ਮਃ ੧ ॥

First Mehl:

ਪਹਿਲੀ ਪਾਤਿਸ਼ਾਹੀ।

ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨੑਿ ਸਹੰਸ ॥

He receives hundreds and thousands of reprimands, day and night;

(ਇਸ ਜੀਵ ਨੂੰ) ਦਿਨ ਦੇ ਵੇਲੇ (ਕੀਤੇ ਮੰਦ ਕਰਮਾਂ ਦੇ) ਸੌ ਉਲਾਮੇ ਮਿਲਦੇ ਹਨ ਤੇ ਰਾਤ ਵੇਲੇ (ਕੀਤਿਆਂ) ਦੇ ਹਜ਼ਾਰਾਂ; ਸਹੰਸ = ਹਜ਼ਾਰਾਂ।

ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥

the swan-soul has renounced the Lord's Praises, and attached itself to a rotting carcass.

(ਕਿਉਂਕਿ ਜੀਵ-) ਹੰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਰੂਪ ਮੋਤੀ) ਛੱਡ ਕੇ (ਵਿਕਾਰ ਰੂਪ) ਮੁਰਦਾਰਾਂ (ਦੇ ਖਾਣ) ਵਿਚ ਲੱਗਾ ਹੋਇਆ ਹੈ (ਦਿਨੇ ਰਾਤ ਮੰਦ ਕਰਮ ਕਰਦਾ ਰਿਹਾ ਹੈ। ਕਰੰਗ = ਮੁਰਦਾਰ। ਹੰਸੁ = ਜੀਵ-ਰੂਪ ਹੰਸ ਜਿਸ ਦੀ ਖ਼ੁਰਾਕ ਨਾਮ ਮੋਤੀ ਹੋਣੀ ਚਾਹੀਦੀ ਹੈ।

ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥

Cursed is that life, in which one only eats to fill his belly.

ਫਿਟੇ-ਮੂੰਹ ਅਜੇਹੇ ਜੀਊਣ ਨੂੰ ਜਿਸ ਵਿਚ ਸਿਰਫ਼ ਖਾ ਖਾ ਕੇ ਹੀ ਢਿੱਡ ਵਧਾ ਲਿਆ। ਜਿਤੁ = ਜਿਸ ਵਿਚ।

ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥

O Nanak, without the True Name, all one's friends turn to enemies. ||2||

ਹੇ ਨਾਨਕ! ਪ੍ਰਭੂ ਦੇ ਇਸ ਨਾਮ ਤੋਂ ਵਾਂਜੇ ਰਹਿਣ ਕਰਕੇ ਇਹ ਸਾਰਾ ਮੋਹ ਵੈਰੀ ਹੋ ਢੁਕਦਾ ਹੈ ॥੨॥ ਹੇਤੁ = ਮੋਹ। ਸਭੋ ਹੇਤੁ = ਸਾਰਾ ਮੋਹ ॥੨॥