ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਗਊੜੀ ਪੂਰਬੀ, ਪਾਤਸ਼ਾਹੀ ਚੋਥੀ।
ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥
Life of the World, Infinite Lord and Master, Master of the Universe, All-powerful Architect of Destiny.
ਹੇ ਜਗਤ ਦੇ ਜੀਵਨ ਪ੍ਰਭੂ! ਹੇ ਬੇਅੰਤ ਪ੍ਰਭੂ! ਹੇ ਸੁਆਮੀ! ਹੇ ਜਗਤ ਦੇ ਈਸ਼ਵਰ! ਹੇ ਸਰਬ-ਵਿਆਪਕ! ਹੇ ਸਿਰਜਣਹਾਰ! ਜਗਜੀਵਨ = ਹੇ ਜਗਤ ਦੇ ਜੀਵਨ! ਅਪਰੰਪਰ = ਪਰੇ ਤੋਂ ਪਰੇ। ਜਗਦੀਸੁਰ = (जगत् ईश्वर) ਹੇ ਜਗਤ ਦੇ ਈਸ਼ਵਰ! ਬਿਧਾਤੇ = ਹੇ ਸਿਰਜਣਹਾਰ!
ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥
Whichever way You turn me, O my Lord and Master, that is the way I shall go. ||1||
ਸਾਨੂੰ ਜੀਵਾਂ ਨੂੰ ਤੂੰ ਜਿਸ ਰਸਤੇ ਉਤੇ (ਤੁਰਨ ਲਈ) ਪ੍ਰੇਰਦਾ ਹੈਂ, ਅਸੀਂ ਉਸ ਰਸਤੇ ਉਤੇ ਹੀ ਤੁਰਦੇ ਹਾਂ ॥੧॥ ਜਿਤੁ = ਜਿਸ ਵਿਚ। ਮਾਰਗਿ = ਰਸਤੇ ਵਿਚ। ਜਿਤੁ ਮਾਰਗਿ = ਜਿਸ ਰਾਹ ਉੱਤੇ ॥੧॥
ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥
O Lord, my mind is attuned to the Lord's Love.
ਹੇ ਰਾਮ (ਮਿਹਰ ਕਰ) ਮੇਰਾ ਮਨ ਤੇਰੇ (ਨਾਮ) ਵਿਚ ਰੰਗਿਆ ਰਹੇ। ਸੇਤੀ = ਨਾਲ। ਰਾਤੇ = ਰੰਗਿਆ ਹੋਇਆ।
ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥
Joining the Sat Sangat, the True Congregation, I have obtained the sublime essence of the Lord. I am absorbed in the Name of the Lord. ||1||Pause||
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਕਿਰਪਾ ਨਾਲ) ਸਾਧ ਸੰਗਤਿ ਵਿਚ ਮਿਲ ਕੇ ਰਾਮ-ਰਸ ਪ੍ਰਾਪਤ ਕਰ ਲਿਆ, ਉਹ ਪਰਮਾਤਮਾ ਦੇ ਨਾਮ ਵਿਚ ਹੀ ਮਸਤ ਰਹਿੰਦੇ ਹਨ ॥੧॥ ਰਹਾਉ ॥ ਮਿਲਿ = ਮਿਲ ਕੇ। ਨਾਮਿ = ਨਾਮ ਵਿਚ ॥੧॥ ਰਹਾਉ ॥
ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥
The Lord, Har, Har, and the Name of the Lord, Har, Har, is the panacea, the medicine for the world. The Lord, and the Name of the Lord, Har, Har, bring peace and tranquility.
(ਹੇ ਭਾਈ!) ਪਰਮਾਤਮਾ ਦਾ ਨਾਮ ਜਗਤ ਵਿਚ (ਸਭ ਰੋਗਾਂ ਦੀ) ਦਵਾਈ ਹੈ, ਪਰਮਾਤਮਾ ਦਾ ਨਾਮ (ਆਤਮਕ) ਸ਼ਾਂਤੀ ਦੇਣ ਵਾਲਾ ਹੈ। ਜਗਿ = ਜਗਤ ਵਿਚ। ਅਵਖਧੁ = ਦਵਾਈ। ਸਾਤਿ = ਸ਼ਾਂਤਿ (ਦੇਣ ਵਾਲਾ)।
ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥
Those who partake of the Lord's sublime essence, through the Guru's Teachings - their sins and sufferings are all eliminated. ||2||
ਜੇਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ-ਰਸ ਚੱਖਦੇ ਹਨ, ਉਹਨਾਂ ਦੇ ਸਾਰੇ ਪਾਪ ਸਾਰੇ ਐਬ ਨਾਸ ਹੋ ਜਾਂਦੇ ਹਨ ॥੨॥ ਦੋਖ = ਐਬ ॥੨॥
ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥
Those who have such pre-ordained destiny inscribed on their foreheads, bathe in the pool of contentment of the Guru.
ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ (ਭਗਤੀ ਦਾ) ਲੇਖ ਲਿਖਿਆ ਜਾਂਦਾ ਹੈ, ਉਹ ਮਨੁੱਖ ਗੁਰੂ-ਰੂਪ ਸੰਤੋਖਸਰ ਵਿਚ ਇਸ਼ਨਾਨ ਕਰਦੇ ਹਨ (ਭਾਵ, ਉਹ ਮਨੁੱਖ ਗੁਰੂ ਵਿਚ ਆਪਣਾ ਆਪ ਲੀਨ ਕਰ ਦੇਂਦੇ ਹਨ ਤੇ ਉਹ ਸੰਤੋਖ ਵਾਲਾ ਜੀਵਨ ਜੀਊਂਦੇ ਹਨ)। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਸਰਿ = ਸਰ ਵਿਚ। ਸੰਤੋਖ ਸਰਿ = ਸੰਤੋਖ ਦੇ ਸਰ ਵਿਚ।
ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥
The filth of evil-mindedness is totally washed away, from those who are imbued with the Love of the Lord's Name. ||3||
ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੀ ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੩॥
ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥
O Lord, You Yourself are Your Own Master, O God. There is no other Giver as Great as You.
ਹੇ ਰਾਮ! ਹੇ ਠਾਕੁਰ! ਤੂੰ ਆਪ ਹੀ ਤੂੰ ਆਪ ਹੀ ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਜੇਡਾ ਵੱਡਾ ਕੋਈ ਹੋਰ ਦਾਤਾ ਨਹੀਂ ਹੈ। ਠਾਕੁਰ = ਹੇ ਠਾਕੁਰ!
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥
Servant Nanak lives by the Naam, the Name of the Lord; by the Lord's Mercy, he chants the Lord's Name. ||4||2||16||54||
ਦਾਸ ਨਾਨਕ ਜਦੋਂ ਪਰਮਾਤਮਾ ਦਾ ਨਾਮ ਜਪਦਾ ਹੈ, ਤਾਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ। (ਪਰ) ਪਰਮਾਤਮਾ ਦਾ ਨਾਮ ਪਰਮਾਤਮਾ ਦੀ ਮਿਹਰ ਨਾਲ ਹੀ ਜਪਿਆ ਜਾ ਸਕਦਾ ਹੈ ॥੪॥੨॥੧੬॥੫੪॥ ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਤੇ = ਤੋਂ, ਨਾਲ ॥੪॥