ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ

The God-conscious being is the purest of the pure;

ਬ੍ਰਹਮਗਿਆਨੀ ਮਨੁੱਖ (ਵਿਕਾਰਾਂ ਦੀ ਮੈਲ ਤੋਂ ਸਦਾ ਬਚਿਆ ਰਹਿ ਕੇ) ਮਹਾ ਨਿਰਮਲ ਹੈ,

ਜੈਸੇ ਮੈਲੁ ਲਾਗੈ ਜਲਾ

filth does not stick to water.

ਜਿਵੇਂ ਪਾਣੀ ਨੂੰ ਕਦੇ ਮੈਲ ਨਹੀਂ ਰਹਿ ਸਕਦੀ (ਬੁਖ਼ਾਰਾਤ ਆਦਿਕ ਬਣ ਕੇ ਮੁੜ ਸਾਫ਼ ਦਾ ਸਾਫ਼।)

ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ

The God-conscious being's mind is enlightened,

ਬ੍ਰਹਮਗਿਆਨੀ ਦੇ ਮਨ ਵਿਚ (ਇਹ) ਚਾਨਣ ਹੋ ਜਾਂਦਾ ਹੈ (ਕਿ ਪ੍ਰਭੂ ਹਰ ਥਾਂ ਮੌਜੂਦ ਹੈ) ਮਨਿ = ਮਨ ਵਿਚ। ਪ੍ਰਗਾਸੁ = ਚਾਨਣ, ਗਿਆਨ।

ਜੈਸੇ ਧਰ ਊਪਰਿ ਆਕਾਸੁ

like the sky above the earth.

ਜਿਵੇਂ ਧਰਤੀ ਉਤੇ ਆਕਾਸ਼ (ਸਭ ਥਾਂ ਵਿਆਪਕ ਹੈ।) ਧਰ = ਧਰਤੀ।

ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ

To the God-conscious being, friend and foe are the same.

ਬ੍ਰਹਮਗਿਆਨੀ ਨੂੰ ਸੱਜਣ ਤੇ ਵੈਰੀ ਇਕੋ ਜਿਹਾ ਹੈ, ਸਤ੍ਰੁ = ਵੈਰੀ।

ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ

The God-conscious being has no egotistical pride.

(ਕਿਉਂਕ) ਉਸ ਦੇ ਅੰਦਰ ਅਹੰਕਾਰ ਨਹੀਂ ਹੈ (ਕਿਸੇ ਦੇ ਚੰਗੇ ਮੰਦੇ ਸਲੂਕ ਦਾ ਹਰਖ ਸੋਗ ਨਹੀਂ)।

ਬ੍ਰਹਮ ਗਿਆਨੀ ਊਚ ਤੇ ਊਚਾ

The God-conscious being is the highest of the high.

ਬ੍ਰਹਮਗਿਆਨੀ (ਆਤਮਕ ਅਵਸਥਾ ਵਿਚ) ਸਭ ਤੋਂ ਉੱਚਾ ਹੈ,

ਮਨਿ ਅਪਨੈ ਹੈ ਸਭ ਤੇ ਨੀਚਾ

Within his own mind, he is the most humble of all.

(ਪਰ) ਆਪਣੇ ਮਨ ਵਿਚ (ਆਪਣੇ ਆਪ ਨੂੰ) ਸਭ ਤੋਂ ਨੀਵਾਂ (ਜਾਣਦਾ ਹੈ)।

ਬ੍ਰਹਮ ਗਿਆਨੀ ਸੇ ਜਨ ਭਏ

They alone become God-conscious beings,

ਉਹੀ ਮਨੁੱਖ ਬ੍ਰਹਮਗਿਆਨੀ ਬਣਦੇ ਹਨ,

ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥

O Nanak, whom God Himself makes so. ||2||

ਹੇ ਨਾਨਕ! ਜਿਨ੍ਹਾਂ ਨੂੰ ਪ੍ਰਭੂ ਆਪ ਬਣਾਉਂਦਾ ਹੈ ॥੨॥ ਜਿਨ = ਜਿਨ੍ਹਾਂ ਨੂੰ। ਕਰੇਇ = ਕਰਦਾ ਹੈ, ਬਣਾਉਂਦਾ ਹੈ ॥੨॥