ਪਉੜੀ ॥
Pauree:
ਪਉੜੀ।
ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥
When the Lord Master Himself becomes merciful, the Lord Himself causes His Name to be chanted.
ਜਦੋਂ ਹਰੀ ਸੁਆਮੀ ਆਪ ਮੇਹਰਵਾਨ ਹੁੰਦਾ ਹੈ ਤਾਂ ਆਪਣਾ ਨਾਮ (ਜੀਵਾਂ ਪਾਸੋਂ) ਆਪ ਜਪਾਉਂਦਾ ਹੈ।
ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥
He Himself causes us to meet the True Guru, and blesses us with peace. His servant is pleasing to the Lord.
ਆਪਣਾ ਸੇਵਕ ਹਰੀ ਨੂੰ ਪਿਆਰਾ ਲੱਗਦਾ ਹੈ, ਉਸ ਨੂੰ ਆਪ ਹੀ ਸਤਿਗੁਰੂ ਮਿਲਾ ਕੇ ਸੁਖ ਬਖ਼ਸ਼ਦਾ ਹੈ।
ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥
He Himself preserves the honor of His servants; He causes others to fall at the feet of His devotees.
ਪ੍ਰਭੂ ਆਪਣੇ ਸੇਵਕਾਂ ਦੀ ਆਪ ਲਾਜ ਰੱਖਦਾ ਹੈ ਤੇ ਆਪਣੇ ਭਗਤਾਂ ਦੀ ਚਰਨੀਂ ਲਿਆ ਪਾਂਦਾ ਹੈ।
ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥
The Righteous Judge of Dharma is a creation of the Lord; he does not approach the humble servant of the Lord.
ਧਰਮ ਰਾਜ ਭੀ ਜੋ ਪ੍ਰਭੂ ਦਾ ਹੀ ਬਣਾਇਆ ਹੋਇਆ ਹੈ ਤੇ ਉਹ ਪ੍ਰਭੂ ਦੇ ਸੇਵਕ ਦੇ ਨੇੜੇ ਨਹੀਂ ਆਉਂਦਾ।
ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥
One who is dear to the Lord, is dear to all; so many others come and go in vain. ||17||
ਜੋ ਮਨੁੱਖ ਪ੍ਰਭੂ ਦਾ ਪਿਆਰਾ ਹੈ ਉਹ ਸਭ ਦਾ ਪਿਆਰਾ ਹੈ ਤੇ ਹੋਰ ਬਥੇਰੀ ਸ੍ਰਿਸ਼ਟੀ ਖਪ ਖਪ ਕੇ ਜੰਮਦੀ ਮਰਦੀ ਹੈ ॥੧੭॥