ਬਸੰਤੁ ਹਿੰਡੋਲ ਮਹਲਾ

Basant Hindol, Fourth Mehl:

ਬਸੰਤ ਹਿੰਡੋਲ ਚੌਥੀ ਪਾਤਿਸ਼ਾਹੀ।

ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ

Coming and going, he suffers the pains of vice and corruption; the body of the self-willed manmukh is desolate and vacant.

ਮਾਇਆ (ਦੇ ਮੋਹ) ਦੇ ਕਾਰਨ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ਉਹਨਾਂ ਨੂੰ ਕਲੇਸ਼ ਵਾਪਰਿਆ ਰਹਿੰਦਾ ਹੈ, ਉਹਨਾਂ ਦਾ ਸਰੀਰ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹਨਾਂ ਦੇ ਅੰਦਰ ਨਾਮ ਵਲੋਂ ਸੁੰਞ ਬਣੀ ਰਹਿੰਦੀ ਹੈ। ਆਵਣ ਜਾਣੁ = ਜਨਮ ਮਰਨ ਦਾ ਗੇੜ। ਬਿਖਿਆ = ਮਾਇਆ (ਦੇ ਮੋਹ ਦੇ ਕਾਰਨ)। ਦੇਹ = ਸਰੀਰ। ਮਨਮੁਖ ਦੇਹ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਸਰੀਰ। ਸੁੰਞੀ = (ਕਾਇਆਂ ਨਾਮ ਤੋਂ) ਸੱਖਣੀ। ਸੁੰਞੁ = (ਨਾਮ ਵਲੋਂ) ਸੱਖਣਾ-ਪਨ।

ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥

He does not dwell on the Lord's Name, even for an instant, and so the Messenger of Death seizes him by his hair. ||1||

ਉਹ ਮਨੁੱਖ ਪਰਮਾਤਮਾ ਦਾ ਨਾਮ ਇਕ ਖਿਨ ਲਈ ਇਕ ਪਲ ਲਈ ਭੀ ਯਾਦ ਨਹੀਂ ਕਰਦੇ। ਆਤਮਕ ਮੌਤ ਨੇ ਹਰ ਵੇਲੇ ਉਹਨਾਂ ਨੂੰ ਸਿਰੋਂ ਫੜਿਆ ਹੋਇਆ ਹੁੰਦਾ ਹੈ ॥੧॥ ਜਮਿ = ਜਮ ਨੇ। ਕਾਲਿ = ਕਾਲ ਨੇ, ਮੌਤ ਨੇ, ਆਤਮਕ ਮੌਤ ਨੇ। ਸਲੁੰਞੁ = ਕੇਸਾਂ ਸਮੇਤ, ਕੇਸਾਂ ਤੋਂ ॥੧॥

ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ

O Dear Lord of the Universe, please rid me of the poison of egotism and attachment.

ਹੇ (ਮੇਰੇ) ਗੋਬਿੰਦ ਜੀ! (ਮੇਰੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੀ) ਹਉਮੈ ਅਤੇ ਮਮਤਾ ਦੀ ਜ਼ਹਰ ਦੂਰ ਕਰ। ਗੋਬਿੰਦ ਜੀਉ = ਹੇ ਗੋਬਿੰਦ ਜੀ! {ਸੰਬੋਧਨ}। ਬਿਖੁ = ਆਤਮਕ ਮੌਤ ਲਿਆਉਣ ਵਾਲਾ ਜ਼ਹਰ। ਮਮਤਾ = ਅਪਣੱਤ। ਮੁੰਞੁ = ਦੂਰ ਕਰ।

ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ

The Sat Sangat, Guru's True Congregation is so dear to the Lord. So join the Sangat, and taste the sublime essence of the Lord. ||1||Pause||

ਹੇ ਹਰੀ! ਸਾਧ ਸੰਗਤ ਤੇਰੀ ਪਿਆਰੀ ਹੈ ਗੁਰੂ ਦੀ ਪਿਆਰੀ ਹੈ। (ਮਿਹਰ ਕਰ) ਮੈਂ ਸਾਧ ਸੰਗਤ ਵਿਚ ਮਿਲ ਕੇ ਤੇਰੇ ਨਾਮ ਦਾ ਰਸ ਮਾਣਦਾ ਰਹਾਂ ॥੧॥ ਰਹਾਉ ॥ ਮਿਲਿ = ਮਿਲ ਕੇ। ਭੁੰਞੁ = ਮੈਂ ਭੁੰਚਾਂ, ਮੈਂ ਮਾਣਾਂ ॥੧॥ ਰਹਾਉ ॥

ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ

Please be kind to me, and unite me with the Sat Sangat, the True Congregation of the Holy; I seek the Sanctuary of the Holy.

ਹੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਗੁਰੂ ਦੀ ਸਤ ਸੰਗਤ ਵਿਚ ਮਿਲਾਈ ਰੱਖ, ਮੈਂ ਗੁਰੂ ਦੀ ਸਰਨ (ਸਦਾ) ਪਿਆ ਰਹਾਂ। ਸਤ ਸੰਗਤਿ ਸਾਧ = ਗੁਰੂ ਦੀ ਸਤ ਸੰਗਤ। ਕਰਿ = ਕਰ ਕੇ। ਸਾਧੂ = ਗੁਰੂ। ਪੰਞੁ = ਮੈਂ ਪਿਆ ਰਹਾਂ।

ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥

I am a heavy stone, sinking down - please lift me up and pull me out! O God, Merciful to the meek, You are the Destroyer of sorrow. ||2||

ਹੇ ਪ੍ਰਭੂ! (ਪਾਪਾਂ ਨਾਲ ਭਾਰੇ) ਪੱਥਰ (ਹੋਏ) ਅਸਾਂ ਜੀਵਾਂ ਨੂੰ (ਪਾਪਾਂ ਵਿਚ) ਡੁੱਬ ਰਿਹਾਂ ਨੂੰ ਕੱਢ ਲੈ। ਹੇ ਪ੍ਰਭੂ ਜੀ! ਤੁਸੀਂ ਦੀਨਾਂ ਉਤੇ ਦਇਆ ਕਰਨ ਵਾਲੇ ਹੋ, ਤੁਸੀਂ ਸਾਡੇ ਦੁੱਖ ਨਾਸ ਕਰਨ ਵਾਲੇ ਹੋ ॥੨॥ ਪ੍ਰਭ = ਹੇ ਪ੍ਰਭੂ! ਦੁਖ ਭੰਞੁ = ਦੁੱਖਾਂ ਦਾ ਨਾਸ ਕਰਨ ਵਾਲਾ ॥੨॥

ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ

I enshrine the Praises of my Lord and Master within my heart; joining the Sat Sangat, my intellect is enlightened.

ਹੇ ਹਰੀ! ਹੇ ਸੁਆਮੀ! (ਆਪਣੀ) ਸਿਫ਼ਤ-ਸਾਲਾਹ (ਮੇਰੇ) ਹਿਰਦੇ ਵਿਚ ਵਸਾਈ ਰੱਖ। (ਮਿਹਰ ਕਰ) ਤੇਰੀ ਸਾਧ ਸੰਗਤ ਵਿਚ ਮਿਲ ਕੇ (ਮੇਰੀ) ਅਕਲ (ਤੇਰੇ ਨਾਮ ਦੇ ਚਾਨਣ ਨਾਲ) ਰੌਸ਼ਨ ਹੋ ਜਾਏ। ਉਸਤਤਿ = ਸਿਫ਼ਤ-ਸਾਲਾਹ। ਰਿਦ ਅੰਤਰਿ = (ਮੇਰੇ) ਹਿਰਦੇ ਵਿਚ। ਸੁਆਮੀ = ਹੇ ਸੁਆਮੀ! ਬੁਧਿ = (ਮੇਰੀ) ਅਕਲ। ਲੰਞੁ = ਰੌਸ਼ਨ ਹੋ ਜਾਏ।

ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥

I have fallen in love with the Lord's Name; I am a sacrifice to the Lord. ||3||

ਪਰਮਾਤਮਾ ਦੇ ਨਾਮ ਵਿਚ ਮੇਰੀ ਪ੍ਰੀਤ ਬਣ ਗਈ ਹੈ, ਮੈਂ (ਹੁਣ) ਪਰਮਾਤਮਾ ਤੋਂ (ਸਦਾ) ਸਦਕੇ ਜਾਂਦਾ ਹਾਂ ॥੩॥ ਹਰਿ ਨਾਮੈ = ਹਰਿ-ਨਾਮ ਵਿਚ। ਵਿਟਹੁ = ਤੋਂ। ਘੁਮਿ ਵੰਞੁ = ਮੈਂ ਸਦਕੇ ਜਾਂਦਾ ਹਾਂ ॥੩॥

ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ

O Lord God, please fulfill the desires of Your humble servant; please bless me with Your Name, O Lord.

ਹੇ ਹਰੀ! ਹੇ ਪ੍ਰਭੂ! (ਮੈਂ) ਸੇਵਕ ਦੇ ਮਨੋਰਥ ਪੂਰੇ ਕਰ, ਮੈਨੂੰ ਆਪਣਾ ਨਾਮ ਬਖ਼ਸ਼, (ਤੇਰਾ ਨਾਮ ਹੀ ਮੇਰੇ ਵਾਸਤੇ) ਚਾਨਣ (ਹੈ)। ਪੂਰਿ = ਪੂਰੇ ਕਰ। ਹਰਿ ਪ੍ਰਭ = ਹੇ ਹਰੀ! ਹੇ ਪ੍ਰਭੂ! ਲੰਞੁ = (ਆਤਮਕ) ਚਾਨਣ।