ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
One who renounces Maya and possessiveness and is detached from everything
ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ, ਮਮਤਾ = ਅਪਣੱਤ। ਤੇ = ਤੋਂ। ਉਦਾਸੁ = ਉਪਰਾਮ।
ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥
- says Nanak, listen, mind: God abides in his heart. ||18||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੧੮॥ ਤਿਹ ਘਟਿ = ਉਸ (ਮਨੁੱਖ) ਦੇ ਹਿਰਦੇ ਵਿਚ ॥੧੮॥