ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥
The Gurmukhs are pleasing to the True Lord; they are judged to be true in the True Court.
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸੱਚੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ਤੇ ਸੱਚੇ ਦੇ ਦਰ ਤੇ ਉਹ ਸੱਚ ਦੇ ਵਾਪਾਰੀ (ਸਮਝੇ ਜਾਂਦੇ ਹਨ)।
ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥
The minds of such friends are filled with bliss, as they reflect upon the Word of the Guru's Shabad.
ਸਤਿਗੁਰੂ ਦੇ ਸ਼ਬਦ ਨੂੰ ਵਿਚਾਰਨ ਵਾਲੇ ਉਹਨਾਂ ਸੱਜਨਾਂ ਦੇ ਮਨ ਵਿਚ (ਸਦਾ) ਖਿੜਾਉ ਹੁੰਦਾ ਹੈ।
ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥
They enshrine the Shabad within their hearts; their pain is dispelled, and the Creator blesses them with the Divine Light.
ਸਤਿਗੁਰੂ ਦਾ ਸ਼ਬਦ ਉਹਨਾਂ ਨੇ ਹਿਰਦੇ ਵਿਚ ਵਸਾਇਆ ਹੋਇਆ ਹੈ (ਇਸ ਲਈ) ਸਿਰਜਣਹਾਰ ਨੇ ਉਹਨਾਂ ਦਾ ਦੁੱਖ ਕੱਟਿਆ ਹੈ ਤੇ ਉਹਨਾਂ ਦੇ ਹਿਰਦੇ ਵਿੱਚ ਚਾਨਣ ਕੀਤਾ ਹੈ। ਕਰਤਾਰਿ = ਕਰਤਾਰ ਨੇ।
ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥
O Nanak, the Savior Lord shall save them, and shower them with His Mercy. ||1||
ਹੇ ਨਾਨਕ! ਰੱਖਿਆ ਕਰਨ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਉਹਨਾਂ ਦੀ ਸਦਾ ਰੱਖਿਆ ਕਰਦਾ ਹੈ ॥੧॥