ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।
ਮਨੁ ਮੈਗਲੁ ਸਾਕਤੁ ਦੇਵਾਨਾ ॥
The mind of the faithless cynic is like a crazy elephant.
ਗੁਰ-ਸ਼ਬਦ ਤੋਂ ਖੁੰਝ ਕੇ (ਮਾਇਆ-ਵੇੜ੍ਹਿਆ) ਮਨ ਪਾਗਲ ਹਾਥੀ (ਸਮਾਨ) ਹੈ, ਮੈਗਲੁ = ਹਾਥੀ। ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ, ਮਾਇਆ-ਵੇੜ੍ਹਿਆ। ਦੇਵਾਨਾ = ਪਾਗਲ।
ਬਨ ਖੰਡਿ ਮਾਇਆ ਮੋਹਿ ਹੈਰਾਨਾ ॥
It wanders around the forest, distracted by attachment to Maya.
ਤੇ ਮਾਇਆ ਦੇ ਮੋਹ ਦੇ ਕਾਰਨ (ਸੰਸਾਰ-) ਜੰਗਲ ਵਿਚ ਭਟਕਦਾ ਫਿਰਦਾ ਹੈ। ਬਨ ਖੰਡਿ = ਜੰਗਲ ਦੇ ਇਕ ਟੋਟੇ ਵਿਚ, ਸੰਸਾਰ-ਜੰਗਲ ਵਿਚ। ਮੋਹਿ = ਮੋਹ ਦੇ ਕਾਰਨ। ਹੈਰਾਨਾ = ਘਬਰਾਇਆ ਹੋਇਆ।
ਇਤ ਉਤ ਜਾਹਿ ਕਾਲ ਕੇ ਚਾਪੇ ॥
It goes here and there, hounded by death.
(ਮਾਇਆ ਦੇ ਮੋਹ ਦੇ ਕਾਰਨ) ਜਿਨ੍ਹਾਂ ਨੂੰ ਆਤਮਕ ਮੌਤ ਦਬਾ ਲੈਂਦੀ ਹੈ ਉਹ ਇਧਰ ਉਧਰ ਭਟਕਦੇ ਫਿਰਦੇ ਹਨ। ਇਤ ਉਤ = ਇਧਰ ਉਧਰ, ਹਰ ਪਾਸੇ। ਜਾਹਿ = ਜਾਂਦੇ ਹਨ, ਭਟਕਦੇ ਹਨ। ਕਾਲ = ਮੌਤ ਦਾ ਡਰ, ਆਤਮਕ ਮੌਤ। ਚਾਪੇ = ਦਬਾਏ ਹੋਏ।
ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥
The Gurmukh seeks, and finds his own home. ||1||
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਭਾਲ ਕੇ ਆਪਣੇ ਅੰਦਰ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ (ਤੇ ਭਟਕਣਾ ਵਿਚ ਨਹੀਂ ਪੈਂਦਾ) ॥੧॥ ਗੁਰਮੁਖਿ = ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੈ। ਲਹੈ = ਲੱਭ ਲੈਂਦਾ ਹੈ। ਆਪੇ = ਆਪਣੇ ਅੰਦਰ ਹੀ ॥੧॥
ਬਿਨੁ ਗੁਰਸਬਦੈ ਮਨੁ ਨਹੀ ਠਉਰਾ ॥
Without the Word of the Guru's Shabad, the mind finds no place of rest.
ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਮਨ ਇਕ ਥਾਂ ਟਿਕਿਆ ਨਹੀਂ ਰਹਿ ਸਕਦਾ। ਠਉਰਾ = ਇਕ ਥਾਂ (ਟਿਕਣ ਵਾਲਾ)।
ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥
Remember in meditation the Lord's Name, the most pure and sublime; renounce your bitter egotism. ||1||Pause||
(ਇਸ ਮਨ ਨੂੰ ਟਿਕਾਣ ਵਾਸਤੇ ਗੁਰ-ਸ਼ਬਦ ਦੀ ਰਾਹੀਂ) ਪਰਮਾਤਮਾ ਦਾ ਨਾਮ ਸਿਮਰੋ ਜੋ ਬਹੁਤ ਹੀ ਪਵਿਤ੍ਰ ਹੈ, ਅਤੇ ਹੋਰ ਰਸ ਛੱਡੋ ਜੋ ਕੌੜੇ ਭੀ ਹਨ ਤੇ ਹਉਮੈ ਨੂੰ ਵਧਾਂਦੇ ਹਨ ॥੧॥ ਰਹਾਉ ॥ ਅਵਰ = ਹੋਰ ਰਸ। ਕਉਰਾ = ਕਉੜਾ ॥੧॥ ਰਹਾਉ ॥
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥
Tell me, how can this stupid mind be rescued?
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਆਪਣੀ ਸੂਝ ਗਵਾ ਲੈਂਦਾ ਹੈ, ਫਿਰ ਦੱਸੋ, ਇਹ ਭਟਕਣੋਂ ਕਿਵੇਂ ਰਹਿ ਸਕਦਾ ਹੈ? ਮੁਗਧੁ = ਮੂਰਖ। ਕਹਹੁ = ਦੱਸੋ। ਰਹਸੀ = (ਅਡੋਲ) ਰਹੇਗਾ।
ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥
Without understanding, it shall suffer the pains of death.
ਆਪਣੇ ਅਸਲੇ ਦੀ ਸੂਝ ਤੋ ਬਿਨਾ ਇਹ ਮਨ ਆਤਮਕ ਮੌਤ ਦਾ ਦੁੱਖ ਸਹਾਰੇਗਾ ਹੀ। ਜਮ ਕਾ ਦੁਖ = ਆਤਮਕ ਮੌਤ ਦਾ ਦੁੱਖ।
ਆਪੇ ਬਖਸੇ ਸਤਿਗੁਰੁ ਮੇਲੈ ॥
The Lord Himself forgives us, and unites us with the True Guru.
ਜਿਸ ਮਨੁੱਖ ਉਤੇ ਪਰਮਾਤਮਾ ਆਪ ਬਖ਼ਸ਼ਸ਼ ਕਰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ,
ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥
The True Lord conquers and overcomes the tortures of death. ||2||
ਉਹ ਦੁਖਦਾਈ ਆਤਮਕ ਮੌਤ ਨੂੰ ਸਹਾਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਉਸ ਨੂੰ ਆਤਮਕ ਜੀਵਨ ਵਲ) ਪ੍ਰੇਰਦਾ ਹੈ ॥੨॥ ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਕੰਟਕੁ = ਕੰਡਾ, ਕੰਡੇ ਵਾਂਗ ਚੁੱਭਣ ਵਾਲਾ, ਦੁਖਦਾਈ। ਪੇਲੈ = ਪ੍ਰੇਰਦਾ ਹੈ, ਧੱਕਦਾ ਹੈ ॥੨॥
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥
This mind commits its deeds of karma, and this mind follows the Dharma.
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਹੋਰ ਹੋਰ ਧਾਰਮਿਕ ਰਸਮਾਂ ਰੀਵਾਜ ਕਰਦਾ ਫਿਰਦਾ ਹੈ, ਕਰਮਾ ਧਰਮਾ = ਧਾਰਮਿਕ ਰਸਮਾਂ।
ਇਹੁ ਮਨੁ ਪੰਚ ਤਤੁ ਤੇ ਜਨਮਾ ॥
This mind is born of the five elements.
ਤੇ ਇਹ ਮਨ ਪੰਜਾਂ ਤੱਤਾਂ ਤੋਂ ਜੰਮਿਆ ਹੋਇਆ ਹੈ (ਭਾਵ, ਜਨਮ ਮਰਨ ਦੇ ਗੇੜ ਵਿਚ ਲਈ ਫਿਰਦਾ ਹੈ)। ਪੰਚ ਤਤੁ ਤੇ ਜਨਮਾ = ਪੰਜਾਂ ਤੱਤਾਂ ਤੋਂ ਜੰਮਿਆ ਹੋਇਆ, ਜਨਮ ਮਰਨ ਵਿਚ ਲੈ ਜਾਣ ਵਾਲਾ।
ਸਾਕਤੁ ਲੋਭੀ ਇਹੁ ਮਨੁ ਮੂੜਾ ॥
This foolish mind is perverted and greedy.
