ਗੂਜਰੀ ਮਹਲਾ ੩ ॥
Goojaree, Third Mehl:
ਗੂਜਰੀ ਤੀਜੀ ਪਾਤਿਸ਼ਾਹੀ।
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
It is so difficult to obtain the Naam, the Name of the Lord, in this age; only the Gurmukh obtains it.
ਜਗਤ ਵਿਚ (ਹੋਰ ਪਦਾਰਥ ਤਾਂ ਸੁਖੈਨ ਮਿਲ ਜਾਂਦੇ ਹਨ, ਪਰ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਜੁਗ ਮਹਿ = ਜਗਤ ਵਿਚ, ਜ਼ਮਾਨੇ ਵਿਚ। ਦੁਲੰਭੁ = ਦੁਰਲੱਭ, ਬੜੀ ਔਖਿਆਈ ਨਾਲ ਮਿਲਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪਿਆਂ।
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
Without the Name, no one is liberated; let anyone make other efforts, and see. ||1||
ਤੇ, ਜਿਤਨਾ ਚਿਰ ਹਰਿ-ਨਾਮ ਨਾਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ, ਬੇ-ਸ਼ੱਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ (ਨਿਰਨਾ ਕਰ ਕੇ) ਵੇਖ ਲਵੋ ॥੧॥ ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਹੋਵਈ = ਹੋਵਏ, ਹੋਵੈ, ਹੁੰਦੀ। ਕੋ = ਕੋਈ ਧਿਰ ਭੀ। ਵਿਉਪਾਇ = ਨਿਰਨਾ ਕਰ ਕੇ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
I am a sacrifice to my Guru; I am forever a sacrifice to Him.
ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ। ਸਦ = ਸਦਾ।
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
Meeting the True Guru, the Lord comes to dwell in the mind, and one remains absorbed in Him. ||1||Pause||
ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥ ਮਨਿ = ਮਨ ਵਿਚ। ਸਹਜੇ = ਆਤਮਕ ਅਡੋਲਤਾ ਵਿਚ ॥੧॥ ਰਹਾਉ ॥
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
When God instills His fear, a balanced detachment springs up in the mind.
ਜਦੋਂ ਪਰਮਾਤਮਾ (ਕਿਸੇ ਮਨੁੱਖ ਦੇ ਹਿਰਦੇ ਵਿਚ) ਆਪਣਾ ਡਰ-ਅਦਬ ਪਾਂਦਾ ਹੈ ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ। ਜਾਂ = ਜਦੋਂ। ਭਉ = ਡਰ-ਅਦਬ। ਬੈਰਾਗੁ = ਮਾਇਆ ਵਲੋਂ ਉਪਰਾਮਤਾ।
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
Through this detachment, the Lord is obtained, and one remains absorbed in the Lord. ||2||
ਇਸ ਉਪਰਾਮਤਾ ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਸੁਰਤਿ ਜੋੜੀ ਰੱਖਦਾ ਹੈ ॥੨॥ ਤੇ = ਤੋਂ। ਸਿਉ = ਨਾਲ ॥੨॥
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
He alone is liberated, who conquers his mind; Maya does not stick to him again.
ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ। ਸੇਇ = ਉਹ ਬੰਦੇ {ਬਹੁ-ਵਚਨ}। ਮੁਕਤ = ਵਿਕਾਰਾਂ ਤੋਂ ਆਜ਼ਾਦ। ਜਿ = ਜੇਹੜੇ। ਜਿਣਹਿ = ਜਿੱਤਦੇ ਹਨ। ਧਾਤੁ = ਮਾਇਆ। ਲਾਗੈ = ਚੰਬੜਦੀ।
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
He dwells in the Tenth Gate, and obtains the understanding of the three worlds. ||3||
ਜੇਹੜਾ ਭੀ ਮਨੁੱਖ (ਇੰਦ੍ਰਿਆਂ ਦੀ ਪਹੁੰਚ ਤੋਂ ਉਤਾਂਹ) ਚਿੱਤ-ਆਕਾਸ਼ ਵਿਚ (ਉੱਚੇ ਆਤਮਕ ਮੰਡਲ ਵਿਚ) ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ ॥੩॥ ਦੁਆਰਿ = ਦੁਆਰ ਵਿਚ। ਰਹਤ = ਰਿਹਾਇਸ਼। ਤ੍ਰਿਭਵਣ = ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ॥੩॥
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
O Nanak, through the Guru, one becomes the Guru; behold, His Wondrous Will.
ਹੇ ਨਾਨਕ! (ਆਖ-ਹੇ ਭਾਈ!) ਵੇਖੋ, ਪਰਮਾਤਮਾ ਦੀ ਅਚਰਜ ਮਰਜ਼ੀ! (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ। ਗੁਰ ਤੇ = ਗੁਰੂ ਤੋਂ। ਤਿਸ ਕੀ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕੀ' ਦੇ ਕਾਰਨ ਉਡ ਗਿਆ ਹੈ}। ਰਜਾਇ = ਮਰਜ਼ੀ।
ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
This deed was done by the Creator Lord; one's light merges into the Light. ||4||3||5||
ਪਰਮਾਤਮਾ ਆਪ ਹੀ ਇਹ ਸਬੱਬ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੪॥੩॥੫॥ ਕਰਤਾ = ਕਰਤਾਰ ॥੪॥੩॥੫॥