ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ

One who understands God, who lovingly centers his mind on the Lord night and day, is called a Brahmin.

ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, ਬ੍ਰਹਮੁ = ਪਰਮਾਤਮਾ। ਬਿੰਦੇ = ਜਾਣੇ। ਜਿ = ਜੋ।

ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ

Consulting the True Guru, he practices Truth and self-restraint, and he is rid of the disease of ego.

(ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ 'ਸੱਚ' ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਸਤਿਗੁਰ ਪੁਛੈ = ਸਤਿਗੁਰੂ ਨੂੰ ਪੁੱਛੇ। ਸੰਜਮੁ = ਬੰਦਸ਼, ਪਾਬੰਦੀ, ਮਰਯਾਦਾ।

ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ

He sings the Glorious Praises of the Lord, and gathers in His Praises; his light is blended with the Light.

ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ। ਸੰਗ੍ਰਹੈ = ਇਕੱਠੇ ਕਰੇ।

ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ

In this world, one who knows God is very rare; eradicating ego, he is absorbed in God.

ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ। ਜੁਗ = ਭਾਵ, ਮਨੁੱਖਾ ਜਨਮ {ਨੋਟ: ਕਿਸੇ ਖ਼ਾਸ 'ਜੁਗ' ਦਾ ਜ਼ਿਕਰ ਨਹੀਂ ਚੱਲ ਰਿਹਾ}।

ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥

O Nanak, meeting him, peace is obtained; night and day, he meditates on the Lord's Name. ||1||

ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ ॥੧॥