ਮਾਇਆ-ਵੇੜ੍ਹਿਆ ਇਹ ਮਨ ਲਾਲਚੀ ਬਣ ਜਾਂਦਾ ਹੈ, ਮੂਰਖ ਹੋ ਜਾਂਦਾ ਹੈ। ਮੂੜਾ = ਮੂਰਖ।
ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥
Chanting the Naam, the mind of the Gurmukh becomes beautiful. ||3||
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਸ ਦਾ ਮਨ ਸੁੰਦਰ (ਘਾੜਤ ਵਾਲਾ ਬਣ ਜਾਂਦਾ) ਹੈ ॥੩॥ ਰੂੜਾ = ਸੁੰਦਰ ॥੩॥
ਗੁਰਮੁਖਿ ਮਨੁ ਅਸਥਾਨੇ ਸੋਈ ॥
The mind of the Gurmukh finds the Lord's home.
ਗੁਰੂ ਦੇ ਸਨਮੁਖ ਹੋਏ ਮਨੁੱਖ ਦਾ ਮਨ ਪਰਮਾਤਮਾ ਨੂੰ (ਆਪਣੇ ਅੰਦਰ) ਥਾਂ ਦੇਂਦਾ ਹੈ, ਅਸਥਾਨੇ = ਟਿਕਾਂਦਾ ਹੈ, ਥਾਂ ਦੇਂਦਾ ਹੈ। ਸੋਈ = ਉਸ ਪ੍ਰਭੂ ਨੂੰ।
ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥
The Gurmukh comes to know the three worlds.
ਉਸ ਨੂੰ ਉਸ ਪ੍ਰਭੂ ਦੀ ਸੂਝ ਹੋ ਜਾਂਦੀ ਹੈ ਜੋ ਤਿੰਨਾਂ ਭਵਨਾਂ ਵਿਚ ਵਿਆਪਕ ਹੈ। ਤ੍ਰਿਭਵਣ = ਤ੍ਰਿਭਵਣੀ ਪ੍ਰਭੂ ਦੀ, ਉਸ ਪ੍ਰਭੂ ਦੀ ਜੋ ਤਿੰਨ ਭਵਨਾਂ ਵਿਚ ਵਿਆਪਕ ਹੈ।
ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥
This mind is a Yogi, an enjoyer, a practicer of austerities.
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਜੋਗ-ਸਾਧਨ ਕਰਦਾ ਹੈ ਕਦੇ ਮਾਇਆ ਦੇ ਭੋਗ ਭੋਗਦਾ ਹੈ ਕਦੇ ਤਪਾਂ ਨਾਲ ਸਰੀਰ ਨੂੰ ਕਸ਼ਟ ਦੇਂਦਾ ਹੈ (ਪਰ ਆਤਮਕ ਆਨੰਦ ਉਸ ਨੂੰ ਕਿਤੇ ਨਹੀਂ ਲੱਭਦਾ)।
ਗੁਰਮੁਖਿ ਚੀਨੑੈ ਹਰਿ ਪ੍ਰਭੁ ਆਪੈ ॥੪॥
The Gurmukh understands the Lord God Himself. ||4||
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਹਰੀ ਪਰਮਾਤਮਾ ਨੂੰ ਆਪਣੇ ਅੰਦਰ ਖੋਜ ਲੈਂਦਾ ਹੈ ॥੪॥ ਚੀਨ੍ਹ੍ਹੈ = ਖੋਜਦਾ ਹੈ, ਭਾਲਦਾ ਹੈ। ਆਪੈ = ਆਪਣੇ ਅੰਦਰ ॥੪॥
ਮਨੁ ਬੈਰਾਗੀ ਹਉਮੈ ਤਿਆਗੀ ॥
This mind is a detached renunciate, forsaking egotism.
