ਪੂਰਨ ਪੂਰਿ ਰਹੇ ਦਇਆਲ ॥
The Perfect, Merciful Lord is pervading everywhere.
ਦਇਆ ਦੇ ਘਰ ਪ੍ਰਭੂ ਜੀ ਸਭ ਥਾਈਂ ਭਰਪੂਰ ਹਨ, ਪੂਰਿ ਰਹੇ = ਸਭ ਥਾਈਂ ਵਿਆਪਕ ਹਨ।
ਸਭ ਊਪਰਿ ਹੋਵਤ ਕਿਰਪਾਲ ॥
His kindness extends to all.
ਤੇ ਸਭ ਜੀਵਾਂ ਤੇ ਮੇਹਰ ਕਰਦੇ ਹਨ।
ਅਪਨੇ ਕਰਤਬ ਜਾਨੈ ਆਪਿ ॥
He Himself knows His own ways.
ਪ੍ਰਭੂ ਆਪਣੇ ਖੇਲ ਆਪ ਜਾਣਦਾ ਹੈ,
ਅੰਤਰਜਾਮੀ ਰਹਿਓ ਬਿਆਪਿ ॥
The Inner-knower, the Searcher of hearts, is present everywhere.
ਸਭ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਸਭ ਥਾਈਂ ਮੌਜੂਦ ਹੈ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।
ਪ੍ਰਤਿਪਾਲੈ ਜੀਅਨ ਬਹੁ ਭਾਤਿ ॥
He cherishes His living beings in so many ways.
ਜੀਵਾਂ ਨੂੰ ਕਈ ਤਰੀਕੀਆਂ ਨਾਲ ਪਾਲਦਾ ਹੈ, ਜੀਅਨ = ਜੀਵਾਂ ਨੂੰ। ਬਹੁ ਭਾਤਿ = ਕਈ ਤਰੀਕਿਆਂ ਨਾਲ।
ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥
That which He has created meditates on Him.
ਜੋ ਜੋ ਜੀਵ ਉਸ ਨੇ ਪੈਦਾ ਕੀਤਾ ਹੈ, ਉਹ ਉਸੇ ਪ੍ਰਭੂ ਨੂੰ ਸਿਮਰਦਾ ਹੈ।
ਜਿਸੁ ਭਾਵੈ ਤਿਸੁ ਲਏ ਮਿਲਾਇ ॥
Whoever pleases Him, He blends into Himself.
ਜਿਸ ਉਤੇ ਤ੍ਰੁੱਠਦਾ ਹੈ ਉਸ ਨੂੰ ਨਾਲ ਜੋੜ ਲੈਂਦਾ ਹੈ,
ਭਗਤਿ ਕਰਹਿ ਹਰਿ ਕੇ ਗੁਣ ਗਾਇ ॥
They perform His devotional service and sing the Glorious Praises of the Lord.
(ਜਿਨ੍ਹਾਂ ਤੇ ਤ੍ਰੁੱਠਦਾ ਹੈ) ਉਹ ਉਸ ਦੇ ਗੁਣ ਗਾ ਕੇ ਉਸ ਦੀ ਭਗਤੀ ਕਰਦੇ ਹਨ।
ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥
With heart-felt faith, they believe in Him.
ਜਿਸ ਮਨੁੱਖ ਨੇ ਮਨ ਵਿਚ ਸ਼ਰਧਾ ਧਾਰ ਕੇ ਪ੍ਰਭੂ ਨੂੰ (ਸੱਚਮੁਚ ਹੋਂਦ ਵਾਲਾ) ਮੰਨ ਲਿਆ ਹੈ, ਬਿਸ੍ਵਾਸੁ = ਯਕੀਨ,ਸ਼ਰਧਾ।
ਕਰਨਹਾਰੁ ਨਾਨਕ ਇਕੁ ਜਾਨਿਆ ॥੩॥
O Nanak, they realize the One, the Creator Lord. ||3||
ਹੇ ਨਾਨਕ! ਉਸ ਨੇ ਉਸ ਇੱਕ ਕਰਤਾਰ ਨੂੰ ਹੀ ਪਛਾਣਿਆ ਹੈ ॥੩॥