ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ

The beggar begs for charity: give to me, O my Beloved!

(ਹੇ ਪ੍ਰਭੂ!) ਮੈਂ ਮੰਗਤਾ (ਤੇਰੇ 'ਅਪਾਰ ਸ਼ਬਦ' ਦਾ) ਖ਼ੈਰ ਮੰਗਦਾ ਹਾਂ, ਮੈਨੂੰ ਖ਼ੈਰ ਪਾ। ਜਾਚਕੁ = ਮੰਗਤਾ। ਦਾਨੁ = ('ਅਪਾਰ ਸ਼ਬਦ' ਦਾ) ਖ਼ੈਰ। ਪਿਆਰਿਆ = ਹੇ ਪਿਆਰੇ!

ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ

O Great Giver, O Giving Lord, my consciousness is continually centered on You.

ਤੂੰ ਦਾਤਾਂ ਦੇਣ ਵਾਲਾ ਹੈਂ, ਤੂੰ ਦਾਤਾਂ ਦੇਣ-ਜੋਗ ਹੈਂ, ਮੈਂ ਤੈਨੂੰ ਸਦਾ ਚੇਤੇ ਕਰਦਾ ਹਾਂ। ਚਿਤਾਰਿਆ = ਚੇਤੇ ਕਰਦਾ ਹਾਂ।

ਨਿਖੁਟਿ ਜਾਈ ਮੂਲਿ ਅਤੁਲ ਭੰਡਾਰਿਆ

The immeasurable warehouses of the Lord can never be emptied out.

ਤੇਰਾ ਖ਼ਜ਼ਾਨਾ ਬੇਅੰਤ ਹੈ (ਜੇ ਵਿਚੋਂ ਮੈਨੂੰ ਖ਼ੈਰ ਪਾ ਦੇਵੇਂ ਤਾਂ) ਮੁੱਕਦਾ ਨਹੀਂ। ਅਤੁਲ = ਜੋ ਤੋਲਿਆ ਨਾਹ ਜਾ ਸਕੇ, ਬੇਅੰਤ।

ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥

O Nanak, the Word of the Shabad is infinite; it has arranged everything perfectly. ||1||

ਹੇ ਨਾਨਕ! (ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ) ਬਾਣੀ ਅਪਾਰ ਹੈ, ਇਸ ਬਾਣੀ ਨੇ ਮੇਰਾ ਹਰੇਕ ਕਾਰਜ ਸੰਵਾਰ ਦਿੱਤਾ ਹੈ ॥੧॥ ਸਾਰਿਆ = ਸੰਵਾਰ ਦਿੱਤਾ ਹੈ। ਸਭੁ ਕਿਛੁ = ਹਰੇਕ ਕਾਰਜ ॥੧॥