ਗਉੜੀ ਮਹਲਾ ੫ ॥

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀ।

ਅਗਮ ਰੂਪ ਕਾ ਮਨ ਮਹਿ ਥਾਨਾ ॥

The Lord of Unfathomable Form has His Place in the mind.

(ਜਿਸ ਮਨ ਵਿਚ ਸਿਫ਼ਤ-ਸਾਲਾਹ ਦੇ ਚਸ਼ਮੇ ਜਾਰੀ ਹੋ ਜਾਂਦੇ ਹਨ) ਉਸ ਮਨ ਵਿਚ ਅਪਹੁੰਚ ਸਰੂਪ ਵਾਲੇ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ। ਅਗਮ = ਅਪਹੁੰਚ।

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥

By Guru's Grace, a rare few come to understand this. ||1||

(ਪਰ) ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝਿਆ ਹੈ ॥੧॥ ਪ੍ਰਸਾਦਿ = ਕਿਰਪਾ ਨਾਲ ॥੧॥

ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥

The Ambrosial Pools of the celestial sermon

ਆਤਮਕ ਅਡੋਲਤਾ ਤੇ ਸਿਫ਼ਤ-ਸਾਲਾਹ ਦੇ ਅੰਮ੍ਰਿਤ ਦੇ ਚਸ਼ਮਿਆਂ ਦਾ ਆਨੰਦ - ਸਹਜ = ਆਤਮਕ ਅਡੋਲਤਾ। ਕਥਾ = ਸਿਫ਼ਤਿ-ਸਾਲਾਹ। ਕੁੰਟ = ਚਸ਼ਮੇ।

ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥

- those who find them, drink them in. ||1||Pause||

(ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਮਾਣਦਾ ਹੈ, ਜਿਸ ਮਨੁੱਖ ਦੇ ਭਾਗਾਂ ਵਿਚ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ ॥੧॥ ਰਹਾਉ ॥ ਭੁੰਚਾ = ਰਸ ਮਾਣਿਆ ॥੧॥ ਰਹਾਉ ॥

ਅਨਹਤ ਬਾਣੀ ਥਾਨੁ ਨਿਰਾਲਾ ॥

The unstruck melody of the Guru's Bani vibrates in that most special place.

(ਜਿਥੇ ਸਿਫ਼ਤ-ਸਾਲਾਹ ਤੇ ਆਤਮਕ ਅਡੋਲਤਾ ਦੇ ਚਸ਼ਮੇ ਚੱਲ ਪੈਂਦੇ ਹਨ) ਉਹ ਹਿਰਦਾ-ਥਾਂ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਅਨੋਖਾ (ਸੁੰਦਰ) ਹੋ ਜਾਂਦਾ ਹੈ। ਅਨਹਤ = ਇਕ-ਰਸ।

ਤਾ ਕੀ ਧੁਨਿ ਮੋਹੇ ਗੋਪਾਲਾ ॥੨॥

The Lord of the World is fascinated with this melody. ||2||

ਉਸ ਦੀ ਜੁੜੀ ਸੁਰਤ ਉਤੇ ਪਰਮਾਤਮਾ (ਭੀ) ਮੋਹਿਆ ਜਾਂਦਾ ਹੈ ॥੨॥ ਧੁਨਿ = ਸੁਰ, ਆਵਾਜ਼ ॥੨॥

ਤਹ ਸਹਜ ਅਖਾਰੇ ਅਨੇਕ ਅਨੰਤਾ ॥

The numerous, countless places of celestial peace

(ਜਿਥੇ ਸਿਫ਼ਤ-ਸਾਲਾਹ ਦੇ ਚਸ਼ਮੇ ਜਾਰੀ ਹੁੰਦੇ ਹਨ) ਉਥੇ ਆਤਮਕ ਅਡੋਲਤਾ ਦੇ ਅਨੇਕਾਂ ਤੇ ਬੇਅੰਤ ਅਖਾੜੇ- ਅਖਾਰੇ = ਇਕੱਠ।

ਪਾਰਬ੍ਰਹਮ ਕੇ ਸੰਗੀ ਸੰਤਾ ॥੩॥

- there, the Saints dwell, in the Company of the Supreme Lord God. ||3||

(ਉਸ ਆਤਮਕ ਅਵਸਥਾ ਵਿਚ ਟਿਕੇ ਹੋਏ) ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਕੇ ਰਚੀ ਰੱਖਦੇ ਹਨ ॥੩॥

ਹਰਖ ਅਨੰਤ ਸੋਗ ਨਹੀ ਬੀਆ ॥

There is infinite joy, and no sorrow or duality.

(ਉਸ ਅਵਸਥਾ ਵਿਚ) ਬੇਅੰਤ ਖ਼ੁਸ਼ੀ ਹੀ ਖ਼ੁਸ਼ੀ ਬਣੀ ਰਹਿੰਦੀ ਹੈ, ਕਿਸੇ ਤਰ੍ਹਾਂ ਦਾ ਕੋਈ ਹੋਰ ਚਿੰਤਾ-ਫ਼ਿਕਰ ਨਹੀਂ ਪੋਂਹਦਾ। ਹਰਖ = ਖ਼ੁਸ਼ੀ। ਬੀਆ = ਹੋਰ, ਦੂਜਾ।

ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥

The Guru has blessed Nanak with this home. ||4||35||104||

(ਹੇ ਭਾਈ!) ਗੁਰੂ ਨੇ ਉਹ ਆਤਮਕ ਟਿਕਾਣਾ (ਮੈਨੂੰ) ਨਾਨਕ ਨੂੰ (ਭੀ) ਬਖ਼ਸ਼ਿਆ ਹੈ ॥੪॥੩੫॥੧੦੪॥ ਗੁਰਿ = ਗੁਰੂ ਨੇ ॥੪॥