ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ

The world is blind and ignorant; in the love of duality, it engages in actions.

ਸੰਸਾਰ ਅੰਨ੍ਹਾ ਤੇ ਅਗਿਆਨੀ ਹੈ, ਮਾਇਆ ਦੇ ਮੋਹ ਵਿਚ ਕੰਮ ਕਰ ਰਿਹਾ ਹੈ;

ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ

But those actions which are performed in the love of duality, cause only pain to the body.

(ਪਰ) ਮਾਇਆ ਦੇ ਮੋਹ ਵਿਚ ਜਿਤਨੇ ਭੀ ਕਰਮ ਕਰਦਾ ਹੈ (ਉਤਨਾ ਹੀ) ਸਰੀਰ ਨੂੰ ਦੁੱਖ ਧਾ ਕੇ ਲੱਗਦਾ ਹੈ (ਭਾਵ, ਖ਼ਾਸ ਤੌਰ ਤੇ ਦੁੱਖ ਲੱਗਦਾ ਹੈ)। ਤਨਿ = ਸਰੀਰ ਵਿਚ।

ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ

By Guru's Grace, peace wells up, when one acts according to the Word of the Guru's Shabad.

ਸਤਿਗੁਰੂ ਦੀ ਮੇਹਰ ਨਾਲ ਜੀਵ ਸੁਖ ਉਪਜਦਾ ਹੈ, ਜੇ ਗੁਰੂ ਦਾ ਸ਼ਬਦ ਕਮਾਏ,

ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ

He acts according to the True Word of the Guru's Bani; night and day, he meditates on the Naam, the Name of the Lord.

ਤੇ ਸੱਚੀ ਬਾਣੀ ਦੀ ਰਾਹੀਂ ਹਰ ਵੇਲੇ ਨਾਮ ਸਿਮਰਨ ਦੇ ਕਰਮ ਕਰੇ,

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਜਾਇ ॥੧॥

O Nanak, as the Lord Himself engages him, so is he engaged; no one has any say in this matter. ||1||

ਹੇ ਨਾਨਕ! ਕੋਈ ਗੱਲ ਆਖ ਨਹੀਂ ਸਕੀਦੀ, ਜਿੱਧਰ ਆਪ ਹਰੀ (ਜੀਵਾਂ ਨੂੰ) ਜੋੜਦਾ ਹੈ, ਉਧਰ ਹੀ ਜੁੜਦੇ ਹਨ ॥੧॥