ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ

Fareed, the farmer plants acacia trees, and wishes for grapes.

ਹੇ ਫਰੀਦ! (ਬੰਦਗੀ ਤੋਂ ਬਿਨਾ ਸੁਖੀ ਜੀਵਨ ਦੀ ਆਸ ਰੱਖਣ ਵਾਲਾ ਮਨੁੱਖ ਉਸ ਜੱਟ ਵਾਂਗ ਹੈ) ਜੋ ਜੱਟ ਕਿਕਰੀਆਂ ਬੀਜਦਾ ਹੈ ਪਰ (ਉਹਨਾਂ ਕਿਕਰੀਆਂ ਤੋਂ) ਬਿਜੌਰ ਦੇ ਇਲਾਕੇ ਦਾ ਛੋਟਾ ਅੰਗੂਰ (ਖਾਣਾ) ਚਾਹੁੰਦਾ ਹੈ, ਬਿਜਉਰੀਆਂ = ਬਿਜੌਰ ਦੇ ਇਲਾਕੇ ਦੀ (ਇਹ ਇਲਾਕਾ ਪਠਾਣੀ ਦੇਸ ਵਿਚ ਮਾਲਾਕੰਦ ਸ੍ਵਾਤ ਤੋਂ ਪਰੇ ਹੈ)। ਦਾਖੁ = ਛੋਟਾ ਅੰਗੂਰ। ਕਿਕਰਿ = ਕਿਕਰੀਆਂ।

ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥

He is spinning wool, but he wishes to wear silk. ||23||

(ਸਾਰੀ ਉਮਰ) ਉੱਨ ਕਤਾਂਦਾ ਫਿਰਦਾ ਹੈ, ਪਰ ਰੇਸ਼ਮ ਪਹਿਨਣਾ ਚਾਹੁੰਦਾ ਹੈ ॥੨੩॥ ਹੰਢੈ = ਫਿਰਦਾ ਹੈ। ਪੈਧਾ ਲੋੜੈ = ਪਹਿਨਣਾ ਚਾਹੁੰਦਾ ਹੈ ॥੨੩॥