ਮਾਝ ਮਹਲਾ ੩ ॥
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
ਮਨਮੁਖ ਪੜਹਿ ਪੰਡਿਤ ਕਹਾਵਹਿ ॥
The self-willed manmukhs read and recite; they are called Pandits-spiritual scholars.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਵੇਦ ਆਦਿਕ ਧਰਮ ਪੁਸਤਕਾਂ) ਪੜ੍ਹਦੇ ਹਨ (ਤੇ ਇਸ ਕਾਰਨ ਆਪਣੇ ਆਪ ਨੂੰ) ਪੰਡਿਤ ਵਿਦਵਾਨ ਅਖਵਾਂਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪੜਹਿ = ਪੜ੍ਹਦੇ ਹਨ।
ਦੂਜੈ ਭਾਇ ਮਹਾ ਦੁਖੁ ਪਾਵਹਿ ॥
But they are in love with duality, and they suffer in terrible pain.
(ਪਰ ਫਿਰ ਭੀ ਉਹ) ਮਾਇਆ ਦੇ ਪਿਆਰ ਵਿਚ (ਟਿਕੇ ਰਹਿੰਦੇ ਹਨ, ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਹਉਮੈ ਆਦਿਕ ਦਾ) ਵੱਡਾ ਦੁੱਖ ਸਹਿੰਦੇ ਰਹਿੰਦੇ ਹਨ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥
Intoxicated with vice, they understand nothing at all. They are reincarnated, over and over again. ||1||
ਮਾਇਆ ਦੇ ਮੋਹ ਵਿਚ ਮਸਤ ਰਹਿਣ ਕਰਕੇ ਉਹਨਾਂ ਨੂੰ (ਆਤਮਕ ਜੀਵਨ ਦੀ) ਕੁਝ ਭੀ ਸਮਝ ਨਹੀਂ ਪੈਂਦੀ, ਉਹ ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨ ॥੧॥ ਬਿਖਿਆ = ਮਾਇਆ। ਮਾਤੇ = ਮਸਤ ॥੧॥
ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥
I am a sacrifice, my soul is a sacrifice, to those who subdue their ego, and unite with the Lord.
(ਹੇ ਭਾਈ!) ਮੈਂ ਤਾਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਉਮੈ ਦੂਰ ਕਰ ਕੇ (ਗੁਰੂ-ਚਰਨਾਂ ਵਿਚ) ਮਿਲੇ ਰਹਿੰਦੇ ਹਨ।
ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥
They serve the Guru, and the Lord dwells within their minds; they intuitively drink in the sublime essence of the Lord. ||1||Pause||
ਗੁਰੂ ਦੀ ਸਰਨ ਪੈਣ ਦੇ ਕਾਰਨ ਪਰਮਾਤਮਾ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ॥੧॥ ਰਹਾਉ ॥ ਤੇ = ਤੋਂ। ਗੁਰ ਸੇਵਾ ਤੇ = ਗੁਰੂ ਦੀ ਸਰਨ ਪਿਆਂ। ਸਹਜਿ = ਆਤਮਕ ਅਡੋਲਤਾ ਵਿਚ ॥੧॥ ਰਹਾਉ ॥
ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥
The Pandits read the Vedas, but they do not obtain the Lord's essence.
(ਆਪਣੇ ਆਪ ਨੂੰ ਪੰਡਿਤ ਅਖਵਾਣ ਵਾਲੇ ਲੋਕ) ਵੇਦ (ਤਾਂ) ਪੜ੍ਹਦੇ ਹਨ, (ਪਰ) ਉਹਨਾਂ ਨੂੰ ਪਰਮਾਤਮਾ ਦੇ ਮਿਲਾਪ ਦਾ ਆਨੰਦ ਨਹੀਂ ਆਉਂਦਾ। ਰਸੁ = ਸੁਆਦ, ਆਨੰਦ।
ਵਾਦੁ ਵਖਾਣਹਿ ਮੋਹੇ ਮਾਇਆ ॥
Intoxicated with Maya, they argue and debate.
