ਆਸਾ ਮਹਲਾ ੩ ॥
Aasaa, Third Mehl:
ਆਸਾ ਤੀਜੀ ਪਾਤਸ਼ਾਹੀ।
ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥
Listen, O mortal: enshrine His Name within your mind; He shall come to meet with you, O my Sibling of Destiny.
ਹੇ ਮੇਰੇ ਮਨ! (ਮੇਰੀ ਗੱਲ) ਸੁਣ; ਤੂੰ ਆਪਣੇ ਅੰਦਰ (ਪਰਮਾਤਮਾ ਦਾ ਨਾਮ) ਟਿਕਾਈ ਰੱਖ। ਹੇ ਮੇਰੇ ਵੀਰ! (ਇਸ ਤਰ੍ਹਾਂ ਉਹ ਪਰਮਾਤਮਾ) ਆਪ ਹੀ ਆ ਮਿਲਦਾ ਹੈ। ਮਨ = ਹੇ ਮਨ! ਮੰਨਿ = ਮਨਿ, ਮਨ ਵਿਚ। ਭਾਈ = ਹੇ ਭਾਈ!
ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥
Night and day, center your consciousness on true devotional worship of the True Lord. ||1||
ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਰਹੁ, ਇਹੀ ਸਦਾ-ਥਿਰ ਰਹਿਣ ਵਾਲੀ ਚੀਜ਼ ਹੈ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਆਪਣਾ ਚਿੱਤ ਜੋੜੀ ਰੱਖ! ॥੧॥ ਅਨਦਿਨੁ = ਹਰ ਰੋਜ਼। ਸਚੀ = ਸਦਾ ਕਾਇਮ ਰਹਿਣ ਵਾਲੀ। ਸਚੈ = ਸਦਾ-ਥਿਰ ਪ੍ਰਭੂ ਵਿਚ। ਲਾਈ = ਲਾਇ, ਲਾ ॥੧॥
ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥
Meditate on the One Naam, and you shall find peace, O my Siblings of Destiny.
ਹੇ ਮੇਰੇ ਵੀਰ! ਇਕ ਪਰਮਾਤਮਾ ਦਾ ਨਾਮ ਸਿਮਰਿਆ ਕਰ ਤੂੰ ਸੁਖ ਹਾਸਲ ਕਰੇਂਗਾ,
ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥
Eradicate egotism and duality, and your glory shall be glorious. ||1||Pause||
ਆਪਣੇ ਅੰਦਰੋਂ ਅਹੰਕਾਰ ਅਤੇ ਮਾਇਆ ਦਾ ਪਿਆਰ ਦੂਰ ਕਰਨ ਨਾਲ (ਲੋਕ ਪਰਲੋਕ ਵਿਚ) ਤੈਨੂੰ ਬਹੁਤ ਆਦਰ ਮਿਲੇਗਾ ॥੧॥ ਰਹਾਉ ॥ ਦੂਜਾ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦਾ ਪਿਆਰ। ਵਡਿਆਈ = ਆਦਰ-ਮਾਣ ॥੧॥ ਰਹਾਉ ॥
ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥
The angels, humans and silent sages long for this devotional worship, but without the True Guru, it cannot be attained.
ਦੇਵਤੇ ਤੇ ਰਿਸ਼ੀ-ਮੁਨੀ ਭੀ ਇਹ ਹਰਿ-ਭਗਤੀ ਕਰਨ ਦੀ ਤਾਂਘ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਦਾਤ ਮਿਲਦੀ ਨਹੀਂ। ਨੋ = ਨੂੰ, ਵਾਸਤੇ। ਸੁਰਿਨਰ = ਦੇਵਤੇ।
ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥
The Pandits, the religious scholars, and the astrologers read their books, but they do not understand. ||2||
ਪੰਡਿਤ ਲੋਕ (ਵੇਦ ਸ਼ਾਸਤ੍ਰ ਆਦਿਕ) ਪੜ੍ਹਦੇ ਰਹੇ, ਜੋਤਿਸ਼ੀ (ਜੋਤਿਸ਼ ਦੇ ਗ੍ਰੰਥ) ਪੜ੍ਹਦੇ ਰਹੇ, ਪਰ ਹਰਿ-ਭਗਤੀ ਦੀ ਸੂਝ ਉਹਨਾਂ ਨੂੰ ਭੀ ਨਾਹ ਪਈ ॥੨॥ ਜੋਤਿਕੀ = ਜੋਤਸ਼ੀ। ਬੂਝ = ਸਮਝ। ਨ ਪਾਇ = ਨਹੀਂ ਪਾਈ ॥੨॥
ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥
He Himself keeps all in His Hand; nothing else can be said.
