ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥
Kabeer, the world is afraid of death - that death fills my mind with bliss.
('ਦੁਨੀਆ' ਦੀ ਖ਼ਾਤਰ 'ਦੀਨ' ਨੂੰ ਵਿਸਾਰ ਕੇ ਮਨੁੱਖ ਧਨ-ਪਦਾਰਥ ਪੁਤ੍ਰ ਇਸਤ੍ਰੀ ਆਦਿਕ ਕਈ ਮਿਤ੍ਰ ਬਣਾਂਦਾ ਹੈ, ਅਤੇ ਇਹਨਾਂ ਤੋਂ ਸੁਖ ਦੀ ਆਸ ਰੱਖਦਾ ਹੈ, ਇਸ ਆਸ ਦੇ ਕਾਰਨ ਹੀ ਇਹਨਾਂ ਨਾਲੋਂ ਮੋਹ ਤੋੜ ਨਹੀਂ ਸਕਦਾ; ਪਰ) ਹੇ ਕਬੀਰ! ਜਿਸ (ਮੋਹ ਦੇ ਤਿਆਗ-ਰੂਪ) ਮੌਤ ਤੋਂ ਜਗਤ ਝੱਕਦਾ ਹੈ, ਉਸ ਨਾਲ ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ; ਮਰਨੇ ਤੇ = ਮਰਨ ਤੋਂ; ਪੁਤ੍ਰ ਇਸਤ੍ਰੀ ਧਨ ਮਿਲਖ ਆਦਿਕ ਨਾਲੋਂ ਮੋਹ ਤੋੜਨ ਦੀ ਮੌਤ ਤੋਂ, 'ਦੁਨੀਆ' ਦੇ ਮੋਹ ਵਲੋਂ ਮਰਨ ਤੋਂ, 'ਦੁਨੀਆ' ਨਾਲੋਂ ਮੋਹ ਤੋੜਨ ਤੋਂ। ਜਗੁ ਡਰੈ = ਜਗਤ ਡਰਦਾ ਹੈ, ਜਗਤ ਸੰਕੋਚ ਕਰਦਾ ਹੈ, ਜਗਤ ਝੱਕਦਾ ਹੈ। ਆਨੰਦੁ = ਖ਼ੁਸ਼ੀ।
ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥
It is only by death that perfect, supreme bliss is obtained. ||22||
'ਦੁਨੀਆ' ਦੇ ਇਸ ਮੋਹ ਵਲੋਂ ਮਰਿਆਂ ਹੀ ਉਹ ਪਰਮਾਤਮਾ ਮਿਲਦਾ ਹੈ ਜੋ ਮੁਕੰਮਲ ਤੌਰ ਤੇ ਆਨੰਦ ਸਰੂਪ ਹੈ ॥੨੨॥ ਮਰਨੇ ਹੀ ਤੇ = ਪੁਤ੍ਰਾਦਿਕ ਬਹੁਤੇ ਮ੍ਰਿਤਾਂ ਨਾਲੋਂ ਮੋਹ ਤੋੜਿਆਂ ਹੀ। ਪਰਮਾਨੰਦ = ਉਹ ਪਰਮਾਤਮਾ ਜਿਸ ਵਿਚ ਪਰਮ ਆਨੰਦ ਹੈ, ਉਹ ਪ੍ਰਭੂ ਜੋ ਉੱਚੀ ਤੋਂ ਉੱਚੀ ਖ਼ੁਸ਼ੀ ਦਾ ਮਾਲਕ ਹੈ ॥੨੨॥