(ਵੇਦ ਆਦਿਕ ਪੜ੍ਹ ਕੇ ਤਾਂ ਉਹ ਸਿਰਫ਼ ਕੋਈ ਨਾ ਕੋਈ) ਧਰਮ-ਚਰਚਾ, ਬਹਸ ਹੀ (ਹੋਰਨਾਂ ਨੂੰ) ਸੁਣਾਂਦੇ ਹਨ (ਆਪ ਉਹ) ਮਾਇਆ ਦੇ ਮੋਹ ਵਿਚ ਹੀ ਟਿਕੇ ਰਹਿੰਦੇ ਹਨ। ਵਾਦੁ = ਝਗੜਾ, ਬਹਸ।
ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥
The foolish intellectuals are forever in spiritual darkness. The Gurmukhs understand, and sing the Glorious Praises of the Lord. ||2||
ਉਹਨਾਂ ਦੀ ਆਪਣੀ ਮਤਿ ਬੇਸਮਝੀ ਵਾਲੀ ਹੀ ਰਹਿੰਦੀ ਹੈ, ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਗੁਰੂ ਪਾਸੋਂ) ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਸਕਦੇ ਹਨ ॥੨॥ ਅਗਿਆਨ = ਗਿਆਨ-ਹੀਨਤਾ, ਬੇ-ਸਮਝੀ ॥੨॥
ਅਕਥੋ ਕਥੀਐ ਸਬਦਿ ਸੁਹਾਵੈ ॥
The Indescribable is described only through the beauteous Word of the Shabad.
(ਜਿਸ ਹਿਰਦੇ ਵਿਚ) ਅਕੱਥ ਪਰਮਾਤਮਾ ਦੀ ਸਿਫ਼ਤ-ਸਾਲਾਹ ਹੁੰਦੀ ਰਹੇ, (ਉਸ ਹਿਰਦੇ ਵਿਚ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪਰਮਾਤਮਾ) ਸੋਹਣਾ ਲੱਗਣ ਲੱਗ ਪੈਂਦਾ ਹੈ। ਅਕਥੋ = ਅਕੱਥੁ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਸੁਹਾਵੈ = ਪਿਆਰਾ ਲੱਗਦਾ ਹੈ।
ਗੁਰਮਤੀ ਮਨਿ ਸਚੋ ਭਾਵੈ ॥
Through the Guru's Teachings, the Truth becomes pleasing to the mind.
ਗੁਰੂ ਦੇ ਉਪਦੇਸ਼ ਨਾਲ ਸਦਾ-ਥਿਰ ਪ੍ਰਭੂ (ਮਨੁੱਖ ਦੇ) ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਸਚੋ = ਸਦਾ-ਥਿਰ ਪ੍ਰਭੂ।
ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥
Those who speak of the truest of the true, day and night-their minds are imbued with the Truth. ||3||
(ਗੁਰੂ ਦੀ ਸਰਨ ਪੈਣ ਵਾਲੇ ਮਨੁੱਖ) ਦਿਨ ਰਾਤ ਸਦਾ-ਥਿਰ ਪਰਮਾਤਮਾ ਨੂੰ ਹੀ ਸਿਮਰਦੇ ਰਹਿੰਦੇ ਹਨ, (ਉਹਨਾਂ ਦਾ) ਇਹ ਮਨ ਸਦਾ-ਥਿਰ ਪ੍ਰਭੂ (ਦੇ ਪ੍ਰੇਮ ਰੰਗ) ਵਿਚ ਰੰਗਿਆ ਰਹਿੰਦਾ ਹੈ ॥੩॥ ਰਵਹਿ = ਸਿਮਰਦੇ ਹਨ। ਸਚਿ = ਸਦਾ-ਥਿਰ ਪ੍ਰਭੂ ਵਿਚ ॥੩॥
ਜੋ ਸਚਿ ਰਤੇ ਤਿਨ ਸਚੋ ਭਾਵੈ ॥
Those who are attuned to Truth, love the Truth.
ਜੇਹੜੇ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਿਆਰਾ ਲੱਗਦਾ ਹੈ। ਭਾਵੈ = ਚੰਗਾ ਲੱਗਦਾ ਹੈ।
ਆਪੇ ਦੇਇ ਨ ਪਛੋਤਾਵੈ ॥
The Lord Himself bestows this gift; He shall not take it back.