ਪਰ, ਪਰਮਾਤਮਾ ਨੇ ਇਹ ਸਭ ਕੁਝ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ, ਕੁਝ ਕਿਹਾ ਨਹੀਂ ਜਾ ਸਕਦਾ (ਕਿ ਉਹ ਭਗਤੀ ਦੀ ਦਾਤ ਕਿਸ ਨੂੰ ਦੇਂਦਾ ਹੈ ਤੇ ਕਿਸ ਨੂੰ ਨਹੀਂ ਦੇਂਦਾ), ਆਪੈ ਥੈ = ਆਪਣੇ ਹੱਥ ਵਿਚ {ਥੈ = ਹਥੈ}। ਰਖਿਓਨੁ = ਉਸ ਨੇ ਰੱਖਿਆ ਹੈ।
ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥
Whatever He gives, is received. The Guru has imparted this understanding to me. ||3||
ਗੁਰੂ ਨੇ ਇਹ ਗੱਲ ਸਮਝਾਈ ਹੈ ਕਿ ਜੋ ਕੁਝ ਉਹ ਪ੍ਰਭੂ ਆਪ ਹੀ ਦੇਂਦਾ ਹੈ ਉਹੀ ਸਾਨੂੰ ਮਿਲ ਸਕਦਾ ਹੈ ॥੩॥ ਗੁਰਿ = ਗੁਰੂ ਨੇ ॥੩॥
ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥
All beings and creatures are His; He belongs to all.
ਜਗਤ ਦੇ ਸਾਰੇ ਜੀਵ ਜੰਤ ਉਸ ਪ੍ਰਭੂ ਦੇ ਹੀ ਬਣਾਏ ਹੋਏ ਹਨ, ਉਹ ਆਪ ਹੀ ਸਭਨਾਂ ਦਾ ਖ਼ਸਮ ਹੈ, ਸਭਿ = ਸਾਰੇ। ਤਿਸ ਦੇ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਦੇ' ਦੇ ਕਾਰਨ ਉਡ ਗਿਆ ਹੈ}।
ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥
So who can we call bad, since there is no other? ||4||
ਕਿਸੇ ਜੀਵ ਨੂੰ ਭੈੜਾ ਨਹੀਂ ਕਿਹਾ ਜਾ ਸਕਦਾ (ਭੈੜਾ ਤਦੋਂ ਹੀ ਕਿਹਾ ਜਾਏ, ਜੇ ਪਰਮਾਤਮਾ ਤੋਂ ਬਿਨਾ ਉਹਨਾਂ ਵਿਚ) ਕੋਈ ਹੋਰ ਵੱਸਦਾ ਹੋਵੇ ॥੪॥ ਕਿਸ ਨੋ = ਤਿਵੇਂ ਹੀ ਲਫ਼ਜ਼ 'ਕਿਸ' ਦਾ (ੁ) ॥੪॥
ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥
The Command of the One Lord is pervading throughout; duty to the One Lord is upon the heads of all.
ਜਗਤ ਵਿਚ ਇਕ ਪਰਮਾਤਮਾ ਦਾ ਹੀ ਹੁਕਮ ਚੱਲ ਰਿਹਾ ਹੈ, ਹਰੇਕ ਨੇ ਉਹੀ ਕਾਰ ਕਰਨੀ ਹੈ ਜੋ ਪਰਮਾਤਮਾ ਵਲੋਂ ਉਸ ਦੇ ਸਿਰ ਤੇ (ਲਿਖੀ ਗਈ) ਹੈ। ਸਿਰਿ = ਸਿਰ ਉਤੇ।
ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥
He Himself has led them astray, and placed greed and corruption within their hearts. ||5||
ਜਿਨ੍ਹਾਂ ਜੀਵਾਂ ਨੂੰ ਪਰਮਾਤਮਾ ਨੇ ਆਪ (ਮਾਇਆ ਦੇ ਮੋਹ ਦੀ) ਭਵਾਟਣੀ ਦਿੱਤੀ, ਉਹਨਾਂ ਦੇ ਅੰਦਰ ਲੋਭ ਆਦਿਕ ਵਿਕਾਰ ਜ਼ੋਰ ਫੜ ਗਏ ॥੫॥ ਭਵਾਲੀ = ਭਵਾਟਣੀ। ਦਿਤੀਅਨੁ = ਉਸ ਨੇ ਦਿੱਤੀ ਹੈ ॥੫॥
ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥
He has sanctified those few Gurmukhs who understand Him, and reflect upon Him.
ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਗੁਰੂ ਦੇ ਸਨਮੁਖ ਰਹਿਣ ਵਾਲੇ ਬਣਾ ਦਿੱਤਾ ਉਹ (ਸਹੀ ਆਤਮਕ ਜੀਵਨ ਦੀ) ਵਿਚਾਰ ਸਮਝਣ ਲੱਗ ਪਏ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਕੀਤੀਅਨੁ = ਉਸ ਨੇ ਕੀਤੇ ਹਨ।
ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥
He grants devotional worship to them, and within them is the treasure. ||6||
ਉਹਨਾਂ ਨੂੰ ਪਰਮਾਤਮਾ ਨੇ ਆਪਣੀ ਭਗਤੀ ਦੀ ਦਾਤ ਭੀ ਦੇ ਦਿੱਤੀ, ਉਹਨਾਂ ਦੇ ਅੰਦਰ ਨਾਮ-ਧਨ ਦੇ ਖ਼ਜ਼ਾਨੇ ਭਰ ਗਏ ॥੬॥ ਬਖਸੀਅਨੁ = ਉਸ ਨੇ ਬਖ਼ਸ਼ੀ ਹੈ ॥੬॥
ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥
The spiritual teachers know nothing but the Truth; they obtain true understanding.
ਸਹੀ ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਨੂੰ ਹਰ ਥਾਂ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਪ੍ਰਭੂ ਦੀ ਮੇਹਰ ਨਾਲ ਉਹਨਾਂ ਨੂੰ) ਇਹੀ ਸਮਝ ਆ ਜਾਂਦੀ ਹੈ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਸਭੁ = ਹਰ ਥਾਂ। ਸਚੁ = ਸਦਾ-ਥਿਰ ਪ੍ਰਭੂ।
ਓਇ ਭੁਲਾਏ ਕਿਸੈ ਦੇ ਨ ਭੁਲਨੑੀ ਸਚੁ ਜਾਣਨਿ ਸੋਈ ॥੭॥
They are led astray by Him, but they do not go astray, because they know the True Lord. ||7||
ਜੇ ਕੋਈ ਮਨੁੱਖ ਉਹਨਾਂ ਨੂੰ (ਇਸ ਨਿਸ਼ਚੇ ਵਲੋਂ) ਟਪਲਾ ਲਾਣਾ ਚਾਹੇ ਤਾਂ ਉਹ ਗ਼ਲਤੀ ਨਹੀਂ ਖਾਂਦੇ, ਉਹ (ਹਰ ਥਾਂ) ਸਦਾ-ਥਿਰ ਪ੍ਰਭੂ ਨੂੰ ਹੀ ਵੱਸਦਾ ਸਮਝਦੇ ਹਨ ॥੭॥ ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ॥੭॥
ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥
Within the homes of their bodies, the five passions are pervading, but here, the five are well-behaved.
(ਕਾਮਾਦਿਕ) ਪੰਜੇ ਉਹਨਾਂ ਗਿਆਨੀਆਂ ਦੇ ਹਿਰਦੇ ਵਿਚ ਭੀ ਵੱਸਦੇ ਹਨ, ਪਰ ਉਹ ਪੰਜੇ ਗਿਆਨਵਾਨ ਹੋ ਜਾਂਦੇ ਹਨ (ਆਪਣੀ ਯੋਗ ਹੱਦ ਤੋਂ ਬਾਹਰ ਨਹੀਂ ਜਾਂਦੇ)। ਪੰਜ = ਕਾਮਾਦਿਕ ਪੰਜੇ। ਵੀਚਾਰੀ = ਵਿਚਾਰਵਾਨ।
ਨਾਨਕ ਬਿਨੁ ਸਤਿਗੁਰ ਵਸਿ ਨ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥
O Nanak, without the True Guru, they are not overcome; through the Naam, the ego is conquered. ||8||5||27||
ਹੇ ਨਾਨਕ! (ਇਹ ਪੰਜੇ ਕਾਮਾਦਿਕ) ਗੁਰੂ ਦੀ ਸਰਨ ਪੈਣ ਤੋਂ ਬਿਨਾ ਕਾਬੂ ਵਿਚ ਨਹੀਂ ਆਉਂਦੇ ਤੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ ਹਉਮੈ ਦੂਰ ਕੀਤੀ ਜਾ ਸਕਦੀ ਹੈ ॥੮॥੫॥੨੭॥ ਨਾਮਿ = ਨਾਮ ਦੀ ਰਾਹੀਂ ॥੮॥੫॥੨੭॥