ਗਉੜੀ ਕਬੀਰ ਜੀ ॥
Gauree, Kabeer Jee:
ਗਉੜੀ ਕਬੀਰ ਜੀ।
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥
The Simritee is the daughter of the Vedas, O Siblings of Destiny.
ਹੇ ਵੀਰ! ਇਹ ਸਿੰਮ੍ਰਿਤੀ ਜੋ ਵੇਦਾਂ ਦੇ ਆਧਾਰ ਤੇ ਬਣੀ ਹੈ, ਭਾਈ = ਹੇ ਭਾਈ! ਬੇਦ ਕੀ ਪੁਤ੍ਰੀ = ਵੇਦਾਂ ਦੀ ਧੀ, ਵੇਦਾਂ ਤੋਂ ਜੰਮੀ ਹੋਈ, ਵੇਦਾਂ ਦੇ ਅਧਾਰ ਤੇ ਬਣੀ ਹੋਈ।
ਸਾਂਕਲ ਜੇਵਰੀ ਲੈ ਹੈ ਆਈ ॥੧॥
She has brought a chain and a rope. ||1||
(ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ॥੧॥ ਸਾਂਕਲ = (ਵਰਨ ਆਸ਼ਰਮਾਂ ਦੇ) ਸੰਗਲ। ਜੇਵਰੀ = (ਕਰਮ-ਕਾਂਡ ਦੀਆਂ) ਰੱਸੀਆਂ। ਲੈ ਹੈ ਆਈ = ਲੈ ਕੇ ਆਈ ਹੋਈ ਹੈ ॥੧॥
ਆਪਨ ਨਗਰੁ ਆਪ ਤੇ ਬਾਧਿਆ ॥
She has imprisoned the people in her own city.
(ਇਸ ਸਿੰਮ੍ਰਿਤੀ ਨੇ) ਆਪਣੇ ਸਾਰੇ ਸ਼ਰਧਾਲੂ ਆਪ ਹੀ ਜਕੜੇ ਹੋਏ ਹਨ, ਆਪਨ ਨਗਰੁ = ਆਪਣਾ ਸ਼ਹਿਰ, ਆਪਣੇ ਸ਼ਰਧਾਲੂਆਂ ਦੀ ਵਸਤੀ, ਆਪਣੇ ਸਾਰੇ ਸ਼ਰਧਾਲੂ। ਆਪ ਤੇ = ਆਪ ਹੀ।
ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥
She has tightened the noose of emotional attachment and shot the arrow of death. ||1||Pause||
(ਇਨ੍ਹਾਂ ਨੂੰ ਸੁਰਗ ਆਦਿਕ ਦੇ) ਮੋਹ ਦੀ ਫਾਹੀ ਵਿਚ ਫਸਾ ਕੇ (ਇਹਨਾਂ ਦੇ ਸਿਰ ਤੇ) ਮੌਤ (ਦੇ ਸਹਿਮ) ਦਾ ਤੀਰ (ਇਸ ਨੇ) ਖਿੱਚਿਆ ਹੋਇਆ ਹੈ ॥੧॥ ਰਹਾਉ ॥ ਮੋਹ ਕੈ = ਮੋਹ (ਦੀ ਫਾਹੀ) ਵਿਚ। ਫਾਧਿ = ਫਸਾ ਕੇ। ਕਾਲ ਸਰੁ = ਮੌਤ ਦਾ ਤੀਰ, ਜਨਮ ਮਰਨ ਦਾ ਤੀਰ। ਸਾਂਧਿਆ = ਖਿੱਚਿਆ ਹੋਇਆ ਹੈ ॥੧॥ ਰਹਾਉ ॥
ਕਟੀ ਨ ਕਟੈ ਤੂਟਿ ਨਹ ਜਾਈ ॥
By cutting, she cannot be cut, and she cannot be broken.
(ਇਹ ਸਿੰਮ੍ਰਿਤੀ-ਰੂਪ ਫਾਹੀ ਸ਼ਰਧਾਲੂਆਂ ਪਾਸੋਂ) ਵੱਢਿਆਂ ਵੱਢੀ ਨਹੀਂ ਜਾ ਸਕਦੀ ਅਤੇ ਨਾਹ ਹੀ (ਆਪਣੇ ਆਪ) ਇਹ ਟੁੱਟਦੀ ਹੈ।
ਸਾ ਸਾਪਨਿ ਹੋਇ ਜਗ ਕਉ ਖਾਈ ॥੨॥
She has become a serpent, and she is eating the world. ||2||
(ਹੁਣ ਤਾਂ) ਇਹ ਸੱਪਣੀ ਬਣ ਕੇ ਜਗਤ ਨੂੰ ਖਾ ਰਹੀ ਹੈ (ਭਾਵ, ਜਿਵੇਂ ਸੱਪਣੀ ਆਪਣੇ ਹੀ ਬੱਚਿਆਂ ਨੂੰ ਖਾ ਜਾਂਦੀ ਹੈ, ਤਿਵੇਂ ਇਹ ਸਿੰਮ੍ਰਿਤੀ ਆਪਣੇ ਹੀ ਸ਼ਰਧਾਲੂਆਂ ਦਾ ਨਾਸ ਕਰ ਰਹੀ ਹੈ) ॥੨॥ ਸਾਪਨਿ = ਸੱਪਣੀ। ਜਗ = ਸੰਸਾਰ, ਆਪਣੇ ਸ਼ਰਧਾਲੂਆਂ ਨੂੰ ॥੨॥
ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥
Before my very eyes, she has plundered the entire world.
ਅਸਾਡੇ ਵੇਖਦਿਆਂ ਵੇਖਦਿਆਂ ਜਿਸ (ਸਿੰਮ੍ਰਿਤੀ) ਨੇ ਸਾਰੇ ਸੰਸਾਰ ਨੂੰ ਠੱਗ ਲਿਆ ਹੈ। ਹਮ ਦੇਖਤ = ਅਸਾਡੇ ਵੇਖਦਿਆਂ। ਜਿਨਿ = ਜਿਸ (ਸਿੰਮ੍ਰਿਤੀ) ਨੇ। ਸਭੁ ਜਗੁ = ਸਾਰੇ ਸੰਸਾਰ ਨੂੰ।
ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥
Says Kabeer, chanting the Lord's Name, I have escaped her. ||3||30||
ਕਬੀਰ ਆਖਦਾ ਹੈ- ਮੈਂ ਪ੍ਰਭੂ ਦਾ ਸਿਮਰਨ ਕਰ ਕੇ ਉਸ ਤੋਂ ਬਚ ਗਿਆ ਹਾਂ ॥੩॥੩੦॥ ਰਾਮ ਕਹਿ = ਰਾਮ ਰਾਮ ਆਖ ਕੇ, ਪ੍ਰਭੂ ਦਾ ਸਿਮਰਨ ਕਰ ਕੇ। ਛੂਟਿਆ = ਬਚ ਗਿਆ ਹਾਂ ॥੩॥੩੦॥