ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥
Kabeer, use the word 'Raam', only to speak of the All-pervading Lord. You must make that distinction.
ਹੇ ਕਬੀਰ! ਸਦਾ ਰਾਮ ਦਾ ਨਾਮ ਜਪ, ਪਰ ਜਪਣ ਵੇਲੇ ਇਹ ਗੱਲ ਚੇਤੇ ਰੱਖਣੀ- ਰਾਮੈ ਰਾਮ ਕਹੁ = ਹਰ ਵੇਲੇ ਰਾਮ ਦਾ ਨਾਮ ਸਿਮਰ। ਬਿਬੇਕ = ਪਰਖ, ਪਛਾਣ। ਕਹਿਬੇ ਮਾਹਿ = ਆਖਣ ਵਿਚ, ਸਿਮਰਨ ਵਿਚ।
ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥
One 'Raam' is pervading everywhere, while the other is contained only in himself. ||191||
ਕਿ ਇਕ ਰਾਮ ਤਾਂ ਅਨੇਕਾਂ ਜੀਵਾਂ ਵਿਚ ਵਿਆਪਕ ਹੈ (ਇਸ ਦਾ ਨਾਮ ਜਪਣਾ ਹਰੇਕ ਮਨੁੱਖ ਦਾ ਧਰਮ ਹੈ), ਪਰ ਇਕ ਰਾਮ (ਦਰਸਥ ਦਾ ਪੁੱਤਰ) ਸਿਰਫ਼ ਇਕ ਸਰੀਰ ਵਿਚ ਹੀ ਆਇਆ (ਅਵਤਾਰ ਬਣਿਆ; ਇਸ ਦਾ ਜਾਪ ਕੋਈ ਗੁਣ ਨਹੀਂ ਕਰ ਸਕਦਾ) ॥੧੯੧॥ ਅਨੇਕਹਿ = ਅਨੇਕ ਜੀਵਾਂ ਵਿਚ। ਸਮਾਨਾ ਏਕ = ਸਿਰਫ਼ ਇਕ ਸਰੀਰ ਵਿਚ ਟਿਕਿਆ ਹੋਇਆ ਸੀ ॥੧੯੧॥