ਸੂਹੀ ਮਹਲਾ

Soohee, Fifth Mehl:

ਸੂਹੀ ਪੰਜਵੀਂ ਪਾਤਿਸ਼ਾਹੀ।

ਕਵਨ ਕਾਜ ਮਾਇਆ ਵਡਿਆਈ

What is the use of the glory of Maya?

ਹੇ ਭਾਈ! ਉਸ ਮਾਇਆ ਦੇ ਕਾਰਨ ਮਿਲੀ ਵਡਿਆਈ ਭੀ ਕਿਸੇ ਕੰਮ ਨਹੀਂ, ਕਵਨ ਕਾਜ = ਕਿਸ ਕੰਮ?

ਜਾ ਕਉ ਬਿਨਸਤ ਬਾਰ ਕਾਈ ॥੧॥

It disappears in no time at all. ||1||

ਜਿਸ ਮਾਇਆ ਦੇ ਨਾਸ ਹੁੰਦਿਆਂ ਰਤਾ ਚਿਰ ਨਹੀਂ ਲੱਗਦਾ ॥੧॥ ਕਉ = ਜਿਸ (ਮਾਇਆ) ਨੂੰ। ਬਾਰ = ਦੇਰ। ਕਾਈ ਬਾਰ = ਕੋਈ ਭੀ ਦੇਰ ॥੧॥

ਇਹੁ ਸੁਪਨਾ ਸੋਵਤ ਨਹੀ ਜਾਨੈ

This is a dream, but the sleeper does not know it.

ਹੇ ਭਾਈ! ਇਹ (ਜਗਤ ਇਉਂ ਹੈ, ਜਿਵੇਂ) ਸੁਪਨਾ (ਹੁੰਦਾ) ਹੈ, (ਸੁਪਨੇ ਵਿਚ) ਸੁੱਤਾ ਹੋਇਆ ਮਨੁੱਖ (ਇਹ) ਨਹੀਂ ਜਾਣਦਾ (ਕਿ ਮੈਂ ਸੁੱਤਾ ਪਿਆ ਹਾਂ, ਤੇ ਸੁਪਨਾ ਵੇਖ ਰਿਹਾ ਹਾਂ। ਜਾਨੈ = ਜਾਣਦਾ, ਸਮਝਦਾ।

ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ

In his unconscious state, he clings to it. ||1||Pause||

ਇਸੇ ਤਰ੍ਹਾਂ ਮਨੁੱਖ ਜਗਤ ਦੇ ਮੋਹ ਵਾਲੀ) ਗ਼ਾਫ਼ਲ ਹਾਲਤ ਵਿਚ (ਜਗਤ ਦੇ ਮੋਹ ਨਾਲ) ਚੰਬੜਿਆ ਰਹਿੰਦਾ ਹੈ ॥੧॥ ਰਹਾਉ ॥ ਅਚੇਤ = ਗ਼ਾਫ਼ਲ। ਬਿਵਸਥਾ = ਹਾਲਤ। ਲਪਟਾਨੈ = ਚੰਬੜਿਆ ਰਹਿੰਦਾ ਹੈ ॥੧॥ ਰਹਾਉ ॥

ਮਹਾ ਮੋਹਿ ਮੋਹਿਓ ਗਾਵਾਰਾ

The poor fool is enticed by the great attachments of the world.

ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਵੱਡੇ ਮੋਹ ਵਿਚ ਮਸਤ ਰਹਿੰਦਾ ਹੈ, ਮੋਹਿ = ਮੋਹ ਵਿਚ। ਮੋਹਿਓ = ਮੋਹਿਆ ਰਹਿੰਦਾ ਹੈ, ਮਸਤ ਰਹਿੰਦਾ ਹੈ। ਗਾਵਾਰਾ = ਮੂਰਖ।

ਪੇਖਤ ਪੇਖਤ ਊਠਿ ਸਿਧਾਰਾ ॥੨॥

Gazing upon them, watching them, he must still arise and depart. ||2||

ਪਰ ਵੇਂਹਦਿਆਂ ਵੇਂਹਦਿਆਂ ਹੀ (ਇਥੋਂ) ਉਠ ਕੇ ਤੁਰ ਪੈਂਦਾ ਹੈ ॥੨॥ ਸਿਧਾਰਾ = ਤੁਰ ਪੈਂਦਾ ਹੈ ॥੨॥

ਊਚ ਤੇ ਊਚ ਤਾ ਕਾ ਦਰਬਾਰਾ

The Royal Court of His Darbaar is the highest of the high.

ਹੇ ਭਾਈ! (ਪਰਮਾਤਮਾ ਦਾ ਨਾਮ ਹੀ ਜਪ) ਉਸ ਦਾ ਦਰਬਾਰ ਉੱਚੇ ਤੋਂ ਉੱਚਾ ਹੈ। ਤਾ ਕਾ = ਉਸ (ਪਰਮਾਤਮਾ) ਦਾ।

ਕਈ ਜੰਤ ਬਿਨਾਹਿ ਉਪਾਰਾ ॥੩॥

He creates and destroys countless beings. ||3||

ਉਹ ਅਨੇਕਾਂ ਜੀਵਾਂ ਨੂੰ ਨਾਸ ਭੀ ਕਰਦਾ ਹੈ, ਤੇ, ਪੈਦਾ ਭੀ ਕਰਦਾ ਹੈ ॥੩॥ ਬਿਨਾਹਿ = ਨਾਸ ਕਰ ਕੇ। ਉਪਾਰਾ = ਪੈਦਾ ਕਰਦਾ ਹੈ ॥੩॥

ਦੂਸਰ ਹੋਆ ਨਾ ਕੋ ਹੋਈ

There has never been any other, and there shall never be.

ਜਿਸ ਪਰਮਾਤਮਾ ਵਰਗਾ ਹੋਰ ਕੋਈ ਦੂਜਾ ਨਾਹ ਅਜੇ ਤਕ ਕੋਈ ਹੋਇਆ ਹੈ, ਨਾਹ ਹੀ (ਅਗਾਂਹ ਨੂੰ) ਹੋਵੇਗਾ, ਕੋ = ਕੋਈ। ਹੋਈ = ਹੋਵੇਗਾ।

ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥

O Nanak, meditate on the One God. ||4||10||16||

ਹੇ ਨਾਨਕ! ਉਸ ਇਕ ਪਰਮਾਤਮਾ ਦਾ ਨਾਮ ਹੀ ਜਪਿਆ ਕਰ ॥੪॥੧੦॥੧੬॥