ਬਸੰਤੁ ਮਹਲਾ ੧ ॥

Basant, First Mehl:

ਬਸੰਤ ਪਹਿਲੀ ਪਾਤਿਸ਼ਾਹੀ।

ਸਗਲ ਭਵਨ ਤੇਰੀ ਮਾਇਆ ਮੋਹ ॥

All the worlds have been fascinated and enchanted by Your Maya, O Lord.

ਹੇ ਪ੍ਰਭੂ! ਸਾਰੇ ਭਵਨਾਂ ਵਿਚ (ਸਾਰੇ ਜਗਤ ਵਿਚ) ਤੇਰੀ ਮਾਇਆ ਦੇ ਮੋਹ ਦਾ ਪਸਾਰਾ ਹੈ।

ਮੈ ਅਵਰੁ ਨ ਦੀਸੈ ਸਰਬ ਤੋਹ ॥

I do not see any other at all - You are everywhere.

ਮੈਨੂੰ ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਸਭ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ। ਤੋਹ = ਤੇਰਾ (ਪ੍ਰਕਾਸ਼)।

ਤੂ ਸੁਰਿ ਨਾਥਾ ਦੇਵਾ ਦੇਵ ॥

You are the Master of Yogis, the Divinity of the divine.

ਤੂੰ ਦੇਵਤਿਆਂ ਦਾ ਨਾਥਾਂ ਦਾ ਭੀ ਦੇਵਤਾ ਹੈਂ। ਸੁਰਿ = ਦੇਵਤੇ।

ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥

Serving at the Guru's Feet, the Name of the Lord is received. ||1||

ਹੇ ਹਰੀ! ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ ਹੀ ਤੇਰਾ ਨਾਮ ਮਿਲਦਾ ਹੈ ॥੧॥

ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥

O my Beauteous, Deep and Profound Beloved Lord.

ਹੇ ਮੇਰੇ ਸੋਹਣੇ ਲਾਲ! ਹੇ ਡੂੰਘੇ ਤੇ ਵੱਡੇ ਜਿਗਰੇ ਵਾਲੇ ਪ੍ਰਭੂ! ਲਾਲ = ਹੇ ਲਾਲ!

ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥

As Gurmukh, I sing the Glorious Praises of the Lord's Name. You are Infinite, the Cherisher of all. ||1||Pause||

ਹੇ ਸਭ ਜੀਵਾਂ ਨੂੰ ਪਾਲਣ ਵਾਲੇ ਪ੍ਰਭੂ! ਤੂੰ ਬੜਾ ਹੀ ਬੇਅੰਤ ਹੈਂ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੀ ਸਿਫ਼ਤ-ਸਾਲਾਹ ਕਰਦਾ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੇ ਦੱਸੇ ਰਸਤੇ ਤੁਰ ਕੇ। ਸਰਬ ਪਾਲ = ਹੇ ਸਰਬ ਨੂੰ ਪਾਲਣ ਵਾਲੇ! ਅਪਰੰਪਰੁ = ਪਰੇ ਤੋਂ ਪਰੇ, ਬੇਅੰਤ ॥੧॥ ਰਹਾਉ ॥

ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥

Without the Holy Saint, association with the Lord is not obtained.

ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਸਾਥ ਪ੍ਰਾਪਤ ਨਹੀਂ ਹੁੰਦਾ, ਸਾਧ = ਗੁਰੂ।

ਬਿਨੁ ਗੁਰ ਮੈਲ ਮਲੀਨ ਅੰਗੁ ॥

Without the Guru, one's very fiber is stained with filth.

(ਕਿਉਂਕਿ) ਗੁਰੂ ਤੋਂ ਬਿਨਾ ਮਨੁੱਖ ਦਾ ਸਰੀਰ (ਵਿਕਾਰਾਂ ਦੀ) ਮੈਲ ਨਾਲ ਗੰਦਾ ਰਹਿੰਦਾ ਹੈ।

ਬਿਨੁ ਹਰਿ ਨਾਮ ਨ ਸੁਧੁ ਹੋਇ ॥

Without the Lord's Name, one cannot become pure.

ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਰੀਰ) ਪਵਿਤ੍ਰ ਨਹੀਂ ਹੋ ਸਕਦਾ। ਸੁਧੁ = ਪਵਿਤ੍ਰ।

ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥

Through the Word of the Guru's Shabad, sing the Praises of the True Lord. ||2||

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੨॥

ਜਾ ਕਉ ਤੂ ਰਾਖਹਿ ਰਖਨਹਾਰ ॥

O Savior Lord, that person whom You have saved

ਹੇ ਰੱਖਣਹਾਰ ਪ੍ਰਭੂ! ਜਿਸ ਨੂੰ ਤੂੰ ਆਪ (ਵਿਕਾਰਾਂ ਤੋਂ) ਬਚਾਂਦਾ ਹੈਂ,

ਸਤਿਗੁਰੂ ਮਿਲਾਵਹਿ ਕਰਹਿ ਸਾਰ ॥

- You lead him to meet the True Guru, and so take care of him.

ਜਿਸ ਨੂੰ ਤੂੰ ਗੁਰੂ ਮਿਲਾਂਦਾ ਹੈਂ ਤੇ ਜਿਸ ਦੀ ਤੂੰ ਸੰਭਾਲ ਕਰਦਾ ਹੈਂ, ਸਾਰ = ਸੰਭਾਲ।

ਬਿਖੁ ਹਉਮੈ ਮਮਤਾ ਪਰਹਰਾਇ ॥

You take away his poisonous egotism and attachment.

ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਲਕੀਅਤਾਂ ਬਣਾਣ ਦੇ ਜ਼ਹਰ ਨੂੰ ਦੂਰ ਕਰ ਲੈਂਦਾ ਹੈ। ਬਿਖੁ = ਜ਼ਹਰ। ਪਰਹਰਾਇ = ਦੂਰ ਕਰਾ ਲੈਂਦਾ ਹੈ।

ਸਭਿ ਦੂਖ ਬਿਨਾਸੇ ਰਾਮ ਰਾਇ ॥੩॥

You dispel all his sufferings, O Sovereign Lord God. ||3||

ਹੇ ਰਾਮਰਾਇ! ਤੇਰੀ ਮੇਹਰ ਨਾਲ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੩॥ ਸਭਿ = ਸਾਰੇ। ਰਾਮਰਾਇ = ਹੇ ਪ੍ਰਕਾਸ਼-ਰੂਪ ਪ੍ਰਭੂ! ॥੩॥

ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥

His state and condition are sublime; the Lord's Glorious Virtues permeate his body.

ਜਿਸ ਮਨੁੱਖ ਦੇ ਅੰਦਰ ਪ੍ਰਭੂ ਦੇ ਗੁਣ ਵੱਸ ਪੈਂਦੇ ਹਨ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ ਉਹ ਫ਼ਰਾਖ਼-ਦਿਲ ਹੋ ਜਾਂਦਾ ਹੈ, ਗਤਿ = ਆਤਮਕ ਅਵਸਥਾ।

ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥

Through the Word of the Guru's Teachings, the diamond of the Lord's Name is revealed.

ਗੁਰੂ ਦੀ ਮੱਤ ਤੇ ਤੁਰ ਕੇ ਉਸ ਦੇ ਅੰਦਰ ਪ੍ਰਭੂ-ਨਾਮ ਦਾ ਹੀਰਾ ਚਮਕ ਪੈਂਦਾ ਹੈ, ਹੀਰ = ਹੀਰਾ।

ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥

He is lovingly attuned to the Naam; he is rid of the love of duality.

ਮਾਇਆ ਦਾ ਪਿਆਰ ਤਿਆਗ ਕੇ ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ। ਤਜਿ = ਤਜ ਕੇ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ।

ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥

O Lord, let servant Nanak meet the Guru. ||4||5||

ਹੇ ਪ੍ਰਭੂ! (ਮੇਰੀ ਤੇਰੇ ਦਰ ਤੇ ਅਰਦਾਸਿ ਹੈ ਕਿ) ਮੈਨੂੰ ਦਾਸ ਨਾਨਕ ਨੂੰ ਗੁਰੂ ਮਿਲਾ, ਗੁਰੂ ਦਾ ਮਿਲਾਪ ਕਰਾ ਦੇ ॥੪॥੫॥ ਗੁਰ ਮਿਲਾਉ = ਗੁਰੂ ਦਾ ਮਿਲਾਪ ॥੪॥੫॥