ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
From the Fear of God, devotion wells up, and deep within, there is peace.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਿਰਮਲ ਡਰ ਹਿਰਦੇ ਵਿਚ ਪੈਦਾ ਹੋ ਜਾਂਦਾ ਹੈ, ਉਸ) ਨਿਰਮਲ ਡਰ ਦੀ ਰਾਹੀਂ ਪ੍ਰਭੂ ਦੀ ਭਗਤੀ (ਹਿਰਦੇ ਵਿਚ) ਪੈਦਾ ਹੁੰਦੀ ਹੈ, ਅਤੇ ਮਨ ਵਿਚ ਠੰਡ ਪੈ ਜਾਂਦੀ ਹੈ। ਤੇ = ਤੋਂ। ਭੈ ਤੇ = {ਸੰਬੰਧਕ ਦੇ ਨਾਲ ਲਫ਼ਜ਼ 'ਭਉ' ਤੋਂ ਲਫ਼ਜ਼ 'ਭੈ' ਬਣ ਜਾਂਦਾ ਹੈ। ਭਉ = ਡਰ, ਅਦਬ, ਨਿਰਮਲ ਡਰ} ਨਿਰਮਲ ਡਰ ਦੀ ਬਰਕਤਿ ਨਾਲ। ਅੰਤਰਿ = ਅੰਦਰ, ਹਿਰਦੇ ਵਿਚ।
ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥
Chanting the Name of the Lord of the Universe, doubt and delusions are dispelled. ||1||
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ (ਹਰੇਕ ਕਿਸਮ ਦਾ) ਭਰਮ ਭਟਕਣ ਨਾਸ ਹੋ ਜਾਂਦਾ ਹੈ ॥੧॥ ਭ੍ਰਾਂਤਿ = ਭਟਕਣਾ ॥੧॥
ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥
One who meets with the Perfect Guru, is blessed with peace.
ਹੇ ਭਾਈ! ਆਪਣੇ ਮਨ ਦੀ ਮਤਿ ਛੱਡ ਦੇਣੀ ਚਾਹੀਦੀ ਹੈ, (ਗੁਰੂ ਦਾ) ਉਪਦੇਸ਼ ਸੁਣਨਾ ਚਾਹੀਦਾ ਹੈ। ਜਿਸੁ = ਜਿਸ (ਮਨੁੱਖ) ਨੂੰ। ਭੇਟਿਆ = ਮਿਲ ਪਿਆ। ਤਾ ਕੇ = ਉਸ ਦੇ (ਹਿਰਦੇ) ਵਿਚ। ਸੁਖਿ = ਸੁਖ ਨੇ।
ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥
So renounce the intellectual cleverness of your mind, and listen to the Teachings. ||1||Pause||
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, (ਯਕੀਨ ਜਾਣੋ ਕਿ) ਉਸ (ਮਨੁੱਖ) ਦੇ ਹਿਰਦੇ ਵਿਚ ਸੁਖ ਨੇ ਪਰਵੇਸ਼ ਕਰ ਲਿਆ ॥੧॥ ਰਹਾਉ ॥
ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥
Meditate, meditate, meditate in remembrance on the Primal Lord, the Great Giver.
ਹੇ ਭਾਈ! ਸਭ ਦਾਤਾਂ ਬਖ਼ਸ਼ਣ ਵਾਲੇ ਉਸ ਸਰਬ-ਵਿਆਪਕ ਪ੍ਰਭੂ ਨੂੰ ਹਰ ਵੇਲੇ ਹੀ ਸਿਮਰਦੇ ਰਹਿਣਾ ਚਾਹੀਦਾ ਹੈ। ਸਿਮਰਤ ਸਿਮਰਤ = ਹਰ ਵੇਲੇ ਸਿਮਰਦਿਆਂ। ਪੁਰਖੁ = ਸਰਬ-ਵਿਆਪਕ ਪ੍ਰਭੂ।
ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥
May I never forget that Primal, Infinite Lord from my mind. ||2||
(ਹੇ ਭਾਈ! ਖ਼ਿਆਲ ਰੱਖ ਕਿ) ਉਹ ਬੇਅੰਤ ਅਕਾਲ ਪੁਰਖ ਕਦੇ ਭੀ ਮਨ ਤੋਂ ਨਾਹ ਭੁੱਲੇ ॥੨॥ ਮਨ ਤੇ = ਮਨ ਤੋਂ ॥੨॥
ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥
I have enshrined love for the Lotus Feet of the Wondrous Divine Guru.
ਹੇ ਭਾਈ! ਗੁਰੂ ਦੀ ਇਹ ਅਚਰਜ ਵਡਿਆਈ ਹੈ ਕਿ ਉਸ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣ ਜਾਂਦੀ ਹੈ। ਸਿਉ = ਨਾਲ। ਰੰਗੁ = ਪਿਆਰਾ।
ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥
One who is blessed by Your Mercy, God, is committed to Your service. ||3||
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ (ਉਸ ਨੂੰ ਗੁਰੂ ਮਿਲਾਂਦਾ ਹੈਂ ਅਤੇ ਉਸ ਨੂੰ) ਤੂੰ ਆਪਣੀ ਸੇਵਾ-ਭਗਤੀ ਵਿਚ ਲਾ ਲੈਂਦਾ ਹੈਂ ॥੩॥ ਜਾ ਕਉ = ਜਿਸ ਨੂੰ, ਜਿਸ (ਮਨੁੱਖ) ਉੱਤੇ। ਪ੍ਰਭ = ਹੇ ਪ੍ਰਭੂ! ॥੩॥
ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥
I drink in the Ambrosial Nectar, the treasure of wealth, and my mind and body are in bliss.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੇ) ਆਤਮਕ ਜੀਵਨ ਦੇਣ ਵਾਲਾ (ਉਹ) ਨਾਮ-ਜਲ ਪੀ ਲਿਆ (ਜੋ) ਸਾਰੇ ਖ਼ਜ਼ਾਨਿਆਂ ਦਾ ਖ਼ਜ਼ਾਨਾ ਹੈ, (ਉਸ ਮਨੁੱਖ ਦੇ) ਮਨ ਵਿਚ ਹਿਰਦੇ ਵਿਚ ਖ਼ੁਸ਼ੀ ਭਰੀ ਰਹਿੰਦੀ ਹੈ। ਨਿਧਿ = (ਦੁਨੀਆ ਦੇ ਸਾਰੇ) ਖ਼ਜ਼ਾਨੇ। ਨਿਧਾਨ = ਖ਼ਜ਼ਾਨੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਮਨਿ = ਮਨ ਵਿਚ। ਤਨਿ = ਤਨ ਵਿਚ।
ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥
Nanak never forgets God, the Lord of supreme bliss. ||4||24||54||
ਹੇ ਨਾਨਕ! (ਖ਼ਿਆਲ ਰੱਖ ਕਿ) ਸਭ ਤੋਂ ਉੱਚੇ ਆਨੰਦ ਦਾ ਮਾਲਕ ਪਰਮਾਤਮਾ ਕਦੇ ਭੀ (ਮਨ ਤੋਂ) ਵਿਸਰ ਨਾਹ ਜਾਏ ॥੪॥੨੪॥੫੪॥ ਪਰਮਾਨੰਦ = {ਪਰਮ-ਆਨੰਦ} ਸਭ ਤੋਂ ਉੱਚੇ ਆਨੰਦ ਦਾ ਮਾਲਕ ਪ੍ਰਭੂ ॥੪॥੨੪॥੫੪॥