ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਸਾਧਸੰਗਿ ਤਰੈ ਭੈ ਸਾਗਰੁ ॥
Cross over the terrifying world-ocean in the Saadh Sangat, the Company of the Holy.
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਨੁੱਖ ਡਰਾਂ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਤਰੈ = ਪਾਰ ਲੰਘ ਜਾਂਦਾ ਹੈ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸਾਗਰੁ = (ਸੰਸਾਰ-) ਸਮੁੰਦਰ।
ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥
Remember in meditation the Name of the Lord, Har, Har, the source of jewels. ||1||
ਰਤਨਾਂ ਦੀ ਖਾਣਿ ਹਰਿ-ਨਾਮ ਸਿਮਰ ਸਿਮਰ ਕੇ (ਮਨੁੱਖ ਦਾ ਉਧਾਰ ਹੁੰਦਾ ਹੈ) ॥੧॥ ਸਿਮਰਿ = ਸਿਮਰ ਕੇ। ਰਤਨਾਗਰੁ = {रत्नाकर} ਰਤਨਾਂ ਦੀ ਖਾਣਿ ॥੧॥
ਸਿਮਰਿ ਸਿਮਰਿ ਜੀਵਾ ਨਾਰਾਇਣ ॥
Remembering, remembering the Lord in meditation, I live.
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ।
ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥
All pain, disease and suffering is dispelled, meeting the Perfect Guru; sin has been eradicated. ||1||Pause||
ਹੇ ਭਾਈ! ਗੁਰੂ ਨੂੰ ਮਿਲ ਕੇ ਸਾਰੇ ਦੁੱਖ ਰੋਗ ਗ਼ਮ ਨਾਸ ਹੋ ਜਾਂਦੇ ਹਨ, ਪਾਪ ਤਿਆਗੇ ਜਾਂਦੇ ਹਨ ॥੧॥ ਰਹਾਉ ॥ ਸੋਗ = ਗ਼ਮ। ਸਭਿ = ਸਾਰੇ। ਮਿਲਿ = ਮਿਲ ਕੇ। ਤਜਾਇਣ = ਤਜੇ ਜਾਂਦੇ ਹਨ ॥੧॥ ਰਹਾਉ ॥
ਜੀਵਨ ਪਦਵੀ ਹਰਿ ਕਾ ਨਾਉ ॥
The immortal status is obtained through the Name of the Lord;
ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਆਤਮਕ ਜ਼ਿੰਦਗੀ ਦਾ ਪਿਆਰ ਹੈ। ਪਦਵੀ = ਦਰਜਾ, ਪਿਆਰ।
ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥
the mind and body become spotless and pure, which is the true purpose of life. ||2||
(ਨਾਮ ਦੀ ਬਰਕਤਿ ਨਾਲ) ਮਨ ਪਵਿਤਰ ਹੋ ਜਾਂਦਾ ਹੈ, ਸਰੀਰ ਪਵਿਤਰ ਹੋ ਜਾਂਦਾ ਹੈ, (ਨਾਮ ਸਿਮਰਦਿਆਂ) ਸਦਾ-ਥਿਰ ਪ੍ਰਭੂ (ਦਾ ਮਿਲਾਪ ਹੀ) ਜੀਵਨ ਮਨੋਰਥ ਬਣ ਜਾਂਦਾ ਹੈ ॥੨॥ ਸਾਚੁ = ਸਦਾ-ਥਿਰ ਪ੍ਰਭੂ (ਦਾ ਮਿਲਾਪ)। ਸੁਆਉ = ਸੁਆਰਥ, ਜ਼ਿੰਦਗੀ ਦਾ ਨਿਸ਼ਾਨਾ ॥੨॥
ਆਠ ਪਹਰ ਪਾਰਬ੍ਰਹਮੁ ਧਿਆਈਐ ॥
Twenty-four hours a day, meditate on the Supreme Lord God.
ਹੇ ਭਾਈ! ਪਰਮਾਤਮਾ ਦਾ ਨਾਮ ਅੱਠੇ ਪਹਰ ਸਿਮਰਦੇ ਰਹਿਣਾ ਚਾਹੀਦਾ ਹੈ, ਧਿਆਈਐ = ਸਿਮਰਨਾ ਚਾਹੀਦਾ ਹੈ।
ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥
By pre-ordained destiny, the Name is obtained. ||3||
ਪਰ ਇਹ ਦਾਤ ਤਦੋਂ ਹੀ ਮਿਲਦੀ ਹੈ ਜੇ ਪੂਰਬਲੇ ਜਨਮ ਵਿਚ (ਮੱਥੇ ਉਤੇ ਨਾਮ ਸਿਮਰਨ ਦਾ) ਲੇਖ ਲਿਖਿਆ ਹੋਵੇ ॥੩॥ ਪੂਰਬਿ = ਪੂਰਬਲੇ ਜਨਮ ਵਿਚ ॥੩॥
ਸਰਣਿ ਪਏ ਜਪਿ ਦੀਨ ਦਇਆਲਾ ॥
I have entered His Sanctuary, and I meditate on the Lord, Merciful to the meek.
ਹੇ ਭਾਈ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਨਾਮ ਜਪ ਜਪ ਕੇ ਜੇਹੜੇ ਮਨੁੱਖ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਜਪਿ = ਜਪ ਕੇ।
ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥
Nanak longs for the dust of the Saints. ||4||28||34||
ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੨੮॥੩੪॥ ਨਾਨਕ ਜਾਚੈ = ਨਾਨਕ ਮੰਗਦਾ ਹੈ। ਰਵਾਲਾ = ਚਰਨ-ਧੂੜ ॥੪॥੨੮॥੩੪॥