(ਇਹ ਦਾਤ ਪਰਮਾਤਮਾ) ਆਪ ਹੀ (ਉਹਨਾਂ ਨੂੰ) ਦੇਂਦਾ ਹੈ, (ਇਹ ਦਾਤ ਦੇ ਕੇ ਉਹ) ਪਛੁਤਾਂਦਾ ਨਹੀਂ। ਦੇਇ = ਦੇਂਦਾ ਹੈ।
ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥
Through the Word of the Guru's Shabad, the True Lord is known forever; meeting the True One, peace is found. ||4||
(ਕਿਉਂਕਿ ਇਸ ਦਾਤ ਦੀ ਬਰਕਤਿ ਨਾਲ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਤੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਮਿਲ ਕੇ ਆਤਮਕ ਆਨੰਦ ਮਾਣਦੇ ਹਨ ॥੪॥ ਜਾਤਾ = ਸਾਂਝ ਪਾ ਲਈ ॥੪॥
ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥
The filth of fraud and falsehood does not stick to those who,
(ਅਜੇਹੇ ਮਨੁੱਖਾਂ ਦੇ ਹਿਰਦੇ ਨੂੰ) ਝੂਠ ਪੋਹ ਨਹੀਂ ਸਕਦਾ, ਠੱਗੀ ਪੋਹ ਨਹੀਂ ਸਕਦੀ, ਵਿਕਾਰਾਂ ਦੀ ਮੈਲ ਨਹੀਂ ਲੱਗਦੀ।
ਗੁਰ ਪਰਸਾਦੀ ਅਨਦਿਨੁ ਜਾਗੈ ॥
By Guru's Grace, remain awake and aware, night and day.
ਉਹ ਗੁਰੂ ਦੀ ਕਿਰਪਾ ਨਾਲ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ। ਜਾਗੈ = ਸੁਚੇਤ ਰਹਿੰਦਾ ਹੈ।
ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥
The Immaculate Naam, the Name of the Lord, abides deep within their hearts; their light merges into the Light. ||5||
ਜਿਸ ਮਨੁੱਖ ਦੇ ਹਿਰਦੇ ਵਿਚ ਪਵਿਤ੍ਰ-ਸਰੂਪ ਪਰਮਾਤਮਾ ਦਾ ਨਾਮ ਵੱਸਦਾ ਹੈ, ਉਸ ਦੀ ਸੁਰਤ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੫॥
ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥
They read about the three qualities, but they do not know the essential reality of the Lord.
ਜਿਹੜੇ ਸਦਾ ਤ੍ਰਿਗੁਣੀ ਮਾਇਆ ਦੇ ਲੇਖੇ ਹੀ ਪੜ੍ਹਦੇ ਰਹਿੰਦੇ ਹਨ, ਉਹ (ਜਗਤ ਦੇ) ਮੂਲ-ਪਰਮਾਤਮਾ (ਦੀ ਯਾਦ) ਤੋਂ ਖੁੰਝੇ ਰਹਿੰਦੇ ਹਨ। ਤ੍ਰੈਗੁਣ = ਤ੍ਰਿਗੁਣੀ ਮਾਇਆ ਦੀ ਖ਼ਾਤਰ। ਤਤੁ = ਅਸਲੀਅਤ।
ਮੂਲਹੁ ਭੁਲੇ ਗੁਰਸਬਦੁ ਨ ਪਛਾਣਹਿ ॥
They forget the Primal Lord, the Source of all, and they do not recognize the Word of the Guru's Shabad.
ਉਹ (ਮਨੁੱਖ ਜਗਤ ਦੇ) ਮੂਲ-ਪਰਮਾਤਮਾ (ਦੀ ਯਾਦ) ਤੋਂ ਖੁੰਝੇ ਰਹਿੰਦੇ ਹਨ, ਜੋ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ। ਮੂਲਹੁ = ਮੂਲ ਤੋਂ, ਪ੍ਰਭੂ ਤੋਂ।
ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰਸਬਦੀ ਹਰਿ ਪਾਵਣਿਆ ॥੬॥
They are engrossed in emotional attachment; they do not understand anything at all. Through the Word of the Guru's Shabad, the Lord is found. ||6||
ਮਾਇਆ ਦੇ ਮੋਹ ਵਿਚ ਗ਼ਲਤਾਨ ਉਹਨਾਂ ਮਨੁੱਖਾਂ ਨੂੰ (ਪਰਮਾਤਮਾ ਦੀ ਭਗਤੀ ਕਰਨ ਬਾਰੇ) ਕੁਝ ਭੀ ਨਹੀਂ ਸੁੱਝਦਾ। (ਹੇ ਭਾਈ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਪਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ॥੬॥
ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥
The Vedas proclaim that Maya is of three qualities.
