ਪਵੜੀ

Pauree:

ਪਉੜੀ ਪਵੜੀ:

ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ

NYANYA: Know this as absolutely correct, that that this ordinary love shall come to an end.

(ਹੇ ਭਾਈ!) ਇਹ ਗੱਲ ਪੱਕੀ ਸਮਝ ਲਵੋ ਕਿ ਦੁਨੀਆ ਵਾਲੇ ਮੋਹ ਨਾਸ ਹੋ ਜਾਣਗੇ; ਹੇਤ = ਮੋਹ। ਞਾਣਹੁ = ਸਮਝ ਲਵੋ।

ਗਣਤੀ ਗਣਉ ਗਣਿ ਸਕਉ ਊਠਿ ਸਿਧਾਰੇ ਕੇਤ

You may count and calculate as much as you want, but you cannot count how many have arisen and departed.

ਕਿਤਨੇ ਕੁ (ਜੀਵ ਜਗਤ ਤੋਂ) ਚਲੇ ਗਏ ਹਨ, ਇਹ ਗਿਣਤੀ ਨਾਹ ਮੈਂ ਕਰਦਾ ਹਾਂ, ਨਾਹ ਕਰ ਸਕਦਾ ਹਾਂ। ਕੇਤ = ਕਿਤਨੇ ਕੁ? ਗਣਉ = ਗਣਉਂ, ਮੈਂ ਗਿਣਦਾ। ਸਕਉ = ਸਕਉਂ। ਨ ਗਣਿ ਸਕਉ = ਮੈਂ ਗਿਣ ਨਹੀਂ ਸਕਦਾ।

ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ

Whoever I see shall perish. With whom should I associate?

ਜੋ ਕੁਝ ਮੈਂ (ਅੱਖੀਂ) ਵੇਖ ਰਿਹਾ ਹਾਂ, ਉਹ ਨਾਸਵੰਤ ਹੈ, (ਫਿਰ) ਪੀਡੀ ਪ੍ਰੀਤ ਕਿਸ ਦੇ ਨਾਲ ਪਾਈ ਜਾਏ? ਞੋ = ਜੋ ਕੁਝ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਕਾ ਸਿਉ = ਕਿਸ ਨਾਲ? ਸੰਗੁ = ਸਾਥ।

ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ

Know this as true in your consciousness, that the love of Maya is false.

ਹੇ ਮੇਰੇ ਚਿੱਤ! ਇਉਂ ਠੀਕ ਜਾਣ ਕਿ ਮਾਇਆ ਨਾਲ ਪਿਆਰ ਝੂਠਾ ਹੈ। ਸਹੀ = ਠੀਕ। ਚਿਤ = ਹੇ ਚਿੱਤ!

ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ

He alone knows, and he alone is a Saint, who is free of doubt.

ਅਜੇਹੇ ਮਨੁੱਖ ਮਾਇਆ ਵਾਲੀ ਭਟਕਣਾ ਤੋਂ ਬਚ ਜਾਂਦੇ ਹਨ। ਇਹੋ ਜਿਹਾ ਬੰਦਾ ਹੀ ਸੰਤ ਹੈ, ਉਹ ਹੀ ਸਹੀ ਜੀਵਨ ਨੂੰ ਸਮਝਦਾ ਹੈ। ਭ੍ਰਮ ਤੇ = ਭਟਕਣਾ ਤੋਂ। ਭਿੰਨ = ਵੱਖਰਾ।

ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ

He is lifted up and out of the deep dark pit; the Lord is totally pleased with him.

(ਹੇ ਪ੍ਰਭੂ!) ਜਿਸ ਬੰਦੇ ਉਤੇ ਤੂੰ ਤ੍ਰੁੱਠਦਾ ਹੈਂ, ਉਸ ਨੂੰ ਮੋਹ ਦੇ ਅੰਨ੍ਹੇ ਹਨੇਰੇ ਖੂਹ ਵਿਚੋਂ ਤੂੰ ਕੱਢ ਲੈਂਦਾ ਹੈਂ। ਕੂਪ ਤੇ = ਖੂਹ ਵਿਚੋਂ। ਤਿਹ = ਉਸ (ਮਨੁੱਖ) ਨੂੰ।

ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ

God's Hand is All-powerful; He is the Creator, the Cause of causes.

ਜਿਸ ਦੇ ਹੱਥ ਵਿਚ ਹੀ ਇਹ ਕਰਨ ਦੀ ਸਮੱਰਥਾ ਹੈ, ਤੇ ਜੋ ਸਾਰੇ ਸਬਬ ਬਣਾਣ ਜੋਗਾ ਭੀ ਹੈ (ਇਹੀ ਇਕ ਤਰੀਕਾ ਹੈ, "ਮਾਇਆ ਰੰਗ" ਤੋਂ ਬਚੇ ਰਹਿਣ ਦਾ) ਕੈ ਹਾਥਿ = ਦੇ ਹੱਥ ਵਿਚ। ਤੇ ਕਾਰਨ = ਉਹ ਸਾਰੇ ਸਬਬ।

ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥

O Nanak, praise the One, who joins us to Himself. ||26||

ਹੇ ਨਾਨਕ! (ਆਖ-) ਮੈਂ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹਾਂ ਜੋ (ਮਿਹਰ ਕਰ ਕੇ ਸਿਫ਼ਤ-ਸਾਲਾਹ ਕਰਨ ਦਾ ਇਹ) ਸਬਬ ਮੇਰੇ ਵਾਸਤੇ ਬਣਾਂਦਾ ਹੈ ॥੨੬॥ ਕਰਉ = ਕਰਉਂ, ਮੈਂ ਕਰਦਾ ਹਾਂ।॥੨੬॥