ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥
Kabeer, the bones burn like wood, and the hair burns like straw.
('ਦੀਨ' ਨੂੰ ਵਿਸਾਰ ਕੇ ਨਿਰੀ 'ਦੁਨੀਆ' ਦੀ ਖ਼ਾਤਰ ਦੌੜ-ਭੱਜ ਕਰਦਿਆਂ ਮਨੁੱਖ ਆਪਣੇ ਸਰੀਰ ਦੇ ਮੋਹ ਵਿਚ ਇਤਨਾ ਫਸਦਾ ਹੈ ਕਿ ਹਰ ਵੇਲੇ ਮੌਤ ਤੋਂ ਸਹਿਮਿਆ ਰਹਿੰਦਾ ਹੈ। ਫਿਰ ਭੀ, ਇਹ ਸਰੀਰ ਸਦਾ ਕਾਇਮ ਨਹੀਂ ਰਹਿ ਸਕਦਾ, ਮੌਤ ਆ ਹੀ ਜਾਂਦੀ ਹੈ, ਤਦੋਂ) ਹੇ ਕਬੀਰ! (ਸਰੀਰ ਨੂੰ ਚਿਖਾ ਤੇ ਪਾਇਆਂ) ਹੱਡ ਲੱਕੜਾਂ ਵਾਂਗ ਸੜਦੇ ਹਨ, ਕੇਸ ਘਾਹ ਵਾਂਗ ਸੜਦੇ ਹਨ।
ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥
Seeing the world burning like this, Kabeer has become sad. ||36||
ਇਸ ਸਾਰੇ ਸੰਸਾਰ ਨੂੰ ਹੀ ਸੜਦਿਆਂ ਵੇਖ ਕੇ (ਭਾਵ, ਇਹ ਵੇਖ ਕੇ ਕਿ ਸਭ ਜੀਵਾਂ ਦਾ ਇਸ ਸਰੀਰ ਨਾਲੋਂ ਵਿਛੋੜਾ ਆਖ਼ਰ ਜ਼ਰੂਰ ਹੁੰਦਾ ਹੈ) ਮੈਂ ਕਬੀਰ ਇਸ ਸਰੀਰ ਦੇ ਮੋਹ ਤੋਂ ਉਪਰਾਮ ਹੋ ਗਿਆ ਹਾਂ (ਮੈਂ ਸਰੀਰ ਦਾ ਮੋਹ ਛੱਡ ਦਿੱਤਾ ਹੈ) ॥੩੬॥ ਉਦਾਸੁ = (ਹੱਡ ਕੇਸ ਆਦਿਕ ਦੇ ਬਣੇ ਸਰੀਰ ਦੇ ਮੋਹ ਤੋਂ) ਉਪਰਾਮ, ਨਿਰਮੋਹ ॥੩੬॥