(ਪੰਡਿਤ) ਵੇਦ (ਆਦਿਕ ਧਰਮ-ਪੁਸਤਕ) ਨੂੰ ਉੱਚੀ ਉੱਚੀ ਪੜ੍ਹਦਾ ਹੈ, (ਪਰ ਉਸ ਦੇ ਅੰਦਰ) ਤ੍ਰਿਗੁਣੀ ਮਾਇਆ (ਦਾ ਪ੍ਰਭਾਵ ਬਣਿਆ ਰਹਿੰਦਾ ਹੈ)। ਤ੍ਰਿਬਿਧਿ = ਤਿੰਨ ਗੁਣਾਂ ਵਾਲੀ।
ਮਨਮੁਖ ਨ ਬੂਝਹਿ ਦੂਜੈ ਭਾਇਆ ॥
The self-willed manmukhs, in love with duality, do not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਤਮਕ ਜੀਵਨ ਨੂੰ) ਨਹੀਂ ਸਮਝਦੇ (ਉਹਨਾਂ ਦਾ ਮਨ) ਮਾਇਆ ਦੇ ਪਿਆਰ ਵਿਚ ਹੀ (ਟਿਕਿਆ ਰਹਿੰਦਾ ਹੈ)।
ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥
They read of the three qualities, but they do not know the One Lord. Without understanding, they obtain only pain and suffering. ||7||
ਉਹ (ਇਹਨਾਂ ਧਰਮ-ਪੁਸਤਕਾਂ ਨੂੰ) ਤ੍ਰਿਗੁਣੀ ਮਾਇਆ (ਕਮਾਣ) ਦੀ ਖ਼ਾਤਰ ਪੜ੍ਹਦੇ ਹਨ, ਇੱਕ ਪਰਮਾਤਮਾ ਨਾਲ ਸਾਂਝ ਨਹੀਂ ਪਾਂਦੇ (ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਇਸ ਭੇਤ ਨੂੰ) ਸਮਝਣ ਤੋਂ ਬਿਨਾ ਦੁੱਖ (ਹੀ) ਪਾਂਦੇ ਰਹਿੰਦੇ ਹਨ ॥੭॥
ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥
When it pleases the Lord, He unites us with Himself.
(ਪਰ ਜੀਵਾਂ ਦੇ ਵੀ ਕੀਹ ਵੱਸ?) ਜਦੋਂ ਪਰਮਾਤਮਾ ਦੀ ਆਪਣੀ ਰਜ਼ਾ ਹੁੰਦੀ ਹੈ, ਤਦੋਂ ਉਹ ਆਪ (ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
ਗੁਰਸਬਦੀ ਸਹਸਾ ਦੂਖੁ ਚੁਕਾਏ ॥
Through the Word of the Guru's Shabad, skepticism and suffering are dispelled.
ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਸਹਮ ਤੇ ਦੁੱਖ ਦੂਰ ਕਰਦਾ ਹੈ। ਸਹਸਾ = ਸਹਮ।
ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
O Nanak, True is the Greatness of the Name. Believing in the Name, peace is obtained. ||8||30||31||
ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਆਪਣਾ ਨਾਮ ਸਿਮਰਨ ਦੀ ਸਦਾ-ਥਿਰ ਰਹਿਣ ਵਾਲੀ ਇੱਜ਼ਤ ਦੇਂਦਾ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਨ ਨੂੰ ਹੀ (ਜੀਵਨ ਮਨੋਰਥ) ਮੰਨ ਕੇ ਆਤਮਕ ਆਨੰਦ ਮਾਣਦਾ ਹੈ ॥੮॥੩੦॥੩੧॥