ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਵਡੇ ਵਡੇ ਜੋ ਦੀਸਹਿ ਲੋਗ ॥
Those who seem to be great and powerful,
(ਹੇ ਭਾਈ! ਦੁਨੀਆ ਵਿਚ ਧਨ ਪ੍ਰਭੁਤਾ ਆਦਿਕ ਨਾਲ) ਜੇਹੜੇ ਬੰਦੇ ਵੱਡੇ ਵੱਡੇ ਦਿੱਸਦੇ ਹਨ, ਦੀਸਹਿ = ਦਿੱਸਦੇ ਹਨ।
ਤਿਨ ਕਉ ਬਿਆਪੈ ਚਿੰਤਾ ਰੋਗ ॥੧॥
are afflicted by the disease of anxiety. ||1||
ਉਹਨਾਂ ਨੂੰ ਚਿੰਤਾ ਦਾ ਰੋਗ (ਸਦਾ) ਦਬਾਈ ਰੱਖਦਾ ਹੈ ॥੧॥ ਤਿਨ ਕਉ = ਉਹਨਾਂ ਨੂੰ। ਬਿਆਪੈ = ਦਬਾਈ ਰੱਖਦੀ ਹੈ ॥੧॥
ਕਉਨ ਵਡਾ ਮਾਇਆ ਵਡਿਆਈ ॥
Who is great by the greatness of Maya?
(ਹੇ ਭਾਈ!) ਮਾਇਆ ਦੇ ਕਾਰਨ (ਜਗਤ ਵਿਚ) ਮਿਲੀ ਵਡਿਆਈ ਨਾਲ ਕੋਈ ਭੀ ਮਨੁੱਖ (ਅਸਲ ਵਿਚ) ਵੱਡਾ ਨਹੀਂ ਹੈ। ਕੋਉ = ਕੋਈ ਭੀ। ਮਾਇਆ ਵਡਿਆਈ = ਮਾਇਆ ਦੇ ਕਾਰਨ ਮਿਲੀ ਵਡਿਆਈ ਨਾਲ।
ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥
They alone are great, who are lovingly attached to the Lord. ||1||Pause||
ਉਹ ਮਨੁੱਖ ਹੀ ਵੱਡਾ ਹੈ, ਜਿਸ ਨੇ ਪਰਮਾਤਮਾ ਨਾਲ ਲਗਨ ਲਾਈ ਹੋਈ ਹੈ ॥੧॥ ਰਹਾਉ ॥ ਜਿਨਿ = ਜਿਸ ਨੇ ॥੧॥ ਰਹਾਉ ॥
ਭੂਮੀਆ ਭੂਮਿ ਊਪਰਿ ਨਿਤ ਲੁਝੈ ॥
The landlord fights over his land each day.
ਜ਼ਮੀਨ ਦਾ ਮਾਲਕ ਮਨੁੱਖ ਜ਼ਮੀਨ ਦੀ (ਮਾਲਕੀ ਦੀ) ਖ਼ਾਤਰ (ਹੋਰਨਾਂ ਨਾਲ) ਸਦਾ ਲੜਦਾ-ਝਗੜਦਾ ਰਹਿੰਦਾ ਹੈ। ਭੂਮੀਆ = ਜ਼ਮੀਨ ਦਾ ਮਾਲਕ। ਭੂਮਿ ਊਪਰਿ = ਜ਼ਮੀਨ ਦੀ ਖ਼ਾਤਰ। ਲੁਝੈ = ਲੜਦਾ ਝਗੜਦਾ ਹੈ।
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥
He shall have to leave it in the end, and yet his desire is still not satisfied. ||2||
(ਇਹ ਜ਼ਮੀਨ ਇਥੇ ਹੀ) ਛੱਡ ਕੇ (ਆਖ਼ਰ ਇਥੋਂ) ਤੁਰ ਪੈਂਦਾ ਹੈ, (ਪਰ ਸਾਰੀ ਉਮਰ ਉਸ ਦੀ ਮਾਲਕੀ ਦੀ) ਤ੍ਰਿਸ਼ਨਾ ਨਹੀਂ ਮਿਟਦੀ ॥੨॥
ਕਹੁ ਨਾਨਕ ਇਹੁ ਤਤੁ ਬੀਚਾਰਾ ॥
Says Nanak, this is the essence of Truth:
ਨਾਨਕ ਆਖਦਾ ਹੈ- ਅਸਾਂ ਵਿਚਾਰ ਕੇ ਕੰਮ ਦੀ ਇਹ ਗੱਲ ਲੱਭੀ ਹੈ, ਤਤੁ = ਨਚੋੜ, ਸਾਰ, ਅਸਲ ਕੰਮ ਦੀ ਗੱਲ।
ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥
without the Lord's meditation, there is no salvation. ||3||44||113||
ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀ ਹੁੰਦੀ (ਤੇ ਜਦ ਤਕ ਮਾਇਆ ਦਾ ਮੋਹ ਕਾਇਮ ਹੈ ਤਦ ਤਕ ਮਨੁੱਖ ਦਾ ਵਿੱਤ ਨਿੱਕਾ ਜਿਹਾ ਹੀ ਰਹਿੰਦਾ ਹੈ ॥੩॥੪੪॥੧੧੩॥ ਛੁਟਕਾਰਾ = ਮਾਇਆ ਦੇ ਮੋਹ ਤੋਂ ਖ਼ਲਾਸੀ ॥੩॥