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ (ਆਪਣੇ ਵਲੋਂ) ਹਉਮੈ ਤਿਆਗ ਕੇ (ਦੁਨੀਆ ਛੱਡ ਕੇ) ਵੈਰਾਗਵਾਨ ਬਣ ਜਾਂਦਾ ਹੈ,
ਘਟਿ ਘਟਿ ਮਨਸਾ ਦੁਬਿਧਾ ਲਾਗੀ ॥
Desire and duality afflict each and every heart.
ਕਦੇ ਹਰੇਕ ਸਰੀਰ ਵਿਚ (ਮਾਇਆ-ਵੇੜ੍ਹੇ ਮਨ ਨੂੰ) ਮਾਇਕ ਫੁਰਨਾ ਤੇ ਦੁਬਿਧਾ ਆ ਚੰਬੜਦੇ ਹਨ। ਘਟਿ ਘਟਿ = ਹਰੇਕ ਘਟ ਵਿਚ। ਮਨਸਾ = ਮਾਇਕ ਫੁਰਨਾ। ਦੁਬਿਧਾ = ਦੁਚਿੱਤਾ-ਪਨ, ਭਟਕਣਾ।
ਰਾਮ ਰਸਾਇਣੁ ਗੁਰਮੁਖਿ ਚਾਖੈ ॥
The Gurmukh drinks in the Lord's sublime essence;
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਰਸਾਂ ਦਾ ਘਰ ਨਾਮ-ਰਸ ਚੱਖਦਾ ਹੈ, ਰਸਾਇਣੁ = ਰਸਾਂ ਦਾ ਘਰ।
ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥
at His Door, in the Mansion of the Lord's Presence, He preserves his honor. ||5||
ਉਸ ਨੂੰ ਅੰਦਰ ਬਾਹਰ ਮਹਲ ਦਾ ਮਾਲਕ-ਪ੍ਰਭੂ (ਦਿੱਸਦਾ ਹੈ) ਜੋ (ਮਾਇਆ ਦੇ ਮੋਹ ਤੋਂ ਬਚਾ ਕੇ) ਉਸ ਦੀ ਇੱਜ਼ਤ ਰੱਖਦਾ ਹੈ ॥੫॥ ਦਰਿ = ਦਰ ਤੇ। ਘਰਿ = ਘਰ ਵਿਚ। ਮਹਲੀ = ਮਹਲ ਦਾ ਮਾਲਕ-ਪ੍ਰਭੂ ॥੫॥
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥
This mind is the king, the hero of cosmic battles.
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਰਣ-ਭੂਮੀ ਵਿਚ ਰਾਜਾ ਤੇ ਸੂਰਮਾ ਬਣਿਆ ਪਿਆ ਹੈ। ਸੂਰ = ਸੂਰਮਾ। ਸੰਗ੍ਰਾਮਿ = ਰਣ-ਭੂਮੀ ਵਿਚ।
ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥
The mind of the Gurmukh becomes fearless through the Naam.
ਪਰ ਜਦੋਂ ਇਹ ਮਨ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤਾਂ (ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਜਾਂਦਾ ਹੈ, ਨਾਮਿ = ਨਾਮ ਵਿਚ।
ਮਾਰੇ ਪੰਚ ਅਪੁਨੈ ਵਸਿ ਕੀਏ ॥
Overpowering and subduing the five passions,
ਕਾਮਾਦਿਕ ਪੰਜਾਂ (ਵੈਰੀਆਂ) ਨੂੰ ਮਾਰ ਦੇਂਦਾ ਹੈ, ਆਪਣੇ ਵੱਸ ਵਿਚ ਕਰ ਲੈਂਦਾ ਹੈ, ਅਪੁਨੈ ਵਸਿ = ਆਪਣੇ ਵੱਸ ਵਿਚ।
ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥
holding ego in its grip, it confines them to one place. ||6||
ਹਉਮੈ ਨੂੰ ਮੁਕਾ ਕੇ ਇਹਨਾਂ ਸਭਨਾਂ ਨੂੰ ਇਕੋ ਥਾਂ ਵਿਚ (ਕਾਬੂ) ਕਰ ਲੈਂਦਾ ਹੈ ॥੬॥ ਗ੍ਰਾਸਿ = ਗ੍ਰਸ ਕੇ, ਖਾ ਕੇ। ਇਕਤੁ ਥਾਇ = ਇਕੋ ਥਾਂ ਵਿਚ ॥੬॥
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥
The Gurmukh renounces other songs and tastes.
ਗੁਰੂ ਦੇ ਸਨਮੁਖ ਹੋਇਆ ਇਹ ਮਨ ਰਾਗ (ਦ੍ਵੈਖ) ਤੇ ਹੋਰ ਹੋਰ ਸੁਆਦ ਤਿਆਗ ਦੇਂਦਾ ਹੈ, ਅਨ = ਹੋਰ ਹੋਰ।
ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥
The mind of the Gurmukh is awakened to devotion.
ਗੁਰੂ ਦੀ ਸਰਨ ਪੈ ਕੇ ਇਹ ਮਨ ਪਰਮਾਤਮਾ ਦੀ ਭਗਤੀ ਵਿਚ ਜੁੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਜਾਂਦਾ ਹੈ। ਜਾਗੇ = ਜਾਗ ਪੈਂਦਾ ਹੈ, ਸੁਚੇਤ ਹੋ ਜਾਂਦਾ ਹੈ।
ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥
Hearing the unstruck music of the sound current, this mind contemplates the Shabad, and accepts it.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ, ਉਹ (ਅੰਦਰਲੇ ਆਤਮਕ ਖੇੜੇ ਦੇ) ਇਕ-ਰਸ (ਹੋ ਰਹੇ ਗੀਤ) ਨੂੰ ਸੁਣ ਸੁਣ ਕੇ (ਉਸ ਵਿਚ) ਗਿੱਝ ਜਾਂਦਾ ਹੈ, ਅਨਹਦ = ਇਕ-ਰਸ। ਸੁਣਿ = ਸੁਣ ਕੇ। ਮਾਨਿਆ = ਗਿੱਝ ਗਿਆ। ਵਿਚਾਰੀ = ਵਿਚਾਰ ਕੇ।
ਆਤਮੁ ਚੀਨੑਿ ਭਏ ਨਿਰੰਕਾਰੀ ॥੭॥
Understanding itself, this soul becomes attuned to the Formless Lord. ||7||
ਆਪਣੇ ਆਪੇ ਨੂੰ ਖੋਜ ਕੇ ਪਰਮਾਤਮਾ ਰੂਪ ਹੋ ਜਾਂਦਾ ਹੈ ॥੭॥ ਚੀਨ੍ਹ੍ਹਿ = ਖੋਜ ਕੇ ॥੭॥
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥
This mind becomes immaculately pure, in the Court and the Home of the Lord.
(ਜਦੋਂ) ਇਹ ਮਨ (ਗੁਰੂ ਦੇ ਸਨਮੁਖ ਹੁੰਦਾ ਹੈ ਤਦੋਂ) ਪਵਿਤ੍ਰ ਹੋ ਜਾਂਦਾ ਹੈ, ਇਸ ਨੂੰ ਅੰਦਰ ਬਾਹਰ ਉਹ ਪਰਮਾਤਮਾ ਹੀ ਦਿੱਸਦਾ ਹੈ। ਦਰਿ ਘਰਿ = ਅੰਦਰ ਬਾਹਰ (ਹਰ ਥਾਂ)। ਸੋਈ = ਉਸੇ ਪ੍ਰਭੂ ਨੂੰ।
ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥
The Gurmukh shows his love through loving devotional worship.
ਗੁਰੂ ਦੇ ਸਨਮੁਖ ਹੋ ਕੇ (ਇਸ ਮਨ ਦੇ ਅੰਦਰ) ਭਗਤੀ ਦੀ ਲਗਨ ਲੱਗ ਪੈਂਦੀ ਹੈ, (ਇਸ ਦੇ ਅੰਦਰ ਪ੍ਰਭੂ ਦਾ) ਪਿਆਰ (ਜਾਗ ਪੈਂਦਾ ਹੈ), ਧੁਨਿ = ਲਗਨ। ਭਾਉ = ਪ੍ਰੇਮ।
ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥
Night and day, by Guru's Grace, sing the Lord's Praises.
ਗੁਰੂ ਦੀ ਕ੍ਰਿਪਾ ਨਾਲ ਇਹ ਮਨ ਦਿਨ ਰਾਤ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ। ਅਹਿ = ਦਿਨ। ਨਿਸਿ = ਰਾਤ। ਅਹਿਨਿਸਿ = ਦਿਨ ਰਾਤ। ਪਰਸਾਦਿ = ਕਿਰਪਾ ਨਾਲ।
ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥
God dwells in each and every heart, since the very beginning of time, and throughout the ages. ||8||
ਜੋ ਪਰਮਾਤਮਾ ਸਾਰੀ ਸ੍ਰਿਸ਼ਟੀ ਦਾ ਮੁੱਢ ਹੈ ਜੋ ਪਰਮਾਤਮਾ ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ਉਹ ਇਸ ਮਨ ਨੂੰ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ ॥੮॥ ਆਦਿ = ਸਾਰੀ ਸ੍ਰਿਸ਼ਟੀ ਦਾ ਮੁੱਢ। ਜੁਗਾਦਿ = ਜੁਗਾਂ ਦੇ ਆਦ ਤੋਂ ॥੮॥
ਰਾਮ ਰਸਾਇਣਿ ਇਹੁ ਮਨੁ ਮਾਤਾ ॥
This mind is intoxicated with the sublime essence of the Lord;
ਗੁਰੂ ਦੇ ਸਨਮੁਖ ਹੋ ਕੇ ਇਹ ਮਨ ਰਸਾਂ ਦੇ ਘਰ ਨਾਮ-ਰਸ ਵਿਚ ਮਸਤ ਹੋ ਜਾਂਦਾ ਹੈ, ਰਸਾਇਣਿ = ਰਸਾਇਣ ਵਿਚ, ਰਸਾਂ ਦੇ ਘਰ = ਪ੍ਰਭੂ ਵਿਚ।
ਸਰਬ ਰਸਾਇਣੁ ਗੁਰਮੁਖਿ ਜਾਤਾ ॥
The Gurmukh realizes the essence of totality.
ਗੁਰੂ ਦੇ ਸਨਮੁਖ ਹੋਇਆ ਇਹ ਮਨ ਸਭ ਰਸਾਂ ਦੇ ਸੋਮੇ ਪ੍ਰਭੂ ਨੂੰ ਪਛਾਣ ਲੈਂਦਾ ਹੈ।
ਭਗਤਿ ਹੇਤੁ ਗੁਰ ਚਰਣ ਨਿਵਾਸਾ ॥
For the sake of devotional worship, he dwells at the Guru's Feet.
ਜਦੋਂ ਗੁਰੂ ਦੇ ਚਰਨਾਂ ਵਿਚ (ਇਸ ਮਨ ਦਾ) ਨਿਵਾਸ ਹੁੰਦਾ ਹੈ ਤਾਂ (ਇਸ ਦੇ ਅੰਦਰ ਪਰਮਾਤਮਾ ਦੀ) ਭਗਤੀ ਦਾ ਪ੍ਰੇਮ (ਜਾਗ ਪੈਂਦਾ ਹੈ)। ਹੇਤੁ = ਪ੍ਰੇਮ।
ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥
Nanak is the humble servant of the slave of the Lord's slaves. ||9||8||
ਹੇ ਨਾਨਕ! ਤਦੋਂ ਇਹ ਮਨ ਗੁਰਮੁਖਾਂ ਦੇ ਦਾਸਾਂ ਦਾ ਦਾਸ ਬਣ ਜਾਂਦਾ ਹੈ ॥੯॥੮॥