ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਹਰਿ ਹਰਿ ਅਖਰ ਦੁਇ ਇਹ ਮਾਲਾ ॥
These two words, Har, Har, make up my maalaa.
(ਹੇ ਭਾਈ! ਮੇਰੇ ਪਾਸ ਤਾਂ) 'ਹਰਿ ਹਰਿ'-ਇਹ ਦੋ ਲਫ਼ਜ਼ਾਂ ਦੀ ਮਾਲਾ ਹੈ, ਅਖਰ ਦੁਇ = ਦੋਵੇਂ ਲਫ਼ਜ਼ (ਹਰਿ ਹਰਿ)।
ਜਪਤ ਜਪਤ ਭਏ ਦੀਨ ਦਇਆਲਾ ॥੧॥
Continually chanting and reciting this rosary, God has become merciful to me, His humble servant. ||1||
ਇਸ ਹਰਿ-ਨਾਮ-ਮਾਲਾ ਨੂੰ ਜਪਦਿਆਂ ਜਪਦਿਆਂ ਕੰਗਾਲਾਂ ਉੱਤੇ ਭੀ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ ॥੧॥ ਜਪਤ = ਜਪਦਿਆਂ। ਦੀਨ = ਦੀਨਾਂ ਉਤੇ, ਕੰਗਾਲਾਂ ਉਤੇ ॥੧॥
ਕਰਉ ਬੇਨਤੀ ਸਤਿਗੁਰ ਅਪੁਨੀ ॥
I offer my prayer to the True Guru.
ਹੇ ਸਤਿਗੁਰੂ! ਮੈਂ ਤੇਰੇ ਅੱਗੇ ਆਪਣੀ ਇਹ ਅਰਜ਼ ਕਰਦਾ ਹਾਂ, ਕਰਉ = ਕਰਉਂ, ਮੈਂ ਕਰਦਾ ਹਾਂ। ਸਤਿਗੁਰ = ਹੇ ਸਤਿਗੁਰ!
ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥
Shower Your Mercy upon me, and keep me safe in Your Sanctuary; please, give me the maalaa, the rosary of Har, Har. ||1||Pause||
ਕਿ ਕਿਰਪਾ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖ ਤੇ ਮੈਨੂੰ 'ਹਰਿ ਹਰਿ' ਨਾਮ ਦੀ ਮਾਲਾ ਦੇਹ ॥੧॥ ਰਹਾਉ ॥ ਮੋ ਕਉ = ਮੈਨੂੰ। ਜਪਨੀ = ਮਾਲਾ ॥੧॥ ਰਹਾਉ ॥
ਹਰਿ ਮਾਲਾ ਉਰ ਅੰਤਰਿ ਧਾਰੈ ॥
One who enshrines this rosary of the Lord's Name within his heart,
ਜੇਹੜਾ ਮਨੁੱਖ ਹਰਿ-ਨਾਮ ਦੀ ਮਾਲਾ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦਾ ਹੈ, ਉਰ = ਹਿਰਦਾ। ਅੰਤਰਿ = ਅੰਦਰ। ਧਾਰੈ = ਟਿਕਾਈ ਰੱਖਦਾ ਹੈ।
ਜਨਮ ਮਰਣ ਕਾ ਦੂਖੁ ਨਿਵਾਰੈ ॥੨॥
is freed of the pains of birth and death. ||2||
ਉਹ ਆਪਣੇ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਕਰ ਲੈਂਦਾ ਹੈ ॥੨॥ ਨਿਵਾਰੈ = ਦੂਰ ਕਰ ਲੈਂਦਾ ਹੈ ॥੨॥
ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥
The humble being who contemplates the Lord within his heart, and chants the Lord's Name, Har, Har, with his mouth,
ਜੇਹੜਾ ਮਨੁੱਖ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ ਤੇ ਮੂੰਹ ਨਾਲ ਹਰਿ-ਹਰਿ ਨਾਮ ਉਚਾਰਦਾ ਰਹਿੰਦਾ ਹੈ, ਸਮ੍ਹ੍ਹਾਲੇ = ਸਾਂਭ ਕੇ ਰੱਖਦਾ ਹੈ। ਮੁਖਿ = ਮੂੰਹ ਨਾਲ।
ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥
never wavers, here or hereafter. ||3||
ਉਹ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ ਕਿਤੇ ਭੀ (ਕਿਸੇ ਗੱਲੇ ਭੀ) ਨਹੀਂ ਡੋਲਦਾ ॥੩॥ ਇਤ ਉਤ = ਲੋਕ ਪਰਲੋਕ ਵਿਚ। ਕਤਹਿ = ਕਿਤੇ ਭੀ ॥੩॥
ਕਹੁ ਨਾਨਕ ਜੋ ਰਾਚੈ ਨਾਇ ॥
Says Nanak, one who is imbued with the Name,
ਨਾਨਕ ਆਖਦਾ ਹੈ- ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਨਾਇ = ਨਾਮ ਵਿਚ।
ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥
goes to the next world with the maalaa of the Lord's Name. ||4||19||70||
ਹਰਿ-ਨਾਮ ਦੀ ਮਾਲਾ ਉਸ ਦੇ ਨਾਲ (ਪਰਲੋਕ ਵਿਚ ਭੀ) ਜਾਂਦੀ ਹੈ ॥੪॥੧੯॥੭੦॥ ਸੰਗਿ = ਨਾਲ ॥੪॥੧੯॥੭੦॥