ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥

Kabeer, if you desire to play the game of love with the Lord, play it with someone with committment.

ਪਰ, ਹੇ ਕਬੀਰ! ਜੇ ਤੈਨੂੰ ਪ੍ਰਭੂ-ਪਿਆਰ ਦੀ ਇਹ ਖੇਡ ਖੇਡਣ ਦੀ ਸਿੱਕ ਹੈ ਤਾਂ ਪੂਰੇ ਸਤਿਗੁਰੂ ਦੀ ਸਰਨ ਪੈ ਕੇ ਖੇਡ; (ਕਰਮ-ਕਾਂਡੀ ਬ੍ਰਾਹਮਣ ਪਾਸ ਇਹ ਚੀਜ਼ ਨਹੀਂ ਹੈ)। ਪਾਕੇ ਸੇਤੀ = ਪੱਕੇ (ਗੁਰੂ) ਨਾਲ, ਪੂਰੇ ਸਤਿਗੁਰੂ ਦੀ ਸਰਨ ਪੈ ਕੇ।

ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥

Pressing the unripe mustard seeds produces neither oil nor flour. ||240||

ਕੱਚੀ ਸਰਹੋਂ ਪੀੜਿਆਂ ਨਾਹ ਤੇਲ ਨਿਕਲਦਾ ਹੈ ਤੇ ਨਾਹ ਹੀ ਖਲ ਬਣਦੀ ਹੈ (ਇਹੀ ਹਾਲ ਜਨੇਊ ਆਦਿਕ ਦੇ ਕੇ ਬਣੇ ਕੱਚੇ ਗੁਰੂਆਂ ਦਾ ਹੈ) ॥੨੪੦॥ ਪੇਲਿ ਕੈ = ਪੀੜ ਕੇ ॥੨੪੦॥