ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
Then, the True Guru, the son of Pheru, came to dwell at Khadoor.
ਫਿਰ (ਜਦੋਂ ਬਾਬਾ ਲਹਣਾ ਜੀ ਨੂੰ ਗੁਰਿਆਈ ਮਿਲੀ ਤਾਂ) ਬਾਬਾ ਫੇਰੂ ਜੀ ਦੇ ਪੁਤ੍ਰ ਸਤਿਗੁਰੂ ਨੇ ਖਡੂਰ ਦੀ ਰੌਣਕ ਵਧਾਈ (ਭਾਵ, ਕਰਤਾਰਪੁਰ ਤੋਂ ਖਡੂਰ ਆ ਟਿਕੇ)। ਖਾਡੂਰੁ ਵਸਾਇਆ = ਨਗਰ ਖਡੂਰ ਦੀ ਰੌਣਕ ਵਧਾਈ। ਫੇਰੁਆਣਿ ਸਤਿਗੁਰਿ = (ਬਾਬਾ) ਫੇਰੂ ਦੇ ਪੁਤ੍ਰ ਸਤਿਗੁਰੂ ਨੇ।
ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
Meditation, austerities and self-discipline rest with You, while the others are filled with excessive pride.
(ਹੇ ਸਤਿਗੁਰੂ!) ਹੋਰ ਜਗਤ ਤਾਂ ਬਹੁਤ ਅਹੰਕਾਰ ਕਰਦਾ ਹੈ, ਪਰ ਤੇਰੇ ਪਾਸ ਜਪ ਤਪ ਸੰਜਮ (ਆਦਿਕ ਦੀ ਬਰਕਤਿ ਹੋਣ ਕਰ ਕੇ ਤੂੰ ਪਹਿਲੇ ਵਾਂਗ ਗਰੀਬੀ ਸੁਭਾਵ ਵਿਚ ਹੀ) ਰਿਹਾ। ਹੋਰੁ = ਹੋਰ ਸੰਸਾਰ। ਮੁਚੁ = ਬਹੁਤ। ਗਰੂਰੁ = ਗ਼ਰੂਰੁ, ਅਹੰਕਾਰ। ਫੇਰਿ = ਇਸ ਤੋਂ ਪਿਛੋਂ।
ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
Greed ruins mankind, like the green algae in the water.
ਜਿਵੇਂ ਪਾਣੀ ਨੂੰ ਬੂਰ ਖ਼ਰਾਬ ਕਰਦਾ ਹੈ ਤਿਵੇਂ ਮਨੁੱਖਾਂ ਨੂੰ ਲੱਬ ਤਬਾਹ ਕਰਦਾ ਹੈ, ਵਿਣਾਹੇ = ਨਾਸ ਕਰਦਾ ਹੈ।
ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
In the Guru's Court, the Divine Light shines in its creative power.
(ਪਰ) ਗੁਰੂ (ਨਾਨਕ) ਦੀ ਦਰਗਾਹ ਵਿਚ ('ਨਾਮ' ਦੀ) ਵਰਖਾ ਹੋਣ ਕਰ ਕੇ (ਹੇ ਗੁਰੂ ਅੰਗਦ! ਤੇਰੇ ਉਤੇ) ਰੱਬੀ ਨੂਰ (ਡਲ੍ਹਕਾਂ ਮਾਰ ਰਿਹਾ) ਹੈ। ਵਰ੍ਹਿਐ = ਵਰ੍ਹਨ ਕਰ ਕੇ, ਵਰਖਾ ਹੋਣ ਕਰ ਕੇ। ਕੁਦਰਤੀ = ਰੱਬੀ।
ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
You are the cooling peace, whose depth cannot be found.
ਤੂੰ ਉਹ ਸੀਤਲ ਸਮੁੰਦਰ ਹੈਂ ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ। ਜਿਤੁ = ਜਿਸ ਵਿਚ। ਹਾਥ = ਡੂੰਘਾਈ ਦਾ ਅੰਤ। ਠਰੂਰੁ = ਠਰਿਆ ਹੋਇਆ ਜਲ, ਸੀਤਲ ਸਮੁੰਦਰ।
ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
You are overflowing with the nine treasures, and the treasure of the Naam, the Name of the Lord.
ਜੋ (ਜਗਤ ਦੇ) ਨੌਂ ਹੀ ਖ਼ਜ਼ਾਨੇ-ਰੂਪ ਪ੍ਰਭੂ ਦਾ ਨਾਮ-ਖ਼ਜ਼ਾਨਾ ਹੈ, (ਹੇ ਗੁਰੂ!) (ਉਹ ਖ਼ਜ਼ਾਨਾ) ਤੇਰੇ ਹਿਰਦੇ ਵਿਚ ਨਕਾ-ਨਕ ਭਰਿਆ ਹੋਇਆ ਹੈ। ਨਉਨਿਧਿ = ਨੌ ਖ਼ਜ਼ਾਨੇ। ਨਿਧਾਨੁ = ਖ਼ਜ਼ਾਨਾ। ਭਰਪੂਰੁ = ਨਕਾ-ਨਕ ਭਰਿਆ ਹੋਇਆ।
ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
Whoever slanders You will be totally ruined and destroyed.
(ਹੇ ਗੁਰੂ ਅੰਗਦ!) ਜੋ ਮਨੁੱਖ ਤੇਰੀ ਨਿੰਦਿਆ ਕਰੇ ਉਹ (ਆਪੇ ਹੀ) ਤਬਾਹ ਹੋ ਜਾਂਦਾ ਹੈ (ਉਹ ਆਪੇ ਹੀ ਆਪਣੀ ਆਤਮਕ ਮੌਤ ਸਹੇੜ ਲੈਂਦਾ ਹੈ)। ਵੰਞੈ ਚੂਰੁ = ਚੂਰ ਹੋ ਜਾਂਦਾ ਹੈ।
ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
People of the world can see only what is near at hand, but You can see far beyond.
ਸੰਸਾਰਕ ਜੀਆਂ ਨੂੰ ਤਾਂ ਨੇੜੇ ਦੇ ਹੀ ਪਦਾਰਥ ਦਿੱਸਦੇ ਹਨ (ਉਹ ਦੁਨੀਆ ਦੀ ਖ਼ਾਤਰ ਨਿੰਦਿਆ ਦਾ ਪਾਪ ਕਰ ਬੈਠਦੇ ਹਨ, ਇਸ ਦਾ ਸਿੱਟਾ ਨਹੀਂ ਜਾਣਦੇ, ਪਰ ਹੇ ਗੁਰੂ!) ਤੈਨੂੰ ਅਗਾਂਹ ਵਾਪਰਨ ਵਾਲਾ ਹਾਲ ਭੀ ਸੁੱਝਦਾ ਹੈ। ਨੇੜੈ = ਨੇੜੇ ਦੇ ਪਦਾਰਥ।
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
Then the True Guru, the son of Pheru, came to dwell at Khadoor. ||5||
ਫਿਰ ਬਾਬਾ ਫੇਰੂ ਜੀ ਦੇ ਪੁਤ੍ਰ ਸਤਿਗੁਰੂ (ਅੰਗਦ ਦੇਵ ਜੀ) ਨੇ ਖਡੂਰ ਨੂੰ ਭਾਗ ਲਾਇਆ ॥੫॥