ਸੁਣਿਐ ਸਿਧ ਪੀਰ ਸੁਰਿ ਨਾਥ

Listening-the Siddhas, the spiritual teachers, the heroic warriors, the yogic masters.

ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ।

ਸੁਣਿਐ ਧਰਤਿ ਧਵਲ ਆਕਾਸ

Listening-the earth, its support and the Akaashic ethers.

ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ, ਧਵਲ = ਬੌਲਦ, ਧਰਤੀ ਦਾ ਆਸਰਾ।

ਸੁਣਿਐ ਦੀਪ ਲੋਅ ਪਾਤਾਲ

Listening-the oceans, the lands of the world and the nether regions of the underworld.

ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।

ਸੁਣਿਐ ਪੋਹਿ ਸਕੈ ਕਾਲੁ

Listening-Death cannot even touch you.

(ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਕਾਲ ਵੀ ਨਹੀਂ ਪੋਂਹਦਾ ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ) ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।

ਨਾਨਕ ਭਗਤਾ ਸਦਾ ਵਿਗਾਸੁ

O Nanak, the devotees are forever in bliss.

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ।

ਸੁਣਿਐ ਦੂਖ ਪਾਪ ਕਾ ਨਾਸੁ ॥੮॥

Listening-pain and sin are erased. ||8||

(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥ ॥੮॥