ਸਿਰੀਰਾਗੁ ਮਹਲਾ ੧ ਘਰੁ ੨ ॥

Siree Raag, First Mehl, Second House:

ਘਰੁ ਨਾਮ ਰਾਗੋਂ ਕੇ ਸੁਰੋਂ ਕੇ ਭੇਦ ਕਾ ਹੈ।

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

Wealth, the beauty of youth and flowers are guests for only a few days.

ਧਨ, ਜੁਆਨੀ ਅਤੇ ਨਿੱਕਾ ਜਿਹਾ ਫੁੱਲ-ਇਹ ਚਾਰ ਦਿਨਾਂ ਦੇ ਹੀ ਪਰਾਹੁਣੇ ਹੁੰਦੇ ਹਨ। ਅਰੁ = ਅਤੇ {ਨੋਟ: ਲਫ਼ਜ਼ 'ਅਰੁ' ਸਦਾ (ੁ) ਅੰਤ ਹੈ, ਇਸ ਦਾ ਅਰਥ ਹੈ 'ਅਤੇ'। ਲਫ਼ਜ਼ 'ਅਰਿ' ਬਿ-ਅੰਤ ਹੈ, ਉਸ ਦਾ ਅਰਥ ਹੈ 'ਵੈਰੀ'}। ਫੁਲੜਾ = ਸੋਹਣਾ ਜਿਹਾ ਫੁੱਲ। ਨਾਠੀਅੜੇ = ਪਰਾਹੁਣੇ।

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

Like the leaves of the water-lily, they wither and fade and finally die. ||1||

ਜਿਵੇਂ ਚੌਪੱਤੀ ਦੇ ਪੱਤਰ (ਪਾਣੀ ਦੇ) ਢਲ ਜਾਣ ਨਾਲ ਸੁੱਕ ਕੇ ਨਾਸ ਹੋ ਜਾਂਦੇ ਹਨ, ਤਿਵੇਂ ਇਹ ਭੀ ਨਾਸ ਹੋ ਜਾਂਦੇ ਹਨ ॥੧॥ ਪਬਣਿ = ਪਾਣੀ ਦੇ ਕੰਢੇ ਉੱਗੀ ਹੋਈ ਚੌਪੱਤੀ। ਕੇਰੇ = ਦੇ। ਪਤ = ਪੱਤਰ (ਬਹੁ-ਵਚਨ)। ਢਲਿ ਢੁਲਿ = ਕੁਮਲਾ ਕੇ, ਸੁੱਕ ਕੇ। ਜੁੰਮਣਹਾਰ = {ਸਿੰਧੀ} ਤੁਰ ਜਾਣ ਵਾਲੇ, ਨਾਸਵੰਤ॥੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥

Be happy, dear beloved, as long as your youth is fresh and delightful.

ਹੇ ਪਿਆਰੇ! ਜਦ ਤਕ ਨਵੀਂ ਜੁਆਨੀ ਹੈ ਤਦ ਤਕ ਆਤਮਕ ਅਨੰਦ ਲੈ ਲੈ; ਰੰਗ = ਆਤਮਕ ਆਨੰਦ। ਜਾ = ਜਦ ਤਕ। ਨਉਹੁਲਾ = ਨਵਾਂ, ਨਵੇਂ ਹੁਲਾਰੇ ਵਾਲਾ।

ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥

But your days are few-you have grown weary, and now your body has grown old. ||1||Pause||

ਜਦੋਂ ਉਮਰ ਦੇ ਦਿਨ ਥੋੜੇ ਰਹਿ ਗਏ, ਸਰੀਰਕ ਚੋਲਾ ਪੁਰਾਣਾ ਹੋ ਜਾਇਗਾ (ਫਿਰ ਸਿਮਰਨ ਨਹੀਂ ਹੋ ਸਕੇਗਾ) ॥੧॥ ਰਹਾਉ ॥ ਥਕੇ = ਥੱਕੇ, ਰਹਿ ਗਏ। ਚੋਲਾ = ਸਰੀਰ॥੧॥ਰਹਾਉ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥

My playful friends have gone to sleep in the graveyard.

ਮੇਰੇ ਪਿਆਰੇ ਸੱਜਣ ਕਬਰਿਸਤਾਨ ਵਿਚ ਜਾ ਸੁੱਤੇ ਹਨ, ਰੰਗੁਲੇ = ਪਿਆਰੇ। ਜੀਰਾਣਿ = ਜੀਰਾਣ ਵਿਚ, ਕਬਰਿਸਤਾਨ ਵਿਚ।

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

In my double-mindedness, I shall have to go as well. I cry in a feeble voice. ||2||

(ਮੈਂ ਉਹਨਾਂ ਦੇ ਵਿਛੋੜੇ ਵਿਚ) ਧੀਮੀ ਆਵਾਜ਼ ਨਾਲ ਰੋ ਰਹੀ ਹਾਂ (ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ) ਮੈਂ ਭੀ ਦੁਚਿੱਤੀ ਹੋ ਕੇ (ਉਧਰ ਨੂੰ ਹੀ) ਚੱਲ ਪਵਾਂਗੀ ॥੨॥ ਹੰਭੀ = ਹਉ ਭੀ, ਮੈਂ ਭੀ। ਵੰਝਾ = ਵੰਞਾ, ਜਾਵਾਂਗੀ। ਡੁਮਣੀ = ਦੁ-ਮਨੀ, ਦੁਚਿੱਤੀ ਹੋ ਕੇ। ਰੋਵਾ = ਰੋਵਾਂ, (ਹੁਣ) ਰੋਂਦੀ ਹਾਂ। ਝੀਣੀ = ਮੱਧਮ, ਧੀਮੀ। ਬਾਣਿ = ਆਵਾਜ਼, ਬਾਣੀ॥੨॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥

Haven't you heard the call from beyond, O beautiful soul-bride?

ਹੇ ਸੁੰਦਰ ਜੀਵ-ਇਸਤ੍ਰੀ! ਤੂੰ ਧਿਆਨ ਨਾਲ ਇਹ ਖ਼ਬਰ ਕਿਉਂ ਨਹੀਂ ਸੁਣਦੀ? ਗੋਰੀਏ = ਹੇ ਸੁੰਦਰ ਜੀਵ-ਇਸਤ੍ਰੀ! ਆਪਣ ਕੰਨੀ = ਆਪਣੇ ਕੰਨਾਂ ਨਾਲ, ਧਿਆਨ ਦੇ ਕੇ। ਸੋਇ = ਖ਼ਬਰ।

ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥

You must go to your in-laws; you cannot stay with your parents forever. ||3||

ਕਿ ਪੇਕਾ-ਘਰ (ਇਸ ਲੋਕ ਦਾ ਵਸੇਬਾ) ਸਦਾ ਨਹੀਂ ਰਹਿ ਸਕਦਾ, ਸਹੁਰੇ ਘਰ (ਪਰਲੋਕ ਵਿਚ) ਜ਼ਰੂਰ ਜਾਣਾ ਪਵੇਗਾ ॥੩॥ ਲਗੀ ਆਵਹਿ = ਜ਼ਰੂਰ ਆਵੇਂਗੀ। ਪੇਈਆ = ਪੇਕਾ-ਘਰ, ਇਹ ਜਗਤ॥੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥

O Nanak, know that she who sleeps in her parents' home is plundered in broad daylight.

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਪੇਕੇ ਘਰ (ਇਸ ਲੋਕ ਵਿਚ ਗ਼ਫ਼ਲਤ ਦੀ ਨੀਂਦ ਵਿਚ) ਸੁੱਤੀ ਰਹੀ, ਇਉਂ ਜਾਣੋ ਕਿ (ਉਸ ਦੇ ਗੁਣਾਂ ਨੂੰ) ਦਿਨ-ਦਿਹਾੜੇ ਹੀ ਸੰਨ੍ਹ ਲੱਗੀ ਰਹੀ। ਸੁਤੀ = ਗ਼ਾਫ਼ਲ ਬੇ-ਪਰਵਾਹ ਹੋ ਰਹੀ। ਪੇਈਐ = ਪੇਕੇ-ਘਰ ਵਿਚ। ਜਾਣ = ਸਮਝ। ਵਿਰਤੀ = ਵਿ-ਰਾਤ੍ਰੀ, ਰਾਤ ਦੇ ਉਲਟ, ਦਿਨ-ਦਿਹਾੜੇ।

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

She has lost her bouquet of merits; gathering one of demerits, she departs. ||4||24||

ਉਸ ਨੇ ਗੁਣਾਂ ਦੀ ਗੰਢੜੀ ਗਵਾ ਲਈ, ਉਹ (ਇਥੋਂ) ਔਗੁਣਾਂ ਦੀ ਪੰਡ ਬੰਨ੍ਹ ਕੇ ਲੈ ਤੁਰੀ ॥੪॥੨੪॥ ਗੰਠੜੀ = ਨਿੱਕੀ ਜਿਹੀ ਪੋਟਲੀ। ਬੰਨਿ = ਬੰਨ੍ਹ ਕੇ, ਇਕੱਠੇ ਕਰ ਕੇ॥੪॥