ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥
O meek, red-robed bride, keep your Husband Lord always in your thoughts.
ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ। ਸੂਹਵੀਏ = ਹੇ ਸੂਹੇ ਵੇਸ ਵਾਲੀਏ! ਹੇ ਚੁਹਚਹੇ ਕਸੁੰਭੇ = ਰੰਗ ਨਾਲ ਪਿਆਰ ਕਰਨ ਵਾਲੀਏ! ਨਿਮਾਣੀਏ = ਹੇ ਵਿਚਾਰੀਏ!।
ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
O Nanak, your life shall be embellished, and your generations shall be saved along with you. ||2||
ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ ॥੨॥