ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ

That head which does not bow to the Lord - what is to be done with that head?

ਜੋ ਸਿਰ (ਬੰਦਗੀ ਵਿਚ) ਮਾਲਕ-ਰੱਬ ਅੱਗੇ ਨਹੀਂ ਨਿਊਂਦਾ, ਉਸ ਸਿਰ ਦਾ ਕੋਈ ਲਾਭ ਨਹੀਂ। ਕੀਜੈ ਕਾਂਇ = ਕੀਹ ਕਰੀਏ? ਕੀਹ ਬਣਾਈਏ?

ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥

Put it in the fireplace, instead of firewood. ||72||

ਉਸ ਸਿਰ ਨੂੰ ਹਾਂਡੀ ਹੇਠ ਬਾਲਣ ਦੇ ਥਾਂ ਬਾਲ ਦੇਣਾ ਚਾਹੀਏ (ਭਾਵ, ਉਸ ਆਕੜੇ ਹੋਏ ਸਿਰ ਨੂੰ ਸੁੱਕੀ ਲੱਕੜੀ ਹੀ ਸਮਝੋ) ॥੭੨॥ ਕੁੰਨਾ = ਹਾਂਡੀ। ਸੰਦੈ = ਦੇ ॥੭੨॥