂ ਪੁਸਤਕਾਂ ਦੀ) ਵਿਚਾਰ ਨਹੀਂ ਸਮਝਦੇ। ਵਾਚਹਿ = ਪੜ੍ਹਦੇ ਹਨ।

ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ

They give instructions to others, and then walk away, but they deal in Maya themselves.

ਹੋਰਨਾਂ ਨੂੰ ਹੀ ਮੱਤਾਂ ਦੇ ਕੇ (ਜਗਤ ਤੋਂ) ਚਲੇ ਜਾਂਦੇ ਹਨ (ਉਹਨਾਂ ਦਾ ਇਹ ਸਾਰਾ ਉੱਦਮ) ਮਾਇਆ ਕਮਾਣ ਲਈ ਵਪਾਰ ਹੀ ਬਣਿਆ ਰਹਿ ਜਾਂਦਾ ਹੈ। ਅਨ ਕਉ = ਹੋਰਨਾਂ ਨੂੰ।

ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥

Speaking falsehood, they wander around the world, while those who remain true to the Shabad are excellent and exalted. ||6||

ਸਾਰਾ ਜਗਤ ਝੂਠੀ ਕਥਨੀ ਵਿਚ ਹੀ ਭਟਕਦਾ ਰਹਿੰਦਾ ਹੈ (ਭਾਵ, ਆਮ ਤੌਰ ਤੇ ਜੀਵਾਂ ਦੇ ਅੰਦਰ ਝੂਠ-ਫਰੇਬ ਹੈ, ਤੇ ਬਾਹਰ ਗਿਆਨ ਦੀਆਂ ਗੱਲਾਂ ਹਨ)। ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ (ਹਿਰਦੇ ਵਿਚ ਟਿਕਾਈ ਰੱਖਣਾ) ਹੀ ਸ੍ਰੇਸ਼ਟ ਰਹਿਣੀ ਹੈ ॥੬॥ ਭਵੈ = ਭਟਕਦਾ ਹੈ। ਸਬਦੁ = ਗੁਰੂ ਦਾ ਸ਼ਬਦ (ਹਿਰਦੇ ਵਿਚ ਟਿਕਾਣਾ), ਪਰਮਾਤਮਾ ਦੀ ਸਿਫ਼ਤ-ਸਾਲਾਹ। ਸਾਰੁ = ਸ੍ਰੇਸ਼ਟ ॥੬॥

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ

There are so many Pandits and astrologers who ponder over the Vedas.

ਅਨੇਕਾਂ ਹੀ ਪੰਡਿਤ ਜੋਤਸ਼ੀ (ਆਦਿਕ) ਵੇਦਾਂ (ਦੇ ਮੰਤ੍ਰਾਂ) ਨੂੰ ਵਿਚਾਰਦੇ ਹਨ। ਜੋਤਕੀ = ਜੋਤਸ਼ੀ। ਕਰਹਿ = ਕਰਦੇ ਹਨ।

ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ

They glorify their disputes and arguments, and in these controversies they continue coming and going.

ਆਪੋ ਵਿਚ ਮਤ-ਭੇਦ ਹੋਣ ਦੇ ਕਾਰਨ (ਚਰਚਾ ਕਰਦੇ ਹਨ ਤੇ ਵਿਦਵਤਾ ਦੇ ਕਾਰਨ) ਵਾਹ ਵਾਹ ਅਖਵਾਂਦੇ ਹਨ, ਪਰ ਨਿਰੇ ਇਸ ਮਤ-ਭੇਦ ਵਿਚ ਰਹਿ ਕੇ ਹੀ ਉਹਨਾਂ ਦਾ ਜਨਮ ਮਰਨ ਬਣਿਆ ਰਹਿੰਦਾ ਹੈ। ਵਾਦਿ = ਵਾਦ ਵਿਚ, ਝਗੜੇ ਬਹਸ ਵਿਚ। ਵਾਦੇ = ਵਾਦ ਵਿਚ ਹੀ।

ਬਿਨੁ ਗੁਰ ਕਰਮ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥

Without the Guru, they are not released from their karma, although they speak and listen and preach and explain. ||7||

ਕੋਈ ਭੀ ਮਨੁੱਖ (ਨਿਰਾ ਚੰਗਾ) ਵਖਿਆਨ ਕਰ ਕੇ ਜਾਂ ਸੁਣ ਕੇ (ਆਤਮਕ ਆਨੰਦ ਨਹੀਂ ਲੈ ਸਕਦਾ, ਤੇ ਜਨਮ ਮਰਨ ਦੇ ਗੇੜ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹਉਮੈ ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪੈਣ ਦੀ ਲੋੜ ਹੈ) ਗੁਰੂ ਦੀ ਬਖ਼ਸ਼ਸ਼ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ ॥੭॥ ਕਰਮ = ਬਖ਼ਸ਼ਸ਼। ਨ ਛੁਟਸੀ = ਖ਼ਲਾਸੀ ਪ੍ਰਾਪਤ ਨਹੀਂ ਕਰੇਗਾ। ਕਹਿ = ਕਹਿ ਕੇ। ਸੁਣਿ = ਸੁਣ ਕੇ। ਵਖਾਣੁ = ਵਖਿਆਨ, ਉਪਦੇਸ਼ ॥੭॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ

They all call themselves virtuous, but I have no virtue at all.

(ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ, ਉਹੀ) ਸਾਰੀਆਂ ਗੁਣਾਂ ਵਾਲੀਆਂ ਆਖੀਆਂ ਜਾਂਦੀਆਂ ਹਨ। ਪਰ ਮੇਰੇ ਅੰਦਰ ਕੋਈ ਐਸਾ ਗੁਣ ਨਹੀਂ ਹੈ (ਜਿਸ ਦੀ ਬਰਕਤਿ ਨਾਲ ਮੈਂ ਪ੍ਰਭੂ-ਪਿਆਰ ਨੂੰ ਆਪਣੇ ਹਿਰਦੇ ਵਿਚ ਵਸਾ ਸਕਾਂ)। ਸਭਿ = ਸਾਰੀਆਂ।

ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ

With the Lord as her Husband, the soul-bride is happy; I, too, love that God.

ਜੇ ਉਹ ਹਰੀ-ਪਤੀ ਪ੍ਰਭੂ ਮੈਨੂੰ ਪਿਆਰਾ ਲੱਗਣ ਲੱਗ ਪਏ, ਤਾਂ ਮੈਂ ਭੀ ਉਸ ਦੀ ਸੋਹਣੀ ਨਾਰ ਬਣ ਜਾਵਾਂ। ਵਰੁ = ਖਸਮ।

ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥

O Nanak, through the Shabad, union is obtained; there is no more separation. ||8||5||

ਹੇ ਨਾਨਕ! ਗੁਰੂ ਦੇ ਸ਼ਬਦ ਵਿਚ (ਜੁੜ ਕੇ ਜਿਸ ਨੇ ਪ੍ਰਭੂ-ਚਰਨਾਂ ਨਾਲ) ਸੋਹਣਾ ਮਿਲਾਪ ਹਾਸਲ ਕਰ ਲਿਆ ਹੈ ਉਸ ਦਾ ਉਸ ਤੋਂ ਫਿਰ ਵਿਛੋੜਾ ਨਹੀਂ ਹੁੰਦਾ ॥੮॥੫॥