ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥
Fareed, the two lamps are lit, but death has come anyway.
ਹੇ ਫਰੀਦ! ਇਹਨਾਂ ਦੋਹਾਂ ਅੱਖਾਂ ਦੇ ਸਾਹਮਣੇ (ਇਹਨਾਂ ਦੋਹਾਂ ਦੀਵਿਆਂ ਦੇ ਜਗਦਿਆਂ ਹੀ) ਮੌਤ ਦਾ ਫ਼ਰਿਸਤਾ (ਜਿਸ ਭੀ ਬੰਦੇ ਪਾਸ) ਆ ਬੈਠਾ, ਦੁਹੁ ਦੀਵੀ ਬਲੰਦਿਆ = ਅਜੇ ਇਹ ਦੋਵੇਂ ਦੀਵੇ ਜਗਦੇ ਹੀ ਸਨ, (ਭਾਵ,) ਇਹਨਾਂ ਦੋਹਾਂ ਅੱਖਾਂ ਦੇ ਸਾਹਮਣੇ ਹੀ। ਮਲਕੁ = (ਮੌਤ ਦਾ) ਫ਼ਰਿਸ਼ਤਾ।
ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥
It has captured the fortress of the body, and plundered the home of the heart; it extinguishes the lamps and departs. ||48||
ਉਸ ਨੇ ਉਸ ਦੇ ਸਰੀਰ-ਰੂਪ ਕਿਲ੍ਹੇ ਉਤੇ ਕਬਜ਼ਾ ਕਰ ਲਿਆ, ਅੰਤਹਕਰਣ ਲੁੱਟ ਲਿਆ (ਭਾਵ, ਜਿੰਦ ਕਾਬੂ ਕਰ ਲਈ) ਤੇ (ਇਹ ਅੱਖਾਂ ਦੇ) ਦੀਵੇ ਬੁਝਾ ਗਿਆ ॥੪੮॥ ਗੜੁ = ਕਿਲ੍ਹਾ (ਸਰੀਰ-ਰੂਪ)। ਘਟੁ = ਹਿਰਦਾ, ਅੰਤਹਕਰਣ। ਲੀਤਾ = ਲੈ ਲਿਆ, ਕਬਜ਼ਾ ਕਰ ਲਿਆ ॥੪੮॥