ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
O man, you have been tormented by a nightmare, and you have passed your life in sleep.
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ।
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
You did not wake to hear the Word of the True Guru's Shabad; you have no inspiration within yourself.
ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥
That body burns, which has no virtue, and which does not serve the Guru.
ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; ਜਲਉ = ਸੜ ਜਾਏ।
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
I have seen that the world is burning, in egotism and the love of duality.
(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
O Nanak, those who seek the Guru's Sanctuary are saved; within their minds, they meditate on the True Word of the Shabad. ||1||
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