ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ

Countless sinners become pure, by fixing their minds on the Feet of the Lord.

(ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ। ਪੁਨੀਤ = ਪਵਿਤ੍ਰ। ਅਸੰਖ = ਬੇਅੰਤ (ਜੀਵ)।

ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

The Name of God is the sixty-eight holy places of pilgrimage, O Nanak, for one who has such destiny written upon his forehead. ||2||

ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥ ਅਠਸਠਿ = ਅਠਾਹਠ। ਮਸਤਕਿ = ਮੱਥੇ ਤੇ ॥